Monday, 20 May 2024

 

 

ਖ਼ਾਸ ਖਬਰਾਂ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ

 

ਪ੍ਰਭਜੋਤ ਕੌਰ ਨੇ ਜ਼ਿਲ੍ਹਾ ਯੋਜਨਾ ਬੋਰਡ ਐਸ.ਏ.ਐਸ.ਨਗਰ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪ੍ਰਭਜੋਤ ਕੌਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ, ਵੱਖੋ ਵੱਖ ਕੈਬਿਨਟ ਮੰਤਰੀਆਂ ਨੇ ਦਿੱਤੀ ਮੁਬਾਰਕਵਾਦ

Harbhajan Singh ETO, Aman Arora, Harchand Singh Barsat, Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, AAP Punjab, Aam Aadmi Party Punjab, Prabhjot Kaur

Web Admin

Web Admin

5 Dariya News

ਐਸ.ਏ.ਐਸ ਨਗਰ , 24 Jan 2023

ਪੰਜਾਬ ਸਰਕਾਰ ਵਲੋਂ ਪ੍ਰਭਜੋਤ ਕੌਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਲਾਇਆ ਗਿਆ ਹੈ। ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਦੌਰਾਨ ਕੈਬਿਨਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ, ਸ੍ਰੀ ਅਮਨ ਅਰੋੜਾ, ਸ੍ਰੀ ਚੇਤਨ ਸਿੰਘ ਜੋੜੇਮਾਜਰਾ, ਸ੍ਰੀ ਹਰਪਾਲ ਸਿੰਘ ਚੀਮਾ, ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਅਤੇ ਮੁਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।

ਉਨ੍ਹਾਂ ਨੇ ਸ੍ਰੀਮਤੀ ਪ੍ਰਭਜੋਤ ਕੌਰ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਅਦਾਰੇ ਤੇ ਸੰਸਥਾ ਦੀ ਜ਼ਿੰਮੇਵਾਰੀ ਇਮਾਨਦਾਰ ਤੇ ਮਿਹਨਤੀ ਲੋਕਾਂ ਨੂੰ ਸੌਂਪ ਰਹੀ ਹੈ। ਜਦੋਂ ਵੱਖੋ ਵੱਖੋ ਸੰਸਥਾਵਾਂ ਤੇ ਅਦਾਰੇ ਪੂਰਨ ਇਮਾਨਦਾਰੀ ਨਾਲ ਕੰਮ ਕਰਨਗੇ ਤਾਂ ਪੰਜਾਬ ਨੂੰ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨਾ ਭਰੋਸਾ ਹੈ ਕਿ ਸ਼੍ਰੀਮਤੀ ਪ੍ਰਭਜੋਤ ਕੌਰ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ  ਸ੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਹਨਾਂ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਣਗੇ । ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਆਸਾਂ 'ਤੇ  ਖ਼ਰਾ ਉਤਰਨ ਲਈ ਪੂਰੇ ਪੂਰੇ ਯਤਨ ਕੀਤੇ ਜਾਣਗੇ । ਜ਼ਿਲ੍ਹੇ ਦੀ ਤਰੱਕੀ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਵਾਸਤੇ ਪੁਰਜ਼ੋਰ ਕੰਮ ਕਰਨਗੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

 

Tags: Harbhajan Singh ETO , Aman Arora , Harchand Singh Barsat , Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , AAP Punjab , Aam Aadmi Party Punjab , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD