Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਤੇ ਦਿਹਾਤੀ ਵਿਕਾਸ ਕਾਰਜਾਂ ਦੀ ਸਮੀਖਿਆ

ਅਧਿਕਾਰੀਆਂ ਨੂੰ ਵਿੱਤੀ ਸਾਲ ਦੀ ਸਮਾਪਤੀ ਤੋਂ ਪਹਿਲਾਂ ਪਹਿਲਾਂ ਵਰਤੋਂ ਸਰਟੀਫ਼ਿਕੇਟ ਦੇਣ ਲਈ ਆਖਿਆ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 20 Jan 2023

Last updated on: Jan 20, 2023, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੰਮ ਕਰਨ ਵਾਲੀਆਂ ਕਾਰਜਕਾਰੀ ਏਜੰਸੀਆਂ ਨੂੰ ਵਿੱਤੀ ਸਾਲ ਦੀ ਸਮਾਪਤੀ ਤੋਂ ਪਹਿਲਾਂ-ਪਹਿਲਾਂ ਵਰਤੋਂ ਸਰਟੀਫ਼ਿਕੇਟ ਜਮ੍ਹਾਂ ਕਰਵਾਉਣ ਲਈ ਆਖਿਆ।

ਉਨ੍ਹਾਂ ਇਸ ਮੌਕੇ ਸ਼ਹਿਰਾਂ ਦੇ ਪੰਜਾਬ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਦੇ ਤਿੰਨਾਂ ਪੜਾਵਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਦੂਜੇ ਤੇ ਤੀਜੇ ਪੜਾਅ ਦੇ ਬਕਾਇਆ ਰਹਿੰਦੇ ਕੰਮਾਂ ਨੂੰ ਜਲਦ ਨਿਬੇੜ ਕੇ ਚਾਲੂ ਵਿੱਤੀ ਸਾਲ ਦੇ ਅਖੀਰ ਤੱਕ ਵਰਤੋਂ ਸਰਟੀਫ਼ਿਕੇਟ ਦੇਣ ਲਈ ਆਖਿਆ। 

ਉਨ੍ਹਾਂ ਨੇ ਨਗਰ ਕੌਂਸਲਾਂ ਗਿੱਲੇ ਤੇ ਸੁੱਕੇ ਕੂੜੇ ਦੇ ਢੁਕਵੇਂ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੀਵਰੇਜ ਵਿਭਾਗ ਨੂੰ ਵੀ ਆਪੋ-ਆਪਣੇ ਪ੍ਰਾਜੈਕਟ ਸਮਾਂਬੱਧ ਨਿਪਟਾਉਣ ਲਈ ਆਖਿਆ।ਡਿਪਟੀ ਕਮਿਸ਼ਨਰ ਨੇ ਐਲ ਈ ਡੀ ਲਾਈਟਾਂ ਤੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਦੀ ਵੀ ਪ੍ਰਗਤੀ ਰਿਪੋਰਟ ਪੁੱਛੀ ਅਤੇ ਸ਼ਹਿਰੀ ਆਵਾਸ ਯੋਜਨਾ ’ਚ ਪੜਾਅਵਾਰ ਜਾਰੀ ਹੁੰਦੇ ਫੰਡਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਕਿਹਾ।

ਨਗਰ ਕੌਂਸਲਾਂ ਵੱਲੋਂ ਪ੍ਰਾਪਰਟੀ ਟੈਕਸ ਇਕੱਤਰ ਕਰਨ ਦੀ ਪ੍ਰਗਤੀ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਉਨ੍ਹਾਂ ਜਾਣੂ ਕਰਵਾਇਆ ਕਿ ਨਵਾਂਸ਼ਹਿਰ ਵੱਲੋਂ 117 ਲੱਖ, ਬੰਗਾ ਵੱਲੋਂ 42.46 ਲੱਖ, ਬਲਾਚੌਰ ਵੱਲੋਂ 44.09 ਲੱਖ ਅਤੇ ਰਾਹੋਂ ਵੱਲੋਂ 33 ਲੱਖ ਦਾ ਮਾਲੀਆ ਹਾਸਲ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਬੰਗਾ, ਬਲਾਚੌਰ ਤੇ ਰਾਹੋਂ ਨਗਰ ਕੌਂਸਲਾਂ ਨੂੰ ਵਿੱਤੀ ਸਾਲ ਦੇ ਅਖੀਰ ਤੱਕ ਨਿਰਧਾਰਿਤ ਟੀਚਾ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਪੇਂਡੂ ਵਿਕਾਸ ਦੇ ਕਾਰਜਾਂ ਦੀ ਸਮੀਖਿਆ ਦੌਰਾਨ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ ਬਣਾਏ ਸਵੈ-ਸੇਵੀ ਗਰੁੱਪਾਂ ਦੀ ਕਾਰਗੁਜ਼ਾਰੀ ਤੇ ਵਿੱਤੀ ਲੈਣ-ਦੇਣ ਕਰਨ ਦੀ ਸਥਿਤੀ, ਭੂਮੀ ਰੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਮਾਈਕ੍ਰੋ ਸਿੰਚਾਈ, ਵਾਟਰ ਹਾਰਵੈਸਟਿੰਗ ਸਟ੍ਰਕਚਰ (ਪਾਣੀ ਬਚਾਉਣ ਲਈ ਕੀਤੀ ਜਾਂਦੀ ਉਸਾਰੀ), ਵਾਟਰ ਹਾਰਵੈਸਟਿੰਗ-ਕਮ-ਨੈਚੂਰਲ ਰੀਚਾਰਜਿੰਗ (ਚੈਕ ਡੈਮ) ਤੇ ਫ਼ਸਲੀ ਵਿੰਭਿਨਤਾ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। 

ਪੰਚਾਇਤੀ ਰਾਜ ਲੋਕ ਨਿਰਮਾਣ ਮੰਡਲ ਪਾਸੋਂ ਕੰਢੀ ਏਰੀਆ ਵਿਕਾਸ ਬੋਰਡ ਤਹਿਤ ਹੋਏ ਕਾਰਜਾਂ ਦੀ ਸਮੀਖਿਆ ਦੌਰਾਨ ਬਕਾਇਆ ਪਏ ਕਾਰਜਾਂ ਨੂੰ ਜਲਦੀ ਨਿਪਟਾਉਣ ਲਈ ਕਿਹਾ ਗਿਆ।ਨਹਿਰੀ ਵਿਭਾਗ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਮਨਰੇਗਾ ਤਹਿਤ ਵੱਖ-ਵੱਖ ਡਿਸਟਿਲਰੀਆਂ, ਰਜਬਾਹਿਆਂ ਦੇ ਸੁਧਾਰ ਲਈ 61.96 ਲੱਖ ਰੁਪਏ ਦੇ ਕੰਮ ਕਰਵਾਏ ਗਏ ਹਨ। 

ਮੰਡੀ ਬੋਰਡ ਵੱਲੋਂ ਲਿੰਕ ਸੜ੍ਹਕਾਂ, ਸੜ੍ਹਕਾਂ ਦੀ ਅਪਗ੍ਰੇਡੇਸ਼ਨ ਤੇ ਚੌੜੇ ਕਰਨ ਦੇ ਕੰਮਾਂ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜ੍ਹਕ ਯੋਜਨਾ ਤਹਿਤ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਗਈ।ਮੀਟਿੰਗ ਦੌਰਾਨ ਐਮ ਪੀ ਲੈਡ ਸਕੀਮ, ਪੰਜਾਬ ਨਿਰਮਾਣ, ਕੰਢੀ ਏਰੀਆ, ਬੰਧਨ ਮੁਕਤ ਫੰਡ, 14ਵੇਂ ਤੇ 15ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਨਾਲ ਸਬੰਧਤ ਕੰਮਾਂ ਦੀ ਪ੍ਰਗਤੀ ਦਾ ਵੇਰਵਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸਮੇਂ ਸਿਰ ਕੰਮ ਨਿਪਟਾ ਕੇ ਵਰਤੋਂ ਸਰਟੀਫ਼ਿਕੇਟ ਜਮ੍ਹਾਂ ਕਰਵਾਉਣ ਲਈ ਆਖਿਆ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD