Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸੁਮੇਰ ਸਿੰਘ ਗੁਰਜ਼ਰ ਨੇ ਲਹਿਰਾਇਆ ਕੌਮੀ ਝੰਡਾ

ਮੁੱਖ ਮਹਿਮਾਨ ਨੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ

DC Ropar, Preeti Yadav, Deputy Commissioner Ropar, Rupnagar, Ropar, #RepublicDay, #26january, Republic Day, 74th Republic Day, 74th Republic Day of India, 26 january

Web Admin

Web Admin

5 Dariya News

ਰੂਪਨਗਰ , 26 Jan 2023

Last updated on: Jan 26, 2023, 00:00 IST

74ਵੇਂ ਗਣਤੰਤਰ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਜਿਸ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਵਿਵੇਕ ਐਸ ਸੋਨੀ ਉਨਾਂ ਦੇ ਨਾਲ ਸਨ।

ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦਾ ਨਿਰੀਖਣ ਕਰਨ ਪਿੱਛੋਂ 74ਵੇਂ ਗਣਤੰਤਰ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਲ ਆਪ ਸਭ ਲਈ ਹੋਰ ਵਧੀਆ ਹੋਵੇ। ਉਨਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ  ਏਕਤਾ ਦੀ ਰਾਖੀ ਕਰ ਰਹੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਇਸ ਤੋਂ ਬਾਅਦ ਸਾਲ 1950 ਵਿਚ ਅੱਜ ਦੇ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕਰਦਿਆਂ ਪੰਜਾਬ ਦੇ 117 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦੀ ਸ਼ੁਰੂਆਤ ਕੀਤੀ ਹੈ।  ਜਿਸ ਅਧੀਨ ਰੂਪਨਗਰ ਜ਼ਿਲ੍ਹੇ ਦੇ 5 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 400 ਆਮ ਆਦਮੀ ਕਲੀਨਿਕ ਖੋਲਣ ਦਾ ਫੈਸਲਾ ਲਿਆ ਗਿਆ ਹੈ। 

ਜ਼ਿਲ੍ਹਾ ਰੂਪਨਗਰ ਵਿਚ ਹੁਣ ਤੱਕ 7 ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ ਤੇ 27 ਜਨਵਰੀ ਨੂੰ 13 ਹੋਰ ਆਮ ਆਦਮੀ ਕਲੀਨਿਕ ਖੋਲੋ ਜਾ ਰਹੇ ਹਨ।ਡਵੀਜ਼ਨਲ ਕਮਿਸ਼ਨਰ ਰੂਪਨਗਰ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਨੂੰ ਤਵੱਜੋਂ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਕੂਲਾਂ ਵਿਚ ਲਾਇਬ੍ਰੇਰੀ ਅਤੇ ਖੇਡਾਂ ਪ੍ਰਤੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਫੈਸਲੇ ਲਏ ਗਏ ਹਨ ਅਤੇ ਗ੍ਰਾਂਟਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਇਸ ਮੌਕੇ ਡੀ.ਐਸ.ਪੀ. ਸ. ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। 

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।ਇਸ ਮੌਕੇ ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਜਿਸ ਉਪਰੰਤ ਖੇਡ ਵਿਭਾਗ ਵਲੋਂ ਨਹਿਰੂ ਸਟੇਡੀਅਮ ਵਿਖੇ ਰਿਲੇਅ ਰੇਸ ਵੀ ਕਰਵਾਈ ਗਈ।

ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਦਿਪਾਂਕਰ ਗਰਗ, ਐਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ, ਐਸਪੀ (ਇਨਵੇਸਟੀਗੇਸ਼ਨ) ਸ. ਮਨਵਿੰਦਰ ਸਿੰਘ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ, ਤਹਿਸੀਲਦਾਰ ਸ. ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar , #RepublicDay , #26january , Republic Day , 74th Republic Day , 74th Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD