Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ, ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਇੱਕ ਢੁਕਵੀਂ ਪ੍ਰਣਾਲੀ ਅਪਣਾਈ ਜਾਵੇ: ਰਿੰਚੇਨ ਲਾਹਮੋ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 20 Jan 2023

Last updated on: Jan 20, 2023, 00:00 IST

ਅੱਜ ਘੱਟ ਗਿਣਤੀ ਕਮਿਸ਼ਨ ਮੈਂਬਰ ਸ਼੍ਰੀਮਤੀ ਰਿੰਚੇਨ ਲਾਹਮੋ ਨੇ ਜ਼ਿਲ੍ਹਾ ਰੂਪਨਗਰ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਵੱਖ-ਵੱਖ ਘੱਟ ਗਿਣਤੀਆਂ ਦੇ ਨੁਮਾਇੰਦਿਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ, ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਦੇ 15 ਸੂਤਰੀ ਏਜੰਡੇ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪਹੁੰਚੇ ਹੋਏ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ ਗਈ।

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਰਿੰਚੇਨ ਲਹਾਮੋ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਕਮਿਸ਼ਨ ਨੇ ਕਿਹਾ ਕਿ ਸਮਾਜ ਦੇ ਇਸ ਵਰਗ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਢੁਕਵੀਂ ਵਿਧੀ ਤਿਆਰ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਦੇ 15 ਨੁਕਾਤੀ ਏਜੰਡੇ ਨੂੰ ਲਾਗੂ ਕਰਕੇ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਦਾ ਮੰਤਵ ਘੱਟ ਗਿਣਤੀ ਲੋਕਾਂ ਨੂੰ ਸਿੱਖਿਆ ਪ੍ਰਦਾਨ ਕਰਨਾ, ਸਕੂਲੀ ਬੁਨਿਆਦੀ ਢਾਂਚੇ ਵਿੱਚ ਸੁਧਾਰ, ਉਰਦੂ ਪੜ੍ਹਾਉਣ ਲਈ ਵਧੇਰੇ ਸਰੋਤ, ਮਦਰੱਸਾ ਸਿੱਖਿਆ ਦਾ ਆਧੁਨਿਕੀਕਰਨ, ਘੱਟ ਗਿਣਤੀ ਭਾਈਚਾਰਿਆਂ ਦੇ ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫ਼ੇ, ਆਰਥਿਕ ਗਤੀਵਿਧੀਆਂ, ਰੁਜ਼ਗਾਰ ਅਤੇ ਆਵਾਸ ਯੋਜਨਾਵਾਂ ਵਿੱਚ ਬਰਾਬਰ ਦੀ ਹਿੱਸੇਦਾਰੀ ਯਕੀਨੀ ਬਣਾਉਣਾ, ਸਮਾਜ ਦੇ ਘੱਟ ਗਿਣਤੀ ਵਰਗਾਂ ਲਈ ਹੁਨਰ ਅਤੇ ਜੀਵਨਸ਼ੈਲੀ ਵਿੱਚ ਸੁਧਾਰ ਲਿਆਉਣਾ ਹੈ।

ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੀ ਲੋੜ ਹੈ, ਜਿਸ ਲਈ ਕਮਿਸ਼ਨ ਪਹਿਲਾਂ ਹੀ ਸਮਰਪਿਤ ਹੋ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਘੱਟ-ਗਿਣਤੀਆਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਤਾਂ ਜੋ ਉਨ੍ਹਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ।

ਇਸ ਮੀਟਿੰਗ ਵਿਚ ਸ਼੍ਰੀਮਚੀ ਰਿੰਚੇਨ ਲਾਹਮੋ ਨੇ ਘੱਟ ਗਿਣਤੀਆਂ ਦੇ ਨੁਮਾਇੰਦਿਆਂ ਨੂੰ ਆ ਰਹੀਂ ਮੁਸ਼ਕਿਲਾਂ ਬਾਰੇ ਪੁੱਛਿਆ, ਜਿਸ ਵਿਚ ਮੁਸਲਿਮ ਅਤੇ ਕ੍ਰਿਸ਼ਚਨ ਧਰਮ ਦੇ ਨੁਮਾਇੰਦਿਆਂ ਵਲੋਂ ਕਬਰਸਤਾਨ ਬਣਾਉਣ ਦੀ ਅਪੀਲ ਕੀਤੀ, ਇਸੇ ਤਰ੍ਹਾਂ ਜੈਨ ਧਰਮ ਵਲੋਂ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰੀ ਕੰਟਰੋਲ ਰੇਟ ਉਤੇ ਜਗ੍ਹਾ ਮੁਹੱਈਆ ਕਰਵਾਉਣ ਦੀ ਮੰਗ ਰੱਖੀ।

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਨੁਮਾਇੰਦਿਆਂ ਨੂੰ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਲਿਖਤੀ ਰੂਪ ਵਿਚ ਦਿੱਤਾ ਜਾਵੇ ਤਾਂ ਜੋ ਇਨ੍ਹਾਂ ਉਤੇ ਜਲਦ ਤੋਂ ਜਲਦ ਕਾਰਵਾਈ ਆਰੰਭ ਕੇ ਇਨ੍ਹਾਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਭਰੋਸਾ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਘੱਟ ਗਿਣਤੀਆਂ ਲਈ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੀਟਿੰਗ ਵਿਚ ਐਸ.ਐਸ.ਪੀ. ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ਼੍ਰੀਮਤੀ ਕਮਲਜੀਤ ਰਾਜੂ, ਵੱਖ-ਵੱਖ ਧਰਮਾਂ ਦੇ ਨੁਮਾਇੰਦੇ ਸ਼ੀ ਚਰਨ ਮਸੀਹ, ਜੋਨਸ ਮਸੀਹ, ਰਾਜੂ ਭਾਨਾ ਜੈਨ, ਚਾਂਦ ਮੁਹੰਮਦ, ਰਾਜੇਸ਼ਵਰ ਜੈਨ, ਮੁਸ਼ੀਦ ਰਜਾ ਅਤੇ ਹੋਰ ਵੱਖ-ਵੱਖ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD