Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਣਤੰਤਰ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ ਹੋਈ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ

74ਵੇਂ ਗਣਤੰਤਰ ਦਿਵਸ ਸਮਾਗਮ ਲਈ ਤਿਆਰੀਆਂ ਮੁਕੰਮਲ-ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 24 Jan 2023

Last updated on: Jan 24, 2023, 00:00 IST

26 ਜਨਵਰੀ 2023 ਨੂੰਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਫੁੱਲ ਡਰੈਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਡਾ. ਬਲਜੀਤ ਕੌਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨ ਬਾਅਦ ਜ਼ਿਲ੍ਹਾ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਪਰੇਡ ਵਿੱਚ 10 ਟੁਕੜੀਆਂ ਹਿੱਸਾ ਲੈਣਗੀਆਂ, ਜਿਹਨਾਂ 'ਚੋਂ ਦੋ ਟੁਕੜੀਆਂ ਜ਼ਿਲ੍ਹਾ ਪੁਲਿਸ ਦੇ ਪੁਰਸ਼ਾਂ ਦੀਆਂ ਤੇ ਇੱਕ ਟੁਕੜੀ ਮਹਿਲਾ ਵਿੰਗ ਤੇ ਹੋਮ ਗਾਰਡਜ਼ ਦੀ ਇੱਕ ਟੁਕੜੀ ਸਮੇਤ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ, ਸਕਾਊਟਸ ਤੇ ਗਰਲ ਗਾਇਡ, ਰੈਡ ਕਰਾਸ ਸੈਂਟ ਜੋਨ ਐਂਬੂਲੈਂਸ ਬ੍ਰਿਗੇਡ ਅਤੇ ਫਸਟ ਆਈ.ਆਰ.ਬੀ. ਪਟਿਆਲਾਦਾ ਪਾਈਪ ਬੈਂਡਸ਼ਾਮਲ ਹੋਵੇਗਾ। 

ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਸਮਾਣਾ ਸੌਰਵ ਜਿੰਦਲ ਕਰਨਗੇ।ਸਾਕਸ਼ੀ ਸਾਹਨੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪਹਿਲੀ ਵਾਰ ਵਾਣੀ ਇੰਟੈਗ੍ਰੇਟਿਡ ਸਕੂਲ ਫਾਰ ਡੈਫ ਅਤੇ ਡੈਫ ਸਕੂਲ ਸੈਫਦੀਪੁਰ ਦੇ ਵਿਦਿਆਰਥੀ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੀ ਅਰਸ਼ਨੂਰ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਗਾਨ ਨੂੰ ਸੰਕੇਤ ਭਾਸ਼ਾ ਵਿੱਚ ਵੀ ਗਾਉਣਗੇ। 

ਜਦਕਿ ਇਸ ਦੌਰਾਨ ਮੋਟਰਸਾਇਕਲਾਂ ਦੇ ਕਰਤੱਬ, ਖਿਡਾਰੀਆਂ ਦੀ ਆਰਟਿਸਟਿਕ ਜਿਮਨਾਸਟਿਕ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਸ਼ਾਮਲ ਹੋਣਗੀਆਂ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਸਮੇਤ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ 'ਚ ਹਿੱਸਾ ਲੈਣ ਵਾਲੇ ਸੁਤੰਤਰਤਾ ਸੰਗਰਾਮੀ ਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਸਮੇਤ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ।ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਗਲ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ, ਐਸ.ਪੀ ਸਥਾਨਕ ਹਰਵੰਤ ਕੌਰ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD