Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਈਕੋ ਫਰੈਂਡਲੀ ਟੂਰਿਜ਼ਮ ਵਜੋਂ ਉਭਰੇਗਾ ਹੁਸ਼ਿਆਰਪੁਰ : ਲਾਲ ਚੰਦ ਕਟਾਰੂਚੱਕ

ਵਣ ਮੰਤਰੀ ਨੇ ਨਵੀਨੀਕਰਨ ਕੀਤੇ ਗਏ ਚੌਹਾਲ ਵਣ ਵਿਸ਼ਰਾਮ ਘਰ ਦਾ ਕੀਤਾ ਉਦਘਾਟਨ, ਨੇਚਰ ਅਵੇਅਰਨੈਸ ਕੈਂਪ ਸਾਈਟ ਦਾ ਵੀ ਕੀਤਾ ਦੌਰਾ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 26 Jan 2023

Last updated on: Jan 26, 2023, 00:00 IST

ਜੰਗਲਾਤ ਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਈਕੋ ਫਰੈਂਡਲੀ ਟੂਰਿਜ਼ਮ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਨਾ ਡੈਮ ਵਿਚ ਸਥਾਪਿਤ ਥਾਨਾ ਨੇਚਰ ਰੀਟਰੀਟ ਅਤੇ ਜੰਗਲ ਸਫਾਰੀ ਤੋਂ ਇਸ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਹੁਣ ਹੁਸ਼ਿਆਰਪੁਰ ਦੀਆਂ ਹੋਰਨਾਂ ਥਾਵਾਂ ’ਤੇ ਵੀ ਇਸੇ ਤਰ੍ਹਾਂ ਦੀ ਪਹਿਲ ਕੀਤੀ ਜਾ ਰਹੀ ਹੈ।

ਉਹ ਅੱਜ ਨਵੀਨੀਕਰਨ ਕੀਤੇ ਗਏ ਚੌਹਾਲ ਵਿਸ਼ਰਾਮ ਘਰ ਦਾ ਉਦਘਾਟਨ ਕਰਨ ਉਪਰੰਤ ਨੇਚਰ ਅਵੇਅਰਨੈਸ ਕੈਂਪ ਸਾਈਟ ਅਤੇ ਤੱਖਣੀ ਵਾਈਲਡ ਲਾਈਫ ਸੈਂਚੁਰੀ ਦਾ ਦੌਰਾ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਪ੍ਰਧਾਨ ਮੁੱਖ ਵਣ ਪਾਲ ਆਰ.ਕੇ. ਮਿਸ਼ਰਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਾਲਾ, ਹਰਵਿੰਦਰ ਸਿੰਘ ਬਖਸ਼ੀ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਅਤੇ ਵਣ ਪਾਲ ਨਾਰਥ ਸਰਕਲ ਡਾ. ਸੰਜੀਵ ਕੁਮਾਰ ਤਿਵਾੜੀ ਵੀ ਮੌਜੂਦ ਸਨ।

ਵਣ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਚੌਹਾਲ ਡੈਮ ਨੂੰ ਈਕ ਫਰੈਂਡਲੀ ਟੂਰਿਸਟ ਸਪਾਟ ਦੇ ਤੌਰ ’ਤੇ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ-ਜਿਥੇ ਨੇਚਰ ਅਵੇਅਰਨੈਸ ਕੈਂਪ ਬਣਾ ਕੇ ਈਕ ਫਰੈਂਡਲੀ ਹੱਟਸ ਤਿਆਰ ਕੀਤੀ ਜਾਵੇਗੀ, ਉਥੇ ਜੰਗਲ ਸਫ਼ਾਰੀ ਲਈ ਨੇਚਰ ਟਰੇਲ ਟਰੈਕ ਵੀ ਤਿਆਰ ਕੀਤਾ ਜਾਵੇਗਾ, ਤਾਂ ਜੋ ਨਾ ਸਿਰਫ਼ ਜ਼ਿਲ੍ਹੇ ਬਲਕਿ ਹੋਰ ਜ਼ਿਲਿ੍ਹਆਂ ਦੇ ਲੋਕ ਵੀ ਇਸ ਸੁੰਦਰ ਸਥਾਨ ਦਾ ਆਨੰਦ ਲੈ ਸਕਣ। 

ਇਸ ਦੌਰਾਨ ਤੱਖਣੀ ਵਾਈਲਡ ਲਾਈਫ ਸੈਂਚੁਰੀ ਦਾ ਦੌਰਾ ਕਰਦੇ ਹੋਏ ਵਣ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜੰਗਲੀ ਜੀਵਾਂ ਪ੍ਰਤੀ ਜਾਗਰੂਕ ਕਰਨ ਲਈ ਤੱਖਣੀ ਵਾਈਲਡ ਲਾਈਫ ਸੈਂਚੁਰੀ ਵਿਚ ਵੀ ਸੈਰ ਸਪਾਟੇ ਨੂੰ ਬੜਾਵਾ ਦੇਣ ਵਾਲੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਵਿਚ ਜੰਗਲ ਸਫ਼ਾਰੀ ਮੁੱਖ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਵਣ ਵਿਭਾਗ ਸੈਰ ਸਪਾਟੇ ਨੂੰ ਬੜਾਵਾ ਦੇਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੈਰ ਸਪਾਟੇ ਦੀ ਦ੍ਰਿਸ਼ਟੀ ਵਿਚ ਤੱਖਣੀ ਵਾਈਲਡ ਲਾਈਫ ਸੈਂਚੁਰੀ ਵਿਚ ਵੀ ਦੂਰ-ਦੁਰਾਡੇ ਤੋਂ ਸੈਲਾਨੀ ਆਉਣਗੇ। 

ਇਸ ਮੌਕੇ ਡੀ.ਐਫ.ਓ ਹੁਸ਼ਿਆਰਜਪੁਰ ਅਮਨੀਤ ਸਿੰਘ, ਡੀ.ਐਫ.ਓ ਵਾਈਲਡ ਲਾਈਫ ਰਾਜੇਸ਼ ਮਹਾਜਨ, ਰੇਂਜ ਅਫ਼ਸਰ ਜਤਿੰਦਰ ਰਾਣਾ, ਸੰਜੀਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD