Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਜੋਰਾਂ 'ਤੇ, ਡਾ. ਬਲਜੀਤ ਕੌਰ ਲਹਿਰਾਉਣਗੇ ਤਿਰੰਗਾ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 21 Jan 2023

Last updated on: Jan 21, 2023, 00:00 IST

26 ਜਨਵਰੀ ਨੂੰ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਗਣਤੰਤਰ ਦਿਵਸ ਦੇ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜੋਰਾਂ 'ਤੇ ਹਨ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਈਸ਼ਾ ਸਿੰਘਲ, ਐਸ.ਪੀ ਹਰਵੰਤ ਕੌਰ ਤੇ ਐਸ.ਡੀ.ਐਮ. ਡਾ. ਇਸ਼ਮਿਤ ਵਿਜੇ ਸਿੰਘ ਨੇ ਪੋਲੋ ਗਰਾਊਂਡ ਦਾ ਦੌਰਾ ਕੀਤਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਡਾ. ਬਲਜੀਤ ਕੌਰ ਇਸ ਸਮਾਗਮ ਮੌਕੇ 26 ਜਨਵਰੀ ਨੂੰ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਨ੍ਹਾਂ ਵੱਲੋਂ ਜਿੱਥੇ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਉਥੇ ਹੀ ਮਾਰਚ ਪਾਸਟ ਤੋਂ ਸਲਾਮੀ ਲਈ ਵੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕਰ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮਾਗਮ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਜਾਣਗੇ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਰੰਗਾ ਰੰਗ ਪ੍ਰੋਗਰਾਮ 'ਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈਣਗੇ। ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਸਮੇਤ ਮੁਟਿਆਰਾਂ ਦੇ ਗਿੱਧੇ ਅਤੇ ਨੌਜਵਾਨਾਂ ਦੇ ਭੰਗੜੇ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ। ਜਦੋਂਕਿ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਪਰੇਡ ਵਿਚ ਪੰਜਾਬ ਪੁਲਿਸ ਦੀਆਂ ਦੋ ਟੁਕੜੀਆਂ, ਜੀ.ਆਰ.ਪੀ., ਪੰਜਾਬ ਹੋਮ ਗਾਰਡ, ਸੇਟ ਜੋਨ ਐਂਬਲੈਂਸ, ਸਕਾਊਟ ਗਰਲ ਗਾਇਡ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਏਅਰ ਵਿੰਗ ਅਤੇ ਐਨ.ਸੀ.ਸੀ. (ਲੜਕੀਆਂ) ਦੀ ਇੱਕ-ਇੱਕ ਟੁਕੜੀ ਸ਼ਾਮਲ ਹੋਵੇਗੀ। ਇਸ ਮੌਕੇ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀ. ਹਰਦੀਪ ਸਿੰਘ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD