Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਦਾ ਫੀਲਖਾਨਾ ਸਕੂਲ ਵੀ ਬਣਿਆ ‘ਸਕੂਲ ਆਫ ਐਮੀਨੈਂਸ’

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਕੂਲ ਦਾ ਦੌਰਾ, ਅਧਿਆਪਕਾਂ ਨਾਲ ਗੱਲਬਾਤ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 24 Jan 2023

Last updated on: Jan 24, 2023, 00:00 IST

ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਦੀ ਸੂਚੀ ‘ਚ ਪਟਿਆਲਾ ਸ਼ਹਿਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੀਲਖਾਨਾ ਦਾ ਨਾਮ ਵੀ ਸ਼ਾਮਲ ਹੈ।ਉਂਜ ਭਾਵੇਂ ਜ਼ਿਲ੍ਹੇ ਦੇ 10 ਸਕੂਲਾਂ ਦੇ ਨਾਮ ਇਸ ਸੂਚੀ ਵਿੱਚ ਸ਼ਾਮਲ ਹਨ, ਪਰੰਤੂ ਫੀਲਖਾਨਾ ਸਕੂਲ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦੇਣ ਨਾਲ ਪਟਿਆਲਾ ਸ਼ਹਿਰ ਦਾ ਨਾਮ ਹੋਰ ਰੋਸ਼ਨ ਹੋਇਆ ਹੈ। ਇਹ ਪ੍ਰਗਟਾਵਾ ਅੱਜ ਇਸ ਸਕੂਲ ਦਾ ਦੌਰਾ ਕਰਨ ਸਮੇਂ ਪਟਿਆਲਾ ਸਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰਿਸੀਪਲ ਰਜਨੀਸ਼ ਗੁਪਤਾ ਅਤੇ ਡਿਪਟੀ ਡੀ.ੳ. ਡਾ. ਆਰਪੀ ਸਿੰਘ ਨਾਲ ਚਰਚਾ ਕੀਤੀ ਅਤੇ ਕਿਹਾ ਕਿ ਸਿੱਖਿਆ ਦਾ ਮਿਆਰ ਵਿਸ਼ਵ ਪੱਧਰੀ ਬਣਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਜਿਸ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਅਗਲੇਰੀ ਅਤੇ ਉਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ,ਇਨ੍ਹਾਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਤਿੰਨ ‌ਪ੍ਰਿੰਸੀਪਲਾਂ ਦਾ ਸ਼ਾਮਲ ਹੋਣਾ ਸਾਡੇ ਲਈ ਹੋਰ ਵੀ ਮਾਣ ਵਾਲੀ  ਗੱਲ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਤਾਂ ਇਕ ਸੁਰੂਆਤ ਹੈ, ਇਸ ਤੋਂ ਅੱਗੇ ਅਜੇ ਹੋਰ ਵੀ ਕਈ ਸਹੂਲਤਾਂ ਦਿੱਤੀਆਂ ਜਾਣੀਆ ਬਾਕੀ ਹਨ, ਜਿਨਾਂ ਰਾਹੀਂ ਸਾਡੇ ਸਕੂਲਾਂ ਦੇ ਬੱਚੇ ਚੰਗੀ ਵਿੱਦਿਆ ਹਾਸਲ ਕਰ ਸਕਣਗੇ। ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਕੰਮਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ, ਇਸੇ ਕਰਕੇ ਅੱਜ ਸਾਡਾ ਪੰਜਾਬ ਪਿਛਾਂਹ ਜਾ ਰਿਹਾ ਸੀ।

ਅਜੀਤਪਾਲ ਸਿੰਘ ਕੋਹਲੀ ਦਾ ਕਹਿਣਾ ਸੀ ਕਿ ਹੁਣ ਆਮ ਆਦਮੀ ਪਾਰਟੀ ਦੀ ਸੂਬੇ ਵਿੱਚ ਆਈ ਸਰਕਾਰ  ਸੂਬੇ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖਿਆ ਨੂੰ ਪ੍ਰਣਾਈ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਵਜੋਂ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣਗੇ,ਕਿਉਂਕਿ‌ ਇਨ੍ਹਾਂ ਸਕੂਲਾਂ  ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ।

ਵਿਧਾਇਕ ਕੋਹਲੀ ਨੇ ਕਿਹਾ  ਕਿ ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ। ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਕੂਲ ਦੇ ਅਧਿਆਪਕਾਂ ਅਤੇ ‌ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਸਕੂਲ ਦੀਆਂ ਭਵਿੱਖੀ ਯੋਜਨਾਵਾਂ ਉਪਰ ਚਰਚਾ ਕੀਤੀ ਅਤੇ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਸਕੂਲ ਵੱਲੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਸਨਮਾਨ ਵੀ ਕੀਤਾ ਗਿਆ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD