Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਕਚਹਿਰੀਆਂ ’ਚ ਕੌਮੀ ਝੰਡਾ ਲਹਿਰਾਇਆ

Judiciary, #RepublicDay, #26january, Republic Day, 74th Republic Day, 74th Republic Day of India, 26 january

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 26 Jan 2023

Last updated on: Jan 26, 2023, 00:00 IST

ਦੇਸ਼ ਦਾ 74 ਵਾਂ ਗਣੰਤਤਰ ਦਿਹਾੜਾ ਅੱਜ ਜ਼ਿਲ੍ਹਾ ਕਚਹਿਰੀ ਸ਼ਹੀਦ ਭਗਤ ਸਿੰਘ ਨਗਰ, ਨਵਾਂਸ਼ਹਿਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਪੂਰੇ ਜੋਸ਼ ਨਾਲ ਮਨਾਇਆ ਗਿਆ।ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਨੇ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਏ ਐਸ ਆਈ ਕਮਲ ਰਾਜ ਦੀ ਅਗਵਾਈ ਹੇਠਲੀ ਟੁਕੜੀ ਪਾਸੋਂ ਸਲਾਮੀ ਲਈ। 

ਇਸ ਮੌਕੇ ਸ਼ਿਵਾਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਇਨ ਗਾਇਆ।ਉੁਨ੍ਹਾਂ ਇਸ ਮੌਕੇ ਆਖਿਆ ਕਿ ਨਿਆਪਾਲਿਕਾ ’ਤੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਵੱਡੀ ਜ਼ਿੰਮੇਂਵਾਰੀ ਹੁੰਦੀ ਹੈ। ਲੋਕਾਂ ਨੂੰ ਨਿਆਪਾਲਿਕਾ ਤੋਂ ਨਿਆਂ ਦੀ ਵੱਡੀ ਆਸ ਹੁੰਦੀ ਹੈ, ਇਸ ਲਈ ਸਾਨੂੰ ਇਸ ਦਿਹਾੜੇ ਨੂੰ ਆਪਣੀ ਸੰਵਿਧਾਨ ਪ੍ਰਤੀ ਵਚਨਬੱਧਤਾ ਅਤੇ ਪ੍ਰਤੀਬੱਧਤਾ ਵਜੋਂ ਮਨਾਉਣਾ ਤੇ ਅਪਨਾਉਣਾ ਹੋਰ ਵੀ ਜ਼ਰੂਰੀ ਹੈ।

ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਹਰ ਇੱਕ ਤੱਕ ਨਿਆਂ ਦੇ ਸਮਾਨ ਮੌਕੇ ਲੈ ਕੇ ਜਾਣ ਨੂੰ ਵੀ ਦੇਸ਼ ਦੇ ਜਮਹੂਰੀ ਢਾਂਚੇ ਦੀ ਵੱਡੀ ਖਾਸੀਅਤ ਦੱਸਦਿਆਂ ਕਿਹਾ ਕਿ ਇਸ ਰਾਹੀਂ ਹਰ ਇੱਕ ਉਸ ਵਿਅਕਤੀ, ਜਿਸ ਨੂੰ ਨਿਆਂ ਦੀ ਲੋੜ ਤਾਂ ਹੁੰਦੀ ਹੈ ਪਰ ਉਸ ਕੋਲ ਸੀਮਤ ਵਸੀਲਿਆਂ ਕਾਰਨ, ਉਸ ਦੀ ਪਹੁੰਚ ਉੱਥੇ ਤੱਕ ਨਹੀਂ ਹੁੰਦੀ, ਤੱਕ ਨਿਆਂ ਪਹੁੰਚਾਉਣਾ ਹੈ।

ਇਸ ਮੌਕੇ ਮੌਜੂਦ ਨਿਆਇਕ ਅਫ਼ਸਰਾਂ ’ਚ ਵਧੀਕ ਸੈਸ਼ਨ ਜੱਜ ਕਰੁਨੇਸ਼ ਕੁਮਾਰ, ਜ਼ਿਲ੍ਹਾ ਜੱਜ ਫੈਮਿਲੀ ਕੋਰਟ ਮਨੀਸ਼ਾ ਜੈਨ, ਪਰਮਿੰਦਰ ਕੌਰ ਸਿਵਲ ਜੱਜ ਸੀਨੀਅਰ ਡਿਵੀਜ਼ਨ, ਜਗਬੀਰ ਸਿੰਘ ਮਹਿੰਦੀਰੱਤਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਕਮਲਦੀਪ ਸਿੰਘ ਧਾਲੀਵਾਲ ਸੀ ਜੇ ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰਾਧਿਕਾ ਪੁਰੀ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੁਖਵਿੰਦਰ ਸਿੰਘ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ, ਮੋਨਿਕਾ ਚੌਹਾਨ ਸਿਵਲ ਜੱਜ ਜੂਨੀਅਰ ਡਵੀਜ਼ਨ, ਸਰਵੇਸ਼ ਸਿੰਘ ਸਿਵਲ ਜੱਜ ਜੂਨੀਅਰ ਡਵੀਜ਼ਨ, ਕਵਿਤਾ ਸਿਵਲ ਜੱਜ ਜੂਨੀਅਰ ਡਵੀਜ਼ਨ, ਸੀਮਾ  ਅਗਨੀਹੋਤਰੀ ਸਿਵਲ ਜੱਜ ਜੂਨੀਅਰ ਡਵੀਜ਼ਨ ਤੇ ਹੋਰ ਜੁਡੀਸ਼ੀਅਲ ਸਟਾਫ਼ ਮੌਜੂਦ ਸੀ।

 

Tags: Judiciary , #RepublicDay , #26january , Republic Day , 74th Republic Day , 74th Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD