Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਟਿਆਲਾ ਹੈਰੀਟੇਜ ਫੈਸਟੀਵਲ : 27 ਜਨਵਰੀ ਨੂੰ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਲੱਗਣਗੀਆਂ ਵਿਰਾਸਤੀ ਰੌਣਕਾਂ

ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਪਟਿਆਲਾ ਲਿਟਰੇਚਰ ਫੈਸਟੀਵਲ ਦਾ ਪੋਸਟਰ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 24 Jan 2023

Last updated on: Jan 24, 2023, 00:00 IST

ਪਟਿਆਲਾ ਦੀ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ 27 ਜਨਵਰੀ ਨੂੰ ਵਿਰਾਸਤੀ ਰੌਣਕਾਂ ਲੱਗਣਗੀਆਂ ਅਤੇ ਇੱਥੇ ਬੱਚਿਆਂ, ਬਜ਼ੁਰਗਾਂ, ਮਰਦਾਂ, ਔਰਤਾਂ, ਨੌਜਵਾਨਾਂ ਤੇ ਮੁਟਿਆਰਾਂ ਅਤੇ ਖਾਸ ਕਰਕੇ ਸਾਹਿਤ ਪ੍ਰੇਮੀਆਂ ਲਈ ਬਹੁਤ ਪ੍ਰੋਗਰਾਮ ਉਲੀਕੇ ਗਏ ਹਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਸਮਾਰੋਹ ਲਈ 'ਪਹਿਲ (ਪੀਪਲ ਫਾਰ ਆਰਟ, ਹੈਰੀਟੇਜ ਐਂਡ ਲਿਟਰੇਚਰ) ਸੰਸਥਾ' ਵੱਲੋਂ ਬਣਵਾਇਆ ਪੋਸਟਰ ਜਾਰੀ ਕਰਦਿਆਂ ਸਾਰੇ ਵਰਗਾਂ ਦੇ ਲੋਕਾਂ ਅਤੇ ਖਾਸ ਕਰਕੇ ਪਟਿਆਲਵੀਆਂ ਨੂੰ ਸੱਦਾ ਦਿੱਤਾ ਕਿ ਉਹ ਪਟਿਆਲਾ 'ਚ ਸਥਿਤ ਪੁਸਤਕਾਂ ਦੇ ਵੱਡੇ ਖ਼ਜ਼ਾਨੇ, ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ 27 ਜਨਵਰੀ ਨੂੰ ਜਰੂਰ ਪੁੱਜਣ ਅਤੇ ਇਸ ਸਮਾਰੋਹ ਦਾ ਆਨੰਦ ਮਾਣਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਲਗਾਤਾਰਤਾ ਵਿੱਚ ਪਹਿਲ (ਪੀਪਲ ਫਾਰ ਆਰਟ, ਹੈਰੀਟੇਜ ਐਂਡ ਲਿਟਰੇਚਰ) ਸੰਸਥਾ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਪਟਿਆਲਾ ਲਿਟਰੇਚਰ ਫੈਸਟੀਵਲ ਦੌਰਾਨ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ, ਕਲਾ ਪ੍ਰਦਰਸ਼ਨੀ, ਕਰਾਫਟ ਵਰਕਸ਼ਾਪ ਅਤੇ ਰੀਡਿੰਗ ਵਰਕਸ਼ਾਪ (ਖਜ਼ਾਨਾ ਖੋਜ) ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲ ਪਟਿਆਲਾ ਦੇ ਸਹਿਯੋਗ ਨਾਲ ਬੱਚਿਆਂ ਲਈ ਕਹਾਣੀਆਂ ਸੁਣਾਉਣ ਦੇ ਪ੍ਰੋਗਰਾਮ 'ਕਿੱਸੇ ਕਹਾਣੀਆਂ' ਅਤੇ ਪਟਿਆਲਾ ਸ਼ਹਿਰ ਦੀਆਂ ਇਤਿਹਾਸਕ ਕਲਾਕ੍ਰਿਤੀਆਂ ਨੂੰ ਦਰਸਾਉਂਦੀ ਕਲਾ ਪ੍ਰਦਰਸ਼ਨੀ 'ਆਰਟਿਸਟ੍ਰੀ' ਸਮੇਤ ਫੁਲਕਾਰੀ ਦੀ ਕਢਾਈ ਸਿਖਾਉਣ ਲਈ 'ਟਾਂਕੇ ਤੋਪੇ' ਵਰਕਸ਼ਾਪ ਅਤੇ ਯੰਗ ਹਿਸਟੋਰੀਅਨ ਸਿਮਰ ਸਿੰਘ ਦੀ ਪਟਿਆਲਾ ਬਾਰੇ ਪ੍ਰਕਾਸ਼ਿਤ ਪੁਸਤਕ 'ਤੇ ਚਰਚਾ ਵੀ ਹੋਵੇਗੀ। 

ਨੈਸ਼ਨਲ ਬੁਕ ਟਰਸਟ, ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਵੱਲੋਂ ਪੁਸਤਕ ਪ੍ਰਦਰਸ਼ਨੀ ਲੱਗੇਗੀ। ਇਸ ਤੋਂ ਇਲਾਵਾ ਸੱਭਿਆਚਾਰਕ ਸਮਾਗਮ ਵੀ ਹੋਣਗੇ।ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਹੋਣ ਵਾਲੇ ਸਮਾਗਮਾਂ ਦਾ ਪੋਸਟਰ ਜਾਰੀ ਕਰਨ ਸਮੇਂ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ, ਪਹਿਲ ਸੰਸਥਾ ਵੱਲੋਂ ਐਡਵੋਕੇਟ ਹਰਕੀਰਤ ਸਿੰਘ ਅਤੇ ਮਨੂ ਬਾਂਸਲ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD