Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸਿੱਖਿਆ ਵਿਭਾਗ ਐਲੀਮੈਂਟਰੀ ਮਾਨਸਾ ਦਾ ਖੇਡ ਕੈਲੰਡਰ ਕੀਤਾ ਰਿਲੀਜ਼

ਪੰਜਾਬ ਸਰਕਾਰ ਵੱਲ੍ਹੋਂ ਖੇਡਾਂ ਦੀ ਪ੍ਰਫੱਲਤਾਂ ਲਈ ਵੀ ਹੋਵੇਗੀ ਵਿਸ਼ੇਸ਼ ਵਿਉਂਤਬੰਦੀ-ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mansa

Web Admin

Web Admin

5 Dariya News

ਮਾਨਸਾ , 19 Jan 2023

Last updated on: Jan 19, 2023, 00:00 IST

ਸਮਾਜਿਕ ਨਿਆਂ ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਬੱਚਤ ਭਵਨ ਮਾਨਸਾ ਵਿਖੇ ਸਕੂਲ ਸਿੱਖਿਆ ਵਿਭਾਗ ਐਲੀਮੈਂਟਰੀ ਸਿੱਖਿਆ ਜ਼ਿਲ੍ਹਾ ਮਾਨਸਾ ਦਾ ਖੇਡ ਕੈਲੰਡਰ "ਮਾਨਸਾ ਖੇਡੋ,ਮਾਨਸਾ ਵਧੋ",ਪੰਜਾਬ ਖੇਡੋ,ਪੰਜਾਬ ਵਧੋ" ਰਿਲੀਜ਼ ਕਰਦਿਆਂ ਅਧਿਆਪਕਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। 

ਉਨ੍ਹਾਂ ਕਿਹਾ ਕਿ ਪ੍ਰਾਇਮਰੀ ਪੱਧਰ ਤੋਂ ਹੀ ਖੇਡਾਂ ਨੂੰ ਮਜਬੂਤੀ ਪ੍ਰਦਾਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ੍ਹੋਂ ਸਿੱਖਿਆ, ਸਿਹਤ ਦੇ ਨਾਲ ਨਾਲ ਖੇਡਾਂ ਚ ਵੀ ਵਿਸ਼ੇਸ਼ ਯੋਜਨਬੰਦੀ ਕੀਤੀ ਜਾ ਰਹੀ ਹੈ ਤਾਂ ਕਿ ਪੰਜਾਬ ਨੂੰ ਤੰਦਰੁਸਤ ਬਣਾਇਆ ਜਾਵੇ ਅਤੇ ਸਿੱਖਿਆ ਦੇ ਖੇਤਰ ਚ ਮੋਹਰੀ ਬਣਾਇਆ ਜਾਵੇ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਡਾ ਵਿਜੈ ਸਿੰਗਲਾ ਵਿਧਾਇਕ ਹਲਕਾ ਮਾਨਸਾ,ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਹਲਕਾ ਬੁਢਲਾਡਾ, ਗੁਰਪ੍ਰੀਤ ਬਣਾਂਵਾਲੀ ਵਿਧਾਇਕ ਹਲਕਾ ਸਰਦੂਲਗੜ੍ਹ,ਚਰਨਜੀਤ ਸਿੰਘ ਅੱਕਾਂਵਾਲੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ,ਸ੍ਰੀਮਤੀ ਬਲਦੀਪ ਕੌਰ ਡਿਪਟੀ ਕਮਿਸ਼ਨਰ, ਡਾ ਨਾਨਕ ਸਿੰਘ ਐੱਸ ਐੱਸ ਪੀ,ਡਾ ਸੰਦੀਪ ਘੰਡ ਜ਼ਿਲ੍ਹਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਮਾਨਸਾ,ਸ੍ਰੀਮਤੀ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਵੀ ਮਾਨਸਾ ਚ ਪ੍ਰਾਇਮਰੀ ਪੱਧਰ 'ਤੇ ਹੋ ਰਹੇ ਖੇਡ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। 

ਉਨ੍ਹਾਂ ਇਸ ਗੱਲ 'ਤੇ ਮਾਣ ਮਹਿਸੂਸ ਕੀਤਾ ਕਿ ਇਸ ਵਾਰ ਪ੍ਰਾਇਮਰੀ ਖੇਡਾਂ ਚ ਮਾਨਸਾ ਦੇ 54 ਮੈਡਲ ਆਏ ਹਨ ਅਤੇ ਮਾਨਸਾ ਵਿਖੇ ਪੰਜਾਬ ਪੈਟਰਨ 'ਤੇ ਹੋਈਆਂ ਪ੍ਰਾਇਮਰੀ ਖੇਡਾਂ ਨੇ ਅਧਿਆਪਕਾਂ, ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕੀਤਾ।ਡੀਈਓ ਭੁਪਿੰਦਰ ਕੌਰ ਅਤੇ ਜ਼ਿਲ੍ਹਾ ਖੇਡ ਇੰਚਾਰਜ਼ ਹਰਦੀਪ ਸਿੱਧੂ ਨੇ ਦੱਸਿਆ ਕਿ ਨਵੇਂ ਸ਼ੈਸਨ ਤੋਂ ਮਾਨਸਾ ਜ਼ਿਲ੍ਹੇ ਚ ਪ੍ਰਾਇਮਰੀ ਪੱਧਰ 'ਤੇ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਕੂਲ ਸਕੂਲ ਖੇਡ ਗਰਾਊਂਡ ਬਣਾਉਣ ਦੀ ਯੋਜਨਾ ਹੈ,ਪਹਿਲੇ ਵਰ੍ਹੇ ਦੌਰਾਨ ਜ਼ਿਲ੍ਹੇ ਅੰਦਰ 100 ਸਕੂਲਾਂ ਚ ਵੱਖ ਵੱਖ ਤਰ੍ਹਾਂ ਖੇਡ ਮੈਦਾਨ ਤਿਆਰ ਕਰਨ ਦਾ ਟੀਚਾ ਹੈ।    

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD