Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

13ਵਾਂ ਕੌਮੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਗਿਆ

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਵਾਉਨਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਰਵਿੰਦਰ ਸਿੰਘ

Punjab Admin, Ferozpur, 13th National Voters Day

Web Admin

Web Admin

5 Dariya News

ਫਿਰੋਜ਼ਪੁਰ , 25 Jan 2023

Last updated on: Jan 25, 2023, 00:00 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਉਤਸ਼ਾਹ ਦੇ ਨਾਲ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਮੋਗਾ ਰੋਡ ਫਿਰੋਜ਼ਪੁਰ ਵਿਖੇ ਮਨਾਇਆ ਗਿਆ। ਇਸ ਅਵਸਰ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਮੱਤਦਾਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦੀ ਥੀਮ ‘ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਓਰ‘ (ਵਿਸ਼ਾ "ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ 'ਤੇ ਵੋਟ ਪਾਉਂਦਾ ਹਾਂ") ਨਿਸ਼ਚਿਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਵੋਟ ਸਾਡਾ ਜ਼ਮਹੂਰੀ ਹੱਕ ਹੈ ਜੋ ਸਾਨੂੰ ਸੰਵਿਧਾਨ ਦੀ ਦੇਣ ਹੈ ਅਤੇ ਭਾਰਤ ਵਰਗੇ ਵੱਡੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣਾ ਬੇਹੱਦ ਜ਼ਰੂਰੀ ਹੈ।  ਇਸ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫਸਰ ਦੇ ਸੰਦੇਸ਼ ਵੀ ਸੁਣਾਏ ਗਏ।ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਤੋਂ ਇਲਾਵਾ ਈ.ਆਰ.ਓ. ਪੱਧਰ ਅਤੇ ਜ਼ਿਲ੍ਹੇ ਦੇ ਸਮੂਹ ਬੂਥਾਂ ‘ਤੇ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। 

ਵੋਟਰ ਦਿਵਸ ਦੇ ਮੌਕੇ ‘ਤੇ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਗਏ। ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ ਨੂੰ ਸਰਵੋਤਮ ਈ.ਆਰ.ਓ. ਅਤੇ ਸ੍ਰੀ ਓਮ ਪ੍ਰਕਾਸ਼ ਨੂੰ ਸਰਵੋਤਮ ਬੀ.ਐਲ.ਓ. ਗੁਰੂਹਰਸਹਾਏ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ, ਏ.ਈ.ਆਰ.ਓ, ਚੋਣ ਤਹਿਸੀਲਦਾਰ, ਸੁਪਰਵਾਈਜਰ, ਬੀ.ਐਲ.ਓ, ਨੋਡਲ ਅਫਸਰ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਜਿਨ੍ਹਾਂ ਵਿੱਚ ਸਪੀਚ ਲਈ ਸੁਮਨ ਰਾਣੀ ਸ.ਸ.ਸ. ਸਕੂਲ ਗੱਟੀ ਰਾਜੋ ਕੇ, ਕਵਿਤਾ ਗਾਇਨ ਵਿੱਚ ਮਨਦੀਪ ਕੌਰ ਸ.ਸ.ਸ. ਸਕੂਲ ਧੀਰਾ ਘਾਗਾ, ਗੀਤ ਗਾਇਨ ਵਿੱਚ ਬਲਾਇਂਡ ਹੋਮ ਤੋਂ ਆਰ.ਐਸ.ਡੀ. ਕਾਲਜ ਦੇ ਵਿਦਿਆਰਥੀ ਗੋਲਡੀ ਅਤੇ ਸ.ਸ.ਸ. ਸਕੂਲ ਬਜੀਦਪੁਰ ਦੇ ਵਿਦਿਆਰਥੀਆਂ ਨੂੰ ਰੰਗੋਲੀ/ਮਹਿੰਦੀ ਮੁਕਾਬਲਿਆਂ ਵਿੱਚ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕਾਊਟ ਅਤੇ ਐਨ.ਸੀ.ਸੀ. ਕੈਡਿਟ ਨੂੰ ਵੀ ਸਨਮਾਨਿਤ ਕੀਤਾ ਗਿਆ। ਸ. ਰਵਿੰਦਰ ਸਿੰਘ ਵੱਲੋਂ ਮੰਚ ਸੰਚਾਲਕ ਦੀ ਭੂਮਿਕਾ ਬਖੂਬੀ ਨਿਭਾਈ ਗਈ।  

ਇਸ ਮੌਕੇ ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਂਚ, ਜ਼ਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਚਾਂਦ ਪ੍ਰਕਾਸ਼, ਜ਼ਿਲ੍ਹਾ ਸਵੀਪ ਕੌਆਰਡੀਨੇਟਰ ਰਾਸ਼ਟਰੀ ਐਵਾਰਡ ਜੇਤੂ ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਸਕੱਤਰ ਰੈਡ ਕਰਾਸ ਸ੍ਰੀ ਅਸ਼ੋਕ ਬਹਿਲ, ਰਜਿਸਟਰਾਰ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਸ. ਗਜ਼ਲਪ੍ਰੀਤ ਸਿੰਘ, ਸਵੀਪ ਸੀਨੀਅਰ ਸਿਟਿਜ਼ਨ ਆਈਕਨ ਸ੍ਰੀ ਹਰੀਸ਼ ਮੋਂਗਾ, ਚੋਣ ਕਾਨੂੰਨਗੋ ਗਗਨਦੀਪ ਕੌਰ, ਸ. ਪਿੱਪਲ ਸਿੰਘ, ਸ. ਲਖਵਿੰਦਰ ਸਿੰਘ ਸਵੀਪ ਕੌਆਰਡੀਨੇਟਰ, ਸ. ਸਰਬਜੀਤ ਸਿੰਘ ਭਾਵੜਾ, ਸ. ਵਿਪੁਲ ਨਾਰੰਗ, ਸ. ਚਰਨਜੀਤ ਸਿੰਘ ਚਾਹਲ ਅਤੇ ਸ. ਗੁਰਪ੍ਰੀਤ ਸਿੰਘ ਹਾਜ਼ਰ ਸਨ।

 

Tags: Punjab Admin , Ferozpur , 13th National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD