13 ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਕਾਲਜ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਵੋਟ ਦੀ ਯੋਗ ਵਰਤੋਂ ਕਰਕੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ।
ਉਨਾਂ ਕਿਹਾ ਕਿ ਵੋਟ ਦੇ ਹੱਕ ਨੇ ਸਾਨੂੰ ਸੰਵਿਧਾਨ ਤੇ ਕਾਨੂੰਨ ਸਾਹਮਣੇ ਬਰਾਬਰੀ ਦਿੱਤੀ ਤੇ ਲੋਕਤੰਤਰ ਨੇ ਸਾਡੇ ਦੇਸ਼ ਨੂੰ ਵੱਖ -ਵੱਖ ਭਾਸ਼ਾਵਾਂ, ਧਰਮਾਂ ਦੇ ਬਾਵਜੂਦ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਹੋਇਆ ਹੈ।
ਉਹਨਾਂ ਕਿਹਾ ਕਿ ਤੁਹਾਡੀ ਵੋਟ ਕੇਵਲ ਵੋਟ ਨਹੀਂ, ਸਗੋਂ ਦੇਸ਼ ਪ੍ਰਤੀ ਵੱਡੀ ਜਿੰਮੇਵਾਰੀ ਹੈ, ਜਿਸਦੀ ਸਹੀ ਵਰਤੋਂ ਨਾਲ ਅਸੀਂ ਦੇਸ਼ ਦਾ ਚੰਗਾ ਭਵਿੱਖ ਸਿਰਜ ਸਕਦੇ ਹਾਂ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਭ ਹਾਜ਼ਰੀਨਾਂ ਨੂੰ ਵੋਟ ਦੀ ਸੁਚੱਜੀ ਵਰਤੋਂ ਬਾਰੇ ਪ੍ਰਣ ਵੀ ਦਿਵਾਇਆ ਗਿਆ।ਇਸ ਮੌਕੇ ਉਨ੍ਹਾਂ ਵੋਟਰ ਜਾਗਰੂਕਤਾ, ਵੋਟਰ ਸੂਚੀਆਂ ਦੀ ਸੁਧਾਈ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ, ਬੂਥ ਲੈਵਲ ਅਫਸਰਾਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਵੀ ਕੀਤਾ।
ਇਸ ਮੌਕੇ ਜਿਲਾ ਚੋਣ ਅਫਸਰ ਵੱਲੋਂ 18 ਤੋਂ 19 ਸਾਲ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਕਰਨ ਲਈ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ ਨੂੰ ਅਤੇ ਵੋਟਰ ਕਾਰਡ ਨਾਲ ਆਧਾਰ ਕਾਰਡ ਨੂੰ ਲਿੰਕ ਕਰਨ ਤੇ ਸ਼ਾਨਦਾਰ ਕਾਰਗੁਜ਼ਾਰੀ ਲਈ ਵੱਖ-ਵੱਖ ਬੀ. ਐੱਲ. ਓਜ਼ ਨੂੰ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ “ਮੈਂ ਭਾਰਤ ਹੂੰ” ਗੀਤ ਵੀ ਜਾਰੀ ਕੀਤਾ ਗਿਆ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਚੋਣ ਤਹਿਸੀਲਦਾਰ ਸ੍ਰੀ ਸ਼ੁਸੀਲ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।