Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨਾਗਰਿਕ ਵੋਟ ਦੇ ਹੱਕ ਦੀ ਵਰਤੋਂ ਲਾਜ਼ਮੀ ਕਰੇ-ਜ਼ਿਲ੍ਹਾ ਚੋਣ ਅਫ਼ਸਰ

ਡਿਪਟੀ ਕਮਿਸ਼ਨਰ ਨੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਕਾਰਡ ਦੇ ਕੀਤਾ ਸਨਮਾਨਿਤ

DC Mansa, Deputy Commissioner Mansa, Baldeep Kaur, 13th National Voters Day

Web Admin

Web Admin

5 Dariya News

ਮਾਨਸਾ , 25 Jan 2023

Last updated on: Jan 25, 2023, 00:00 IST

ਲੋਕਤੰਤਰ ਦੀ ਮਜ਼ਬੂਤੀ ਅਤੇ ਸਮਾਜ ਨੂੰ ਹੋਰ ਵਿਕਸਿਤ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ  ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਸਥਾਨਕ ਮਾਤਾ ਸੁੰਦਰੀ ਕਾਲਜ ਵਿਖੇ 13ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੋਟ ਦੇ ਅਧਿਕਾਰ ਬਾਰੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦਿਆਂ ਕੀਤਾ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਲੋਕਤੰਤਰ ਅੰਦਰ ਹਰ ਇਕ ਵੋਟਰ ਦੀ ਬਰਾਬਰ ਭਾਗੀਦਾਰੀ ਹੈ ਅਤੇ ਹਰੇਕ ਵੋਟਰ ਨੂੰ ਆਪਣੀ ਵੋਟ ਆਪਣੀ ਮਰਜ਼ੀ ਨਾਲ ਪਾਉਣ ਦਾ ਅਧਿਕਾਰ ਹੈ। ਉਨ੍ਹਾਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਵੋਟਰਾਂ ਨੂੰ ਐਪਿਕ ਕਾਰਡ ਦੇ ਕੇ ਸਨਮਾਨਿਤ ਕੀਤਾ। ਉਨਾਂ ਨਵੇਂ ਬਣੇ ਵੋਟਰ ਨੂੰ ਯੋਗ ਉਮੀਦਵਾਰ ਨੂੰ ਵੋਟ ਪਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਪ੍ਰੋਗਰਾਮ ਮੌਕੇ ਪਹੁੰਚੇ ਨੌਜਵਾਨਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਹੋਰ ਸ਼ਖਸ਼ੀਅਤਾਂ  ਨੂੰ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖਣ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦਾ ਮਾਣ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਪ੍ਰਣ ਦਿਵਾਇਆ।

ਇਸ ਤੋਂ ਪਹਿਲਾ ਭਾਰਤ ਚੋਣ ਕਮਿਸ਼ਨਰ ਵੱਲੋਂ ਵੋਟ ਦੀ ਮਹੱਤਵ ਬਾਰੇ ਜਾਗਰੂਕ ਕਰਦਾ ਗੀਤ ਚਲਾ ਕੇ ਨਵੇਂ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਗਿਆ। ਸਹਾਇਕ ਨੋਡਲ ਅਫ਼ਸਰ (ਸਵੀਪ) ਸ੍ਰੀ ਨਰਿੰਦਰ ਮੋਹਲ ਵੱਲੋਂ ਸਵੀਪ ਗਤੀਵਿਧੀਆਂ ਬਾਰੇ ਅਤੇ ਰਾਸ਼ਟਰੀ ਵੋਟਰ ਦਿਵਸ ਦੇ ਮਹੱਤਵ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਸਵੀਪ ਗਤਿਵਧੀਆਂ ਅਤੇ ਚੋਣਾਂ ਦੌਰਾਨ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਸਮਾਗਮ ਦੌਰਾਨ ਸ਼ਬਦ ਗਾਇਨ, ਪੋਸਟਰ ਮੇਕਿੰਗ, ਰਾਸ਼ਟਰੀ ਗਾਇਨ ਵਾਲੇ ਵਿਦਿਆਰਥੀਆਂ ਨੂੰ ਵਿਸੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਸ.ਡੀ.ਐਮ ਬੁਢਲਾਡਾ ਵਾਧੂ ਚਾਰਜ਼ ਮਾਨਸਾ ਪ੍ਰਮੋਦ ਸਿੰਗਲਾ, ਚੋਣ ਤਹਿਸੀਲਦਾਰ ਸ੍ਰੀ ਹਰੀਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਿੰਦਰ ਸਿੰਘ ਭੁੱਲਰ, ਪ੍ਰਿੰਸੀਪਲ ਮਾਤਾ ਸੁੰਦਰੀ ਕਾਲਜ ਬਰਿੰਦਰ ਕੌਰ, ਚੋਣ ਕਾਨੂੰਗੋ ਸ੍ਰੀ ਵਰੁਣ ਗੋਇਲ, ਚੋਣ ਕਾਨੂੰਗੋ ਸ੍ਰੀ ਅਮਨਦੀਪ ਸਿੰਘ, ਚੋਣ ਕਾਨੂੰਗੋ ਸ੍ਰੀ ਅਮਰਨਾਥ ਸਿੰਘ, ਚੋਣ ਕਲਰਕ ਰਾਜੇਸ਼ ਯਾਦਵ, ਪ੍ਰੋਗਰਾਮਰ ਮਹਿੰਦਰ ਕੌਰ, ਆਪਰੇਟਰ ਸਰਬਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਾਲਜ ਵਿਦਿਆਰਥੀ ਹਾਜ਼ਰ ਸਨ।

 

Tags: DC Mansa , Deputy Commissioner Mansa , Baldeep Kaur , 13th National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD