Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਵੱਲੋਂ ਵਿਭਾਗੀ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 20 Jan 2023

Last updated on: Jan 20, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਕੇ ਵਿਭਾਗ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲ ਸਕੇ। 

ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਪ੍ਰਗਟ ਕੀਤੇ।ਇਸ ਮੌਕੇ ਉਹਨਾਂ ਨੇ ਹਾਜ਼ਰ ਸਮੂਹ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਬੂਟੇ ਲਗਾਉਣ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਦੇ ਦਫ਼ਤਰਾਂ ਦੀ ਦਿੱਖ ਹੋਰ ਵੀ ਵਧੀਆ ਬਣ ਸਕੇ।

ਇਸ ਮੌਕੇ ਮੰਤਰੀ ਨੇ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਵੀ ਜ਼ੋਰ ਦਿੱਤਾ ਤਾਂ ਜੋ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ। ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕੰਮਕਾਜ ਵਿੱਚ ਕੁਤਾਹੀ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸ੍ਰੀ ਕਟਾਰੂਚੱਕ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਗਿਆ ਕਿ ਵਿਭਾਗ ਦੇ ਡੀ.ਐਫ਼.ਐਸ.ਸੀ. ਲੁਧਿਆਣਾ (ਪੂਰਬੀ) ਅਤੇ ਡੀ.ਐਫ.ਐਸ.ਸੀ. ਲੁਧਿਆਣਾ (ਪੱਛਮੀ) ਵਿੰਗਾਂ ਨੂੰ 27 ਜਨਵਰੀ ਤੱਕ ਵੱਖਰੇ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਤਾਂ ਜੋ ਕੰਮਕਾਜ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਚੱਲ ਸਕੇ। ਇਸ ਦੇ ਨਾਲ ਹੀ ਡੀ.ਐਫ਼.ਐਸ.ਸੀਜ਼ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਐਫ.ਆਰ.ਕੇ. ਪਲਾਂਟਾਂ ਦਾ ਦੌਰਾ ਕੀਤਾ ਜਾਇਆ ਕਰੇ। 

ਕਣਕ ਦੇ ਸਟਾਕ ਅਤੇ ਇਸ ਦੀ ਗੁਣਵੱਤਾ ਬਰਕਰਾਰ ਰੱਖਣ ਸਬੰਧੀ ਵਿਭਾਗ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਇਸ ਮੌਕੇ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ।ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਨੇ ਮੰਤਰੀ ਨੂੰ ਯਕੀਨ ਦਵਾਇਆ ਕਿ ਵਿਭਾਗੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਪੂਰਨ ਪਾਰਦਰਸ਼ੀ ਕਾਰਜ ਵਿਧੀ ਅਪਣਾਈ ਜਾ ਰਹੀ ਹੈ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਤੋਂ ਇਲਾਵਾ ਸਮੂਹ ਜ਼ਿਲ੍ਹਿਆਂ ਤੋਂ ਡੀ.ਐਫ.ਐਸ.ਸੀਜ਼ ਵੀ ਮੌਜੂਦ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD