Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ

ਦੋਸ਼ੀ ਪਾਸੋਂ 7,000 ਰੁਪਏ ਡਰੱਗ ਦੀ ਮਨੀ ਵੀ ਬ੍ਰਾਮਦ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਬਲਾਚੌਰ , 24 Jan 2023

Last updated on: Jan 24, 2023, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਦਾ ਜੜ੍ਹ ਤੋਂ ਸਫਾਇਆ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਗੌਰਵ ਯਾਦਵ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਕੌਸ਼ਤੁਭ ਸ਼ਰਮਾ, ਆਈ.ਪੀ.ਐਸ, ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਪਾਸੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ 7,000/- ਰੁਪਏ ਡਰੱਗ ਮਨੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਅੱਜ ਮਿਤੀ 24.01.2023 ਨੂੰ ਇੰਸਪੈਕਟਰ ਪਰਮਿੰਦਰ ਸਿੰਘ ਮੁੱਖ ਅਫਸਰ ਥਾਣਾ ਕਾਠਗੜ੍ਹ ਸਮੇਤ ਪੁਲਿਸ ਪਾਰਟੀ ਬ੍ਰਾਏ ਗਸ਼ਤ ਚੈਕਿੰਗ ਦੇ ਸਬੰਧ ਵਿੱਚ ਟੀ ਪੁਆਇੰਟ ਜਗਤੇਵਾਲ ਮੋੜ, ਕਾਠਗੜ੍ਹ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗਗਨਦੀਪ ਉਰਫ ਗਗਨ ਪੁੱਤਰ ਸੁਰਿੰਦਰ ਕੁਮਾਰ ਵਾਸੀ ਜੋੜਾ ਮੁਹੱਲਾ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਜੋ ਵੱਡੀ ਮਾਤਰਾ ਵਿੱਚ ਹੈਰੋਇਨ ਸਪਲਾਈ ਕਰਦਾ ਹੈ ਤੇ ਜੋ ਕੱਲ੍ਹ ਸ਼ਾਮ ਨੂੰ ਹਾਈਟੈਕ ਨਾਕਾ, ਆਸਰੋਂ ਪਰ ਪੁਲਿਸ ਨਾਕਾ ਵੇਖ ਕੇ ਬੱਸ ਤੋਂ ਪਹਿਲਾਂ ਹੀ ਉਤਰ ਗਿਆ ਸੀ ਤੇ ਜੋ ਥਾਣਾ ਕਾਠਗੜ੍ਹ ਦੇ ਏਰੀਏ ਵਿੱਚੋਂ ਹੁੰਦਾ ਹੋਇਆ ਗੜ੍ਹਸ਼ੰਕਰ ਜਾਵੇਗਾ। 

ਜੇਕਰ ਹੁਣੇ ਹੀ ਭਾਲ ਕੀਤੀ ਜਾਵੇ ਤਾਂ ਗਗਨਦੀਪ ਉਰਫ ਗਗਨ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ, ਜਿਸਤੇ ਮੁਖਬਰ ਖਾਸ ਦੀ ਇਤਲਾਹ ’ਤੇ ਮੁਕੱਦਮਾ ਨੰਬਰ 06 ਮਿਤੀ 24.01.2023 ਅ/ਧ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਕਾਠਗੜ੍ਹ ਵਿਖੇ ਦਰਜ  ਕੀਤਾ ਗਿਆ।ਇਸ ਉਪਰੰਤ ਇੰਸਪੈਕਟਰ ਪਰਮਿੰਦਰ ਸਿੰਘ ਮੁੱਖ ਅਫਸਰ ਥਾਣਾ ਕਾਠਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਦੌਰਾਨੇ ਗਸ਼ਤ ਨੇੜੇ ਜੰਡੀ ਮੋੜ ਤੋਂ ਇੱਕ ਮੋਨਾ ਵਿਅਕਤੀ ਜੋ ਆਪਣੇ ਹੱਥ ਵਿੱਚ ਵਜ਼ਨਦਾਰ ਬੈਗ ਚੁੱਕੀ ਆਉਂਦਾ ਦਿਖਾਈ ਦਿੱਤਾ।

ਜਿਸ ਪਾਸ ਪੁਲਿਸ ਪਾਰਟੀ ਵੱਲੋਂ ਗੱਡੀ ਰੁਕਵਾ ਕੇ ਕਾਬੂ ਕੀਤਾ ਤੇ ਉਸਦਾ ਨਾਮ ਪਤਾ ਪੁੱਛਣ ’ਤੇ ਉਸ ਵਿਅਕਤੀ ਨੇ ਆਪਣਾ ਨਾਮ ਗਗਨਦੀਪ ਉਰਫ ਗਗਨ (ਉਮਰ 32 ਸਾਲ) ਪੁੱਤਰ ਸੁਰਿੰਦਰ ਕੁਮਾਰ ਵਾਸੀ ਜੋੜਾ ਮੁਹੱਲਾ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ ਤੇ ਉਸਦੇ ਸੱਜੇ ਹੱਥ ਵਿੱਚ ਫੜੇ ਵਜਨਦਾਰ ਬੈਗ ਵਿੱਚ ਨਸ਼ੀਲਾ ਪਦਾਰਥ ਦਾ ਸ਼ੱਕ ਹੋਣ ’ਤੇ ਇੰਸਪੈਕਟਰ ਪਰਮਿੰਦਰ ਸਿੰਘ ਵੱਲੋਂ ਸ੍ਰੀ ਦਵਿੰਦਰ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਬਲਾਚੌਰ ਨੂੰ ਮੌਕਾ ਪਰ ਪੁੱਜਣ ਲਈ ਬਜਰੀਆ ਫੋਨ ਬੇਨਤੀ ਕੀਤੀ।

 ਜਿਸ ’ਤੇ ਸ੍ਰੀ ਦਵਿੰਦਰ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਬਲਾਚੌਰ ਮੌਕਾ ਪਰ ਪੁੱਜੇ, ਜਿਨ੍ਹਾਂ ਦੀ ਹਾਜਰੀ ਵਿੱਚ ਇੰਸਪੈਕਟਰ ਪਰਮਿੰਦਰ ਸਿੰਘ ਵੱਲੋਂ ਗਗਨਦੀਪ ਉਰਫ ਗਗਨ ਦੇ ਬੈਗ ਵਜ਼ਨਦਾਰ ਦੀ ਤਲਾਸ਼ੀ ਕਰਨ ’ਤੇ ਉਸ ਵਿੱਚੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ 7,000/- ਰੁਪਏ ਡਰੱਗ ਮਨੀ ਬ੍ਰਾਮਦ ਹੋਈ।

ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਢੁੱਕਵਾਂ ਪੁਲਿਸ ਰਿਮਾਂਡ ਹਾਸਲ ਕਰਕੇ ਉਸਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਸਬੰਧੀ ਪੁੱਛਗਿਛ ਕਰਕੇ ਅਗੇਲਰੀ ਕਾਰਵਾਈ ਕੀਤੀ ਜਾਵੇਗੀ।

ਬ੍ਰਾਮਦਗੀ:

ਹੈਰੋਇਨ : 01 ਕਿਲੋਗ੍ਰਾਮ

ਡਰੱਗ ਮਨੀ : 7,000/ਰੁਪਏ        

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD