Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

13ਵਾਂ ਰਾਸ਼ਟਰੀ ਵੋਟਰ ਦਿਵਸ : ਡੀ ਸੀ ਰੰਧਾਵਾ ਨੇ ਨੌਜਵਾਨਾਂ ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਕਿਹਾ

ਐਸ.ਡੀ.ਐਮ ਬਲਾਚੌਰ ਵਿਕਰਮਜੀਤ ਪਾਂਥੇ ਨੂੰ ਜ਼ਿਲ੍ਹੇ ’ਚੋਂ ਸਰਵੋਤਮ ਈ.ਆਰ.ਓ. ਦਾ ਐਵਾਰਡ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, 13th National Voters Day

Web Admin

Web Admin

5 Dariya News

ਨਵਾਂਸ਼ਹਿਰ , 25 Jan 2023

Last updated on: Jan 25, 2023, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਵਾਂਸ਼ਹਿਰ ਵਿਖੇ ‘13ਵੇਂ ਰਾਸ਼ਟਰੀ ਵੋਟਰ ਦਿਵਸ’ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਤਦਾਨ ਦੌਰਾਨ ਗਲਤ ਜਾਂ ਸਹੀ ਦਾ ਫੈਸਲਾ ਕਰਨ ਦਾ ਅਧਿਕਾਰ ਰੱਖਦੇ ਹੋਏ ਵੋਟਰ ਵਜੋਂ ਆਪਣਾ ਨਾਮ ਜ਼ਰੂਰ ਦਰਜ ਕਰਵਾਉਣ।

ਉਨ੍ਹਾਂ ਕਿਹਾ ਕਿ ਅਸੀਂ ਭਾਰਤੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣੇ ਜਾਂਦੇ ਹਾਂ ਅਤੇ ਸਾਡੇ ਕੋਲ ਗਲਤ ਅਤੇ ਸਹੀ ਦਾ ਫੈਸਲਾ ਕਰਨ ਲਈ ਜ਼ਿਆਦਾ ਵਿਕਲਪ ਹਨ ਕਿਉਂਕਿ ਸਾਡੇ ਕੋਲ ਯੂਰਪੀਅਨ ਦੇਸ਼ਾਂ ਵਿੱਚ ਦੋ ਪਾਰਟੀ ਪ੍ਰਣਾਲੀ ਦੀ ਬਜਾਏ ਬਹੁ-ਪਾਰਟੀ ਪ੍ਰਣਾਲੀ ਹੈ।  

ਉਨਾਂ ਨੌਜਵਾਨਾਂ ਲਈ ਵੋਟ ਦੇ ਅਧਿਕਾਰ ਨੂੰ ਸਭ ਤੋਂ ਮਹੱਤਵਪੂਰਨ ਕਰਾਰ ਦਿੰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਹੋਣ ਲਈ ਚਾਰ ਮੌਕਿਆਂ ਦਾ ਵਾਧਾ ਕਰਕੇ ਹੋਰ ਮੌਕੇ ਦਿੱਤੇ ਹਨ।  ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਹੋਣ ’ਤੇ ਵੋਟਰ ਬਣਨ ਲਈ 1 ਜਨਵਰੀ ਦੀ ਤਰੀਕ ਦਾ ਇੰਤਜ਼ਾਰ ਕਰਨ ਦੀ ਬਜਾਏ, ਹੁਣ ਕੋਈ ਵੀ ਵਿਅਕਤੀ 1 ਜਨਵਰੀ ਤੋਂ ਬਾਅਦ 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨੂੰ ਵੀ 18 ਸਾਲ ਦੀ ਉਮਰ ਹੋਣ ’ਤੇ ਅਰਜ਼ੀ ਦੇ ਸਕਦਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਇਸ ਪ੍ਰਕਿਰਿਆ ਸਬੰਧੀ ਕੋਈ ਮੁਸ਼ਕਿਲ ਹੈ ਤਾਂ ਸਮੱਸਿਆ ਦੇ ਹੱਲ ਲਈ ਟੋਲ ਫ੍ਰੀ ਸਾਂਝੇ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਐਸ ਡੀ ਐਮ ਨਵਾਂਸ਼ਹਿਰ ਮੇਜਰ ਡਾ. ਸ਼ਿਵਰਾਜ ਸਿੰਘ ਬੱਲ ਨੇ ਸਮਾਗਮ ਦੀ ਸ਼ੁਰੂਆਤ ਕਰਦਿਆਂ ਨੈਸ਼ਨਲ ਵੋਟਰ ਦਿਵਸ ਦੇ ਇਸ ਸਾਲ ਦੇ ਥੀਮ ਬਾਰੇ ਜਾਣਕਾਰੀ ਦਿੱਤੀ ਕਿ ਇਸ ਵਾਰ ਦਾ ਥੀਮ ‘ਵੋਟ ਵਰਗਾ ਕੁੱਝ ਨਹੀਂ, ਵੋਟ ਜ਼ਰੂਰ ਪਾਵਾਂਗੇ ਅਸੀਂ’ਸਾਨੂੰ ਸਭ ਨੂੰ ਵੋਟਰ ਬਣਨ ਅਤੇ ਮਤਦਾਨ ਦਾ ਸੱਦਾ ਦਿੰਦਾ ਹੈ।

ਕੌਮੀ ਵੋਟਰ ਦਿਵਸ ਮੌਕੇ ਐਵਾਰਡ ਪ੍ਰਾਪਤ ਕਰਨ ਵਾਲੇ ਸਰਵੋਤਮ ਈ.ਆਰ.ਓਜ਼, ਬੀ.ਐਲ.ਓਜ਼ ਅਤੇ ਨੋਡਲ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਇਨਾਮ ਹੋਰਾਂ ਨੂੰ ਵੀ ਅਗਲੀ ਵਾਰੀ ਲਈ ਪ੍ਰੇਰਿਤ ਕਰਨਗੇ।ਉਨ੍ਹਾਂ ਨੇ 18 ਤੋਂ 19 ਸਾਲ ਦੀ ਉਮਰ ਵਰਗ ਦੇ ਵੱਧ ਤੋਂ ਵੱਧ ਵੋਟਰ ਰਜਿਸਟਰ ਕਰਨ ਦੇ ਨਾਲ-ਨਾਲ, ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਲਿੰਕ ਕਰਨ ਦੀ ਮੁਹਿੰਮ ’ਚ ਵੀ ਸਭ ਤੋਂ ਵਧੇਰੇ ਯੋਗਦਾਨ ਪਾਉਣ ਲਈ ਵਿਕਰਮਜੀਤ ਪਾਂਥੇ, ਪੀ ਸੀ ਐਸ, ਐਸ ਡੀ ਐਮ ਬਲਾਚੌਰ ਨੂੰ ਸਰਵੋਤਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਸਰਟੀਫਿਕੇਟ ਪ੍ਰਦਾਨ ਕੀਤਾ।  

ਦੋਆਬਾ ਪੋਲੀਟੈਕਨਿਕ ਕਾਲਜ ਰਾਹੋਂ ਦੇ ਠਾਕੁਰ ਪ੍ਰਕਾਸ਼ ਸਿੰਘ ਨੂੰ 18-19 ਸਾਲ ਉਮਰ ਵਰਗ ਵਿੱਚ ਸਭ ਤੋਂ ਵੱਧ ਵੋਟਰ ਬਣਾਉਣ ਲਈ ਸਰਵੋਤਮ ਨੋਡਲ ਅਫ਼ਸਰ ਜਦਕਿ ਇਸੇ ਵਰਗ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਇਲਾਹੀ ਬਖਸ਼ ਦੀ ਸ੍ਰੀਮਤੀ ਪਰਵੀਨ ਭੱਟੀ ਨੂੰ ਸਰਵੋਤਮ ਬੂਥ ਲੈਵਲ ਅਫ਼ਸਰ ਵਜੋਂ ਚੁਣਿਆ ਗਿਆ।

ਇਸੇ ਤਰ੍ਹਾਂ ਬੰਗਾ ਤੋਂ ਲੈਕਚਰਾਰ ਰਜਿੰਦਰ ਕੁਮਾਰ ਅਤੇ ਬਲਾਚੌਰ ਤੋਂ ਸੁਭਾਸ਼ ਚੰਦਰ ਲੈਕਚਰਾਰ ਨੂੰ ਸਰਵੋਤਮ ਸਵੀਪ ਨੋਡਲ ਅਫਸਰ ਐਲਾਨਿਆ ਗਿਆ ਜਦੋਂਕਿ ਬੀ ਐਲ ਐਮ ਗਰਲਜ਼ ਕਾਲਜ ਨਵਾਂਸ਼ਹਿਰ ਤੋਂ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਨੇ ਸਵੀਪ ਵਿੱਚ ਸਰਵੋਤਮ ਇਲੈਕਟੋਰਲ ਲਿਟਰੇਸੀ ਕਲੱਬ ਦੀ ਕਾਰਗੁਜ਼ਾਰੀ ਦਾ ਇਨਾਮ ਹਾਸਲ ਕੀਤਾ।  

ਜ਼ਿਲ੍ਹਾ ਆਈਕੋਨ ਜਸਪਾਲ ਸਿੰਘ ਗਿੱਧਾ, ਦਿਵਿਆਂਗ ਵੋਟਰਾਂ ਦੇ ਕੋਆਰਡੀਨੇਟਰ ਰਜਿੰਦਰ ਗਿੱਲ, ਸਕੂਲ ਮੁਖੀ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਨੂੰ ਵੀ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਬੂਥ ਲੈਵਲ ਅਫ਼ਸਰਾਂ, ਰਜਿੰਦਰ ਕੁਮਾਰ (147-ਮੁਕੰਦਪੁਰ), ਸੁਖਦੇਵ ਸ਼ਾਰਦਾ (102-ਬੜਵਾ) ਅਤੇ ਗੁਰਦੇਵ ਸਿੰਘ (44- ਟੱਪਰੀਆਂ ਰਾਣੇਵਾਲ) ਨੂੰ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਨ ਵਿੱਚ (100 ਪ੍ਰਤੀਸ਼ਤ) ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਬੀ ਐਲ ਐਮ ਗਰਲਜ਼ ਕਾਲਜ ਦੀ ਵਿਦਿਆਰਥਣ ਸਿਮਰਨ ਨੇ ‘ਲੋਕਤੰਤਰ ਵਿੱਚ ਵੋਟਾਂ ਦੀ ਮਹੱਤਤਾ’ ਵਿਸ਼ੇ ’ਤੇ ਭਾਸ਼ਣ ਪੇਸ਼ ਕੀਤਾ ਜਦੋਂਕਿ ਇਸੇ ਕਾਲਜ ਦੀ ਗੁਰਜੀਤ ਕੌਰ ਨੇ ਇੱਕ ਕਵਿਤਾ-‘ਜੋ ਵੀ ਕਰਨਾ ਸੋਚ ਕਰ ਕਰਨਾ’ ਅਤੇ ਇਸੇ ਕਾਲਜ ਦੀਆਂ ਵਿਦਿਆਰਥਣਾਂ ਨੇ ਨੈਤਿਕ ਵੋਟਿੰਗ ’ਤੇ ਸਕਿੱਟ ਪੇਸ਼ ਕੀਤੀ। 

ਇਸ ਤੋਂ ਇਲਾਵਾ ਵਿਦਿਆਰਥਣਾਂ ਜੈਸਮੀਨ ਜੈਲੀ, ਅਮਨਦੀਪ ਕੌਰ, ਸੋਨੀਆ, ਰੀਤੂ ਬੱਧਣ ਅਤੇ ਕਮਲਦੀਪ ਕੌਰ ਨੇ ਮਹਿੰਦੀ ਅਤੇ ਸਿਮਰਨਜੀਤ ਕੌਰ, ਰੀਟਾ ਰਾਣੀ, ਸੋਨੀਆ, ਗੁਰਪ੍ਰੀਤ ਕੌਰ ਅਤੇ ਪਿ੍ਰਆ ਨੇ ਵੋਟਿੰਗ ਨੂੰ ਉਤਸ਼ਾਹਿਤ ਕਰਨ ਲਈ ਕਢਾਈ ਦੀ ਗਤੀਵਿਧੀ ਵਿੱਚ ਭਾਗ ਲਿਆ।ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਵੋਟਰ ਦਿਵਸ ਨੂੰ ਉਤਸ਼ਾਹਿਤ ਕਰਨ ਲਈ ਆਰ ਕੇ ਆਰੀਆ ਕਾਲਜ ਦੇ ਵਿਦਿਆਰਥੀਆਂ ਦੁਆਰਾ ਬਣਾਈ ਰੰਗੋਲੀ ਸਮੇਤ ਸਾਰੀਆਂ ਗਤੀਵਿਧੀਆਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। 

ਆਰ ਕੇ ਆਰੀਆ ਕਾਲਜ ਦੇ ਪਿ੍ਰੰਸੀਪਲ ਸੰਜੀਵ ਡਾਵਰ ਨੇ ਧੰਨਵਾਦ ਕੀਤਾ ਜਦੋਂ ਕਿ ਨੋਡਲ ਅਫਸਰ ਸਵੀਪ, ਸਤਨਾਮ ਸਿੰਘ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਨੇ ਸਟੇਜ ’ਤੇ ਪ੍ਰੋਗਰਾਮ ਦਾ ਸੰਚਾਲਨ ਕੀਤਾ।  ਏ.ਡੀ.ਸੀ ਰਾਜੀਵ ਵਰਮਾ ਵੱਲੋਂ ਰਾਸ਼ਟਰੀ ਵੋਟਰ ਦਿਵਸ ’ਤੇ ਵੋਟਰ ਸਹੁੰ ਚੁਕਾਈ ਗਈ।  ਭਾਰਤ ਦੇ ਚੋਣ ਕਮਿਸ਼ਨ ਦੇ ਥੀਮ ਗੀਤ ‘ਮਾਈ ਭਾਰਤ ਹੂੰ’ ਦੀ ਆਨਲਾਈਨ ਲਾਂਚਿੰਗ ਵੀ ਲਾਈਵ ਟੈਲੀਕਾਸਟ ਦੌਰਾਨ ਸਰਵਣ ਕੀਤੀ ਗਈ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , 13th National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD