Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਯਾਦਗਾਰੀ ਹੋ ਨਿਬੜਿਆ ਪੰਜਾਬ ਸਰਕਾਰ ਵੱਲੋਂ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਕੀਤਾ ਹਫ਼ਤਾ

ਰਾਜ ਪੱਧਰੀ ਸਮਾਪਤੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਧੀਆਂ ਦੇ ਮਾਪਿਆਂ ਨਾਲ ਮਨਾਈ ਲੋਹੜੀ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Gurpreet Kaur, Narinder Kaur Bharaj, Sangrur

Web Admin

Web Admin

5 Dariya News

ਸੰਗਰੂਰ , 20 Jan 2023

Last updated on: Jan 20, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਸੰਗਰੂਰ ਜ਼ਿਲੇ ਦੇ ਪਿੰਡ ਭਲਵਾਨ ਵਿਖੇ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਹਫ਼ਤੇ ਦੇ ਸਮਾਪਤੀ ਸਮਾਰੋਹ ਨੂੰ ਮੁੱਖ ਰੱਖਦਿਆਂ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। 

ਇਸ ਪ੍ਰੋਗਰਾਮ ’ਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ, ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵਿਧਾਇਕ ਸੰਗਰੂਰ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਨਵਜੰਮੀਆਂ ਧੀਆਂ ਅਤੇ ਸਿੱਖਿਆ ਤੇ ਖੇਡਾਂ ਦੇ ਖੇਤਰ ’ਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਤ ਕੀਤਾ। 

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ’ਚ ਮੋਹਰੀ ਬਣ ਕੇ ਉੱਭਰ ਰਹੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਖੜੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਾਂਹਵਧੂ ਸੋਚ ਅਨੁਸਾਰ ਪੰਜਾਬ ਦੀਆਂ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਆਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੀ ਸ਼ਾਨਦਾਰ ਸ਼ੁਰੂਆਤ ‘ਧੀਆਂ ਦੀ ਲੋਹੜੀ’ ਮਨਾ ਕੇ ਕੀਤੀ ਗਈ ਹੈ। 

ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰਾਂ ਦੀ ਅਣਗਹਿਲੀ ਕਾਰਨ ਰਾਜ ਵਿੱਚ ਲਿੰਗ ਅਨੁਪਾਤ ਦਰ ਬਹੁਤ ਹੇਠਾਂ ਸੀ ਜਿਸਨੂੰ ਉੱਚਾ ਚੁੱਕਣ ਲਈ ਕੋਸ਼ਿਸ਼ਾਂ ਗੰਭੀਰਤਾ ਨਾਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਆਮ ਤੌਰ ’ਤੇ ਧੀਆਂ ਦੇ ਜਨਮ ’ਤੇ ਸਮਾਜ ਵੱਲੋਂ ਖ਼ੁਸ਼ੀ ਨਹੀਂ ਮਨਾਈ ਜਾਂਦੀ ਜਿਸ ਮਾੜੀ ਪ੍ਰਥਾ ਨੂੰ ਬਦਲਣ ਲਈ ਹੀ ਪੰਜਾਬ ਸਰਕਾਰ ਵੱਲੋਂ ‘ਧੀਆਂ ਦੀ ਲੋਹੜੀ’ ਮਨਾਉਣ ਦੀ ਪਿਰਤ ਪਾਈ ਜਾ ਰਹੀ ਹੈ। 

ਉਨਾਂ ਕਿਹਾ ਕਿ ਸਦੀਆਂ ਤੋਂ ਲੈ ਕੇ ਹੁਣ ਤੱਕ ਔਰਤਾਂ ਨੇ ਸਮਾਜ ਦੀ ਤਰੱਕੀ ’ਚ ਆਪਣਾ ਵਿਲੱਖਣ ਯੋਗਦਾਨ ਪਾਇਆ ਹੈ ਅਤੇ ਹਰ ਖੇਤਰ ਵਿੱਚ ਨਾਮ ਰੌਸ਼ਨ ਕੀਤਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਸ਼ਾਨਾ ਮੱਤੇ ਇਤਿਹਾਸ ਵਾਲੇ ਸੂਬੇ ਲਈ ਇਹ ਬੜੇ ਚਿੰਤਨ ਦੀ ਗੱਲ ਹੈ ਕਿ ਇੱਥੇ ਭਰੂਣ ਹੱਤਿਆ ਵਰਗੀਆਂ ਦੁਖਾਂਤਕ ਘਟਨਾਵਾਂ ਹੋਈਆਂ ਤੇ ਇਸ ਮਾੜੀ ਸੋਚ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਹੀ ਪੰਜਾਬ ਸਰਕਾਰ ਵੱਲੋਂ ਧੀਆਂ ਦੀ ਲੋਹੜੀ ਹਫ਼ਤੇ ਮਨਾਉਣ ਦਾ ਇਹ ਉਪਰਾਲਾ ਕੀਤਾ ਗਿਆ ਹੈ। 

ਉਨਾਂ ਕਿਹਾ ਕਿ ਭਰੂਣ ਹੱਤਿਆ ਦੇ ਨਾਂ ’ਤੇ ਜੋ ਧੱਬਾ ਪੰਜਾਬ ਦੇ ਮੱਥੇ ਲੱਗਿਆ ਹੈ ਉਸਨੂੰ ਧੋਣ ਲਈ ਸੂਬਾ ਸਰਕਾਰ ਵੱਲੋਂ ਧੀਆਂ ਦੀ ਆਮਦ ਹੀ ਨਹੀਂ ਸਗੋਂ ਜੀਵਨ ਦੇ ਹਰ ਪੜਾਅ ਨੂੰ ਖੁਸ਼ਹਾਲ ਤਰੀਕੇ ਨਾਲ ਮਨਾਇਆ ਜਾਵੇਗਾ।ਇਸ ਮੌਕੇ ਸੰਗਰੂਰ ਤੋਂ ਵਿਧਾਇਕ  ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਧਾਈ ਦੇ ਪਾਤਰ ਹਨ ਜਿਨਾਂ ਵੱਲੋਂ ਧੀਆਂ ਦੀ ਅਹਿਮੀਅਤ ਨੂੰ ਸਮਾਜ ਦੇ ਅੱਗੇ ਰੱਖਣ ਲਈ ਅਜਿਹਾ ਵੱਡਾ ਉਪਰਾਲਾ ਕੀਤਾ ਗਿਆ। 

ਉਨਾਂ ਕਿਹਾ ਕਿ ਇਸੇ ਤਰਾਂ ਜੇਕਰ ਧੀਆਂ ਨੂੰ ਘਰਾਂ ’ਚ ਖੁੱਲਾ ਤੇ ਉਸਾਰੂ ਮਾਹੌਲ ਮਿਲੇ ਤਾਂ ਉਹ ਹਰ ਖੇਤਰ ’ਚ ਆਪਣੇ ਹੁਨਰ ਦਾ ਲੋਹਾ ਮਨਵਾ ਸਕਦੀਆਂ ਹਨ।ਸਮਾਗਮ ਦੌਰਾਨ ਲੋਕ ਕਲਾ ਮੰਚ ਜ਼ੀਰਾ ਦੀ ਟੀਮ ਵੱਲੋਂ ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ’ ਮੈਨੂੰ ਕੁੱਖ ਵਿੱਚ ਨਾ ਮਾਰੋ ’ ਨਾਂ ਹੇਠ ਨਾਟਕ ਦਾ ਮੰਚਨ ਕੀਤਾ ਗਿਆ। ਇਸ ਤੋਂ ਇਲਾਵਾ ਆਦਰਸ਼ ਸਕੂਲ ਦੀਆਂ ਵਿਦਿਆਰਥਣਾਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮੁੱਖ ਸਖਸ਼ੀਅਤਾਂ ਵੱਲੋ ਇਸ ਮੌਕੇ 51 ਨਵ ਜੰਮੀਆਂ ਧੀਆਂ ਦੇ ਮਾਪਿਆਂ ਨੂੰ ਸਨਮਾਨ ਪੱਤਰ ਅਤੇ ਵਿਸ਼ੇਸ਼ ਕਿੱਟਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ 11 ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ ਅਤੇ 20 ਮੈਰੀਟੋਰੀਅਸ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਮੁੱਖ ਮੰਤਰੀ ਦੇ ਓ.ਐਸ.ਡੀ. ਉਂਕਾਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਯੂ.ਟੀ) ਨਿਤੇਸ਼ ਜੈਨ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਅਤੇ ਵੱਡੀ ਗਿਣਤੀ ‘ਚ ਹੋਰ ਪਤਵੰਤੇ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Gurpreet Kaur , Narinder Kaur Bharaj , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD