Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ : ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਨੰਗਲ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਵਾਲਵੋ ਬੱਸ ਸੇਵਾ ਦੀ ਸ਼ੁਰੂਆਤ

Laljit Singh Bhullar, Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Nangal

Web Admin

Web Admin

5 Dariya News

ਨੰਗਲ , 24 Jan 2023

Last updated on: Jan 24, 2023, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਾਂਝੇ ਤੌਰ 'ਤੇ ਨੰਗਲ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਲਈ ਸਰਕਾਰੀ ਵਾਲਵੋ ਬੱਸ ਸਰਵਿਸ ਦੀ ਸ਼ੁਰੂਆਤ ਕੀਤੀ ਗਈ। ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਹੁਣ ਕੰਢੀ ਇਲਾਕੇ ਦੇ ਲੋਕ ਮਹਿਜ਼ 1130 ਰੁਪਏ ਕਿਰਾਏ ਵਿੱਚ ਦਿੱਲੀ ਹਵਾਈ ਅੱਡੇ ਤੱਕ ਸਫ਼ਰ ਤੈਅ ਕਰ ਸਕਣਗੇ।

ਪਨਬੱਸ ਦੀ ਨਵੀਂ ਵਾਲਵੋ ਬੱਸ ਨੂੰ ਹਰੀ ਝੰਡੀ ਵਿਖਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਵਾਲਵੋ ਬੱਸ ਸ਼ੁਰੂ ਹੋਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਮਨਮਰਜ਼ੀ ਨਾਲ 3000 ਤੋਂ 3500 ਰੁਪਏ ਤੱਕ ਕਿਰਾਇਆ ਵਸੂਲਣ ਵਾਲੀਆਂ ਇਨ੍ਹਾਂ ਨਿੱਜੀ ਕੰਪਨੀਆਂ ਵੱਲੋਂ ਕਿਰਾਇਆ ਘਟਾਉਣ ਦੇ ਬਾਵਜੂਦ ਲੋਕ ਸਰਕਾਰੀ ਵਾਲਵੋ ਬੱਸ ਸੇਵਾ ਨੂੰ ਤਰਜੀਹ ਦੇ ਰਹੇ ਹਨ ਜਿਸ ਨਾਲ ਸਰਕਾਰੀ ਬੱਸ ਸੇਵਾ ਨਿਰੰਤਰ ਮੁਨਾਫ਼ੇ ਵਿੱਚ ਜਾਣ ਲੱਗੀ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਵਾਲਵੋ ਬੱਸ ਸਰਵਿਸ ਸ਼ੁਰੂ ਕੀਤੀ ਗਈ ਸੀ ਜਿਸ ਦਾ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੇ ਖ਼ੂਬ ਲਾਹਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਚੱਲਦੀਆਂ ਇਨ੍ਹਾਂ ਬੱਸਾਂ ਵਿੱਚ ਹੁਣ ਤੱਕ 80,000 ਤੋਂ ਵੱਧ ਯਾਤਰੀ ਸਫ਼ਰ ਕਰ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਅੰਕੜੇ ਇਸ ਸੇਵਾ ਦੀ ਸਫ਼ਲਤਾ ਨੂੰ ਸਾਬਤ ਕਰਦੇ ਹਨ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਇਸ ਸੇਵਾ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।ਟਰਾਂਸਪੋਰਟ ਮੰਤਰੀ ਨੇ ਨੰਗਲ ਬੱਸ ਸਟੈਂਡ ਵਿਖੇ ਛੇਤੀ ਹੀ ਸ਼ਾਪਿੰਗ ਕੰਪਲੈਕਸ ਬਣਾਉਣ ਦਾ ਐਲਾਨ ਵੀ ਕੀਤਾ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਦਿੱਤੇ ਇਸ ਤੋਹਫ਼ੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਬਹੁਤੇ ਲੋਕ ਅਰਬ ਦੇਸ਼ਾਂ ਵਿੱਚ ਹੋਣ ਕਾਰਨ ਉਨ੍ਹਾਂ ਨੂੰ ਮਹਿੰਗੀਆਂ ਗੱਡੀਆਂ ਕਿਰਾਏ ਉਤੇ ਲੈ ਕੇ ਏਅਰਪੋਰਟ ਜਾਣਾ ਪੈਂਦਾ ਹੈ, ਇਸ ਲਈ ਇਹ ਬੱਸ ਸੇਵਾ ਇਲਾਕੇ ਦੇ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ 6 ਮਹੀਨੇ ਦੇ ਸਮੇਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਹਲਕੇ ਦੇ ਸਾਰੇ ਸਕੂਲ ਅਪਗ੍ਰੇਡ ਕੀਤੇ ਜਾਣਗੇ। ਨੰਗਲ ਵਿਖੇ ਸਕੂਲ ਆਫ ਐਮੀਨੈਂਸ ਦਾ ਨਾਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਨਾਂ ਉੱਤੇ ਰੱਖਿਆ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਕੀਰਤਪੁਰ ਸਾਹਿਬ ਵਿਖੇ ਸਕੂਲ ਦਾ ਨਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਨਾਂ ਉੱਤੇ ਰੱਖਿਆ ਜਾਵੇਗਾ।

ਸਿਰਫ਼ 1130 ਰੁਪਏ ਕਿਰਾਏ ਨਾਲ ਦਿੱਲੀ ਹਵਾਈ ਅੱਡੇ ਤੱਕ ਸਫ਼ਰ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਨੰਗਲ ਸ਼ਹਿਰ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-3 ਤੱਕ ਲੋਕ ਸਿਰਫ਼ 1130 ਰੁਪਏ ਕਿਰਾਏ ਨਾਲ ਵਾਲਵੋ ਬੱਸ ਵਿੱਚ ਸਫ਼ਰ ਕਰ ਸਕਣਗੇ। ਬੱਸ ਰੋਜ਼ਾਨਾ ਦੁਪਹਿਰ 1:30 ਵਜੇ ਨੰਗਲ ਬੱਸ ਸਟੈਂਡ ਤੋਂ ਚੱਲੇਗੀ, 1.50 ਵਜੇ ਸ੍ਰੀ ਅਨੰਦਪੁਰ ਸਾਹਿਬ ਅਤੇ 2.50 ਵਜੇ ਰੂਪਨਗਰ ਪੁੱਜੇਗੀ ਜਦਕਿ ਬੱਸ ਸਟੈਂਡ ਸੈਕਟਰ-17 ਚੰਡੀਗੜ੍ਹ ਤੋਂ ਸ਼ਾਮ 4.35 ਵਜੇ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਵੇਗੀ। 

ਉਨ੍ਹਾਂ ਕਿਹਾ ਕਿ ਬੱਸ ਰਾਤ 11:40 ਵਜੇ ਏਅਰਪੋਰਟ ਦੇ ਪਬਲਿਕ ਟਰਾਂਸਪੋਰਟ ਸੈਂਟਰ ਤੋਂ ਚੱਲੇਗੀ ਅਤੇ ਆਈ.ਐਸ.ਬੀ.ਟੀ. ਦਿੱਲੀ ਤੋਂ ਰਾਤ 12:50 ਵਜੇ ਨੰਗਲ ਲਈ ਰਵਾਨਾ ਹੋਵੇਗੀ।ਉਨ੍ਹਾਂ ਦੱਸਿਆ ਕਿ ਨੰਗਲ ਤੋਂ ਦਿੱਲੀ ਏਅਰਪੋਰਟ (ਟਰਮੀਨਲ-3) ਦਾ ਕਿਰਾਇਆ 1130 ਰੁਪਏ, ਸ੍ਰੀ ਅਨੰਦਪੁਰ ਸਾਹਿਬ ਤੋਂ 1085 ਰੁਪਏ ਅਤੇ ਰੋਪੜ ਤੋਂ 970 ਰੁਪਏ ਜਦਕਿ ਚੰਡੀਗੜ੍ਹ ਤੋਂ ਦਿੱਲੀ ਏਅਰਪੋਰਟ ਲਈ 820 ਰੁਪਏ ਕਿਰਾਇਆ ਹੋਵੇਗਾ।

ਨੰਗਲ ਬੱਸ ਅੱਡੇ ਤੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਬੱਸ ਸਟੈਂਡ ਨੰਗਲ ਤੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਾਂਗ ਆਲਾ-ਦੁਆਲਾ ਸਵੱਛ ਰੱਖਣ।ਦੋਵੇਂ ਕੈਬਨਿਟ ਮੰਤਰੀਆਂ ਨੇ ਬੱਸ ਸਟੈਂਡ ਦੇ ਚੁਗਿਰਦੇ ਨੂੰ ਸਵੱਛ ਰੱਖਣ ਲਈ ਝਾੜੂ ਲਗਾਇਆ। ਉਨ੍ਹਾਂ ਨੰਗਲ ਬੱਸ ਸਟੈਂਡ ਨਾਲ ਖ਼ਾਲੀ ਪਏ ਸ਼ੈਡ ਦਾ ਮੁਆਇਨਾ ਕੀਤਾ ਅਤੇ ਨੰਗਲ ਬੱਸ ਸਟੈਂਡ ਦੇ ਵਿਕਾਸ ਲਈ ਅਧਿਕਾਰੀਆਂ ਨੂੰ ਯੋਜਨਾ ਤਿਆਰ ਕਰਨ ਲਈ ਕਿਹਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਬਾਰੇ ਜਾਣੂ ਕਰਵਾਉਣ 'ਤੇ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਮਸਲੇ ਤੁਰੰਤ ਹੱਲ ਕੀਤੇ ਜਾਣਗੇ।

ਇਸ ਮੌਕੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਐਸ.ਡੀ.ਐਮ. ਮਨੀਸ਼ਾ ਰਾਣਾ, ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ, ਜਨਰਲ ਮੈਨੇਜਰ ਪਰਮਵੀਰ ਸਿੰਘ ਤੇ ਗੁਰਸੇਵਕ ਸਿੰਘ ਰਾਜਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Laljit Singh Bhullar , Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Nangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD