Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਹੁਦੇ ਦਾ ਚਾਰਜ ਲੈਂਦਿਆਂ ਹੀ ਮੇਅਰ ਜੀਤੀ ਸਿੱਧੂ ਨੇ ਕੀਤੀ ਫੇਜ਼ 5 ਦੇ ਕਾਜ਼ਵੇਅ ਦੀ ਨਜ਼ਰਸਾਨੀ

60 ਲੱਖ ਦੀ ਲਾਗਤ ਨਾਲ ਬਣ ਰਿਹਾ ਹੈ ਕੌਂਸਲਰ ਬਲਜੀਤ ਕੌਰ ਦੇ ਵਾਰਡ ਨੰਬਰ 7 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਕਾਜ਼ਵੇਅ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 24 Jan 2023

Last updated on: Jan 24, 2023, 00:00 IST

ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣਾ ਕਾਰਜਭਾਰ ਸੰਭਾਲਦੇ ਸਾਰ ਆਪਣੀ ਟੀਮ ਦੇ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਅਰੰਭ ਕਰ ਦਿੱਤੀ ਹੈ। ਇਸ ਦੇ ਤਹਿਤ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੌਂਸਲਰ ਬਲਜੀਤ ਕੌਰ ਦੇ ਵਾਰਡ ਨੰਬਰ 7 ਵਿਖੇ ਪੁੱਜ ਕੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਕਾਜ਼ਵੇਅ ਦੇ ਕੰਮ ਦੀ ਨਜ਼ਰਸਾਨੀ ਕੀਤੀ। ਇਸ ਮੌਕੇ ਸਿੰਘ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਵਾਰਡ ਦੀ ਕੌਂਸਲਰ ਬਲਜੀਤ ਕੌਰ ਤੋਂ ਇਲਾਵਾ ਵਿਕਟਰ ਨਿਹੋਲਕਾ ਵਿਸ਼ੇਸ਼ ਤੌਰ ਤੇ ਹਾਜਰ ਸਨ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਇਹ ਸਥਾਨ ਤੇ ਸੜਕ ਜ਼ਿਆਦਾ ਉਚਾਈ ਤੇ ਹੋਣ ਕਾਰਨ ਬਰਸਾਤੀ ਪਾਣੀ ਫੇਜ਼-5 ਦੇ ਮਕਾਨਾਂ ਅੰਦਰ ਦਾਖਲ ਹੁੰਦਾ ਸੀ ਜਿਸ ਨਾਲ ਬਹੁਤ ਨੁਕਸਾਨ ਹੁੰਦਾ ਸੀ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਦੇ ਪੱਕੇ ਹੱਲ ਲਈ ਸੜਕ ਨੂੰ ਜੋੜ ਕੇ ਬਣਾਇਆ ਗਿਆ ਅਤੇ ਅੱਗੇ ਤੋਰਨ ਲਈ ਕੰਕਰੀਟ ਦਾ ਕਾਜ਼ਵੇਅ ਬਣਾ ਕੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਜ਼ਵੇਅ ਦੇ ਨਿਰਮਾਣ ਵਾਸਤੇ 60 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਉਹ ਆਪਣੀ ਟੀਮ ਨਾਲ ਇਸੇ ਤਰ੍ਹਾਂ ਆਪਣੀ ਟੀਮ ਦੇ ਨਾਲ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੇ ਚੱਲਦੇ ਕਾਰਜਾਂ ਦੀ ਨਜ਼ਰਸਾਨੀ ਕਰਨਗੇ ਤਾਂ ਜੋ ਸਮੇਂ ਸਿਰ ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਹੋਵੇਗੀ ਉਥੇ ਨਵੇਂ ਵਿਕਾਸ ਕਾਰਜ ਅਰੰਭ ਕਰਵਾਏ ਜਾਣਗੇ।

ਇਸ ਮੌਕੇ ਇਲਾਕੇ ਦੀ ਕੌਂਸਲਰ ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਮੇਅਰ ਜੀਤੀ ਸਿੱਧੂ ਤੇ ਉਹਨਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਾਜ਼ਵੇਅ ਦੀ ਉਸਾਰੀ ਨਾਲ ਮੋਹਾਲੀ ਦੇ ਫੇਜ਼-5 ਦੇ ਵਸਨੀਕਾਂ ਦੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੱਕੇ ਤੌਰ ਤੇ ਹੱਲ ਹੋ ਜਾਵੇਗੀ। ਉਹਨਾਂ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਆਪਣੇ ਵਾਰਡ ਦੇ ਵਸਨੀਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਵਾਉਣਗੇ ਅਤੇ ਹੁਣ ਇਹ ਵਾਅਦਾ ਪੂਰਾ ਹੋ ਰਿਹਾ ਹੈ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD