Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 24 Jan 2023

Last updated on: Jan 24, 2023, 00:00 IST

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ ਗਈ।ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਨੌਜਵਾਨ ਆਈ.ਪੀ.ਐਸ. ਅਧਿਕਾਰੀ ਮਨਿੰਦਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। 

ਇਸ ਮਹੱਤਵਪੂਰਨ ਸਮਾਗਮ, ਜਿਸ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤਿਰੰਗਾ ਲਹਿਰਾਉਣਗੇ, ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਫੋਰਸਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਸੂਬਾ ਪੱਧਰੀ ਸਮਾਗਮ ਨੂੰ ਪੂਰੀ ਸਦਭਾਵਨਾ ਤੇ ਉਤਸ਼ਾਹ ਨਾਲ ਮਨਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਸ ਅਹਿਮ ਦਿਨ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਰਾਸ਼ਟਰਵਾਦੀ ਜੋਸ਼ ਨਾਲ ਮਨਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਸਮਾਗਮ ਦੇ ਪੁਖ਼ਤਾ ਇੰਤਜ਼ਾਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਡਿਊਟੀਆਂ ਸੌਂਪੀਆਂ ਜਾ ਚੁੱਕੀਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਪਰੇਡ ਵਿੱਚ ਆਈ.ਟੀ.ਬੀ.ਪੀ., ਆਰ.ਏ.ਐਫ., ਪੀ.ਏ.ਸੀ., ਕਮਿਸ਼ਨਰੇਟ ਪੁਲਿਸ, ਕਮਿਸ਼ਨਰੇਟ ਪੁਲਿਸ ਮਹਿਲਾ ਵਿੰਗ, ਆਰ.ਟੀ.ਸੀ. ਪੀ.ਏ.ਪੀ.,ਪੰਜਾਬ ਹੋਮ ਗਾਰਡਜ਼ ਦੀਆਂ ਟੁੱਕੜੀਆਂ, ਐਨ.ਸੀ.ਸੀ. ਕੈਡਿਟਸ, ਐਨ.ਸੀ.ਸੀ. ਲੜਕੀਆਂ ਅਤੇ ਸਕਾਊਟਸ ਸ਼ਾਮਲ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਪੇਸ਼ਕਾਰੀ ਕਰਦੀਆਂ ਝਾਕੀਆਂ ਕੱਢੀਆਂ ਜਾਣਗੀਆਂ। 

ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਕਰਨਗੇ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਪੀ.ਟੀ.ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ।ਇਸ ਮੌਕੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD