Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਗਣਤੰਤਰ ਦਿਵਸ ਸਮਾਰੋਹ ਮੌਕੇ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਕੀਤਾ ਸਨਮਾਨ

DC Ropar, Preeti Yadav, Deputy Commissioner Ropar, Rupnagar, Ropar, #RepublicDay, #26january, Republic Day, 74th Republic Day, 74th Republic Day of India, 26 january

Web Admin

Web Admin

5 Dariya News

ਰੂਪਨਗਰ , 26 Jan 2023

Last updated on: Jan 26, 2023, 00:00 IST

74ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਮੁੱਖ ਮਹਿਮਾਨ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ  ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।

ਇਸ ਸਮਾਰੋਹ ਵਿੱਚ ਸਮਾਜ ਦੇ ਹਿੱਤਾਂ ਲਈ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਵੱਖ-ਵੱਖ ਖੇਤਰਾਂ ਦੇ 75 ਦੇ ਕਰੀਬ ਵਿਆਕਤੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਪਰੇਡ ਦੀ ਅਗਵਾਈ ਕਰਨ ਵਾਲੇ ਡੀ.ਐਸ.ਪੀ. ਸ. ਸਿਮਰਨਜੀਤ ਸਿੰਘ ਤੇ ਮਾਰਚ ਪਾਸਟ ਕਰਨ ਵਾਲੇ ਦਸਤੇ ਦੇ ਕਮਾਂਡਰਾਂ ਨੂੰ ਵੀ ਯਾਦਗਾਰੀ ਚਿੰਨ(ਮੋਮੈਂਟੋ) ਦੇ ਕੇ ਸਨਮਾਨਿਤ ਕੀਤਾ।

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਨਮਾਨਿਤ ਕਰਨ ਵਾਲੀਆਂ ਸਖਸ਼ੀਅਤਾਂ ਦੀ ਸੂਚੀ ਵਿੱਚ ਪੀ.ਸੀ.ਐਸ (ਅੰਡਰ ਟਰੇਨਿੰਗ) ਸ਼੍ਰੀਮਤੀ ਹਰਜੋਤ ਕੌਰ, ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸੁਪਰਡੈਂਟ ਸ਼੍ਰੀਮਤੀ ਸੰਤੋਸ਼ ਕੁਮਾਰੀ, ਸੀਨੀਅਰ ਸਹਾਇਕ ਸ਼੍ਰੀ ਰਾਜਨ ਗੁਪਤਾ, ਕਲਰਕ ਸ. ਪ੍ਰਭਜੋਤ ਸਿੰਘ, ਕਲਰਕ ਸ਼੍ਰੀਮਤੀ ਕਮਲਪ੍ਰੀਤ ਕੌਰ, ਕਲਰਕ ਸ਼੍ਰੀਮਤੀ ਅਮਰਜੀਤ ਕੌਰ ਅਤੇ ਸੇਵਾਦਾਰ ਸ. ਤਰਸੇਮ ਸਿੰਘ ਅਤੇ ਸ. ਜਸਵੀਰ ਸਿੰਘ ਸ਼ਾਮਿਲ ਸਨ। 

ਇਸੇ ਤਰ੍ਹਾਂ ਕਮਿਸ਼ਨਰ ਦਫ਼ਤਰ ਤੋਂ ਸੁਪਰਡੈਂਟ ਸ. ਰਵਿੰਦਰ ਸਿੰਘ, ਸੁਪਰਡੈਂਟ ਸ. ਗੁਰਸ਼ਰਨ ਸਿੰਘ, ਸੁਪਰਡੈਂਟ ਸ. ਹਰਪ੍ਰੀਤ ਸਿੰਘ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਸ. ਹਰਮਿੰਦਰ ਸਿੰਘ ਸ਼ਾਮਿਲ ਸਨ। ਇਸੇ ਤਰ੍ਹਾਂ ਪੁਲੀਸ ਵਿਭਾਗ ਤੋਂ ਵੀ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। 

ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਐਸ.ਐਮ.ਓ ਡਾ. ਤਰਸੇਮ ਸਿੰਘ ਤੇ ਉਨ੍ਹਾਂ ਦੀ ਪੂਰੀ ਟੀਮ ਜਿਸ ਵਿੱਚ ਬਹੁਤ ਸਾਰੇ ਡਾਕਟਰ ਤੇ ਸਟਾਫ਼ ਨਰਸਾਂ ਵੀ ਸ਼ਾਮਿਲ ਹਨ,  ਜਿਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਹੋਰ ਵੀ ਕਈ ਸਖਸ਼ੀਅਤਾਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਕੀਤਾ ਗਿਆ।

 

Tags: DC Ropar , Preeti Yadav , Deputy Commissioner Ropar , Rupnagar , Ropar , #RepublicDay , #26january , Republic Day , 74th Republic Day , 74th Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD