Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ

ਸੰਵਿਧਾਨਿਕ ਕਦਰਾਂ-ਕੀਮਤਾਂ ਤੇ ਫਰਜ਼ਾਂ ਪ੍ਰਤੀ ਸੰਜੀਦਗੀ ਅਤਿ ਜ਼ਰੂਰੀ : ਰਾਜਪਾਲ

Banwari Lal Purohit, Banwarilal Purohit , Governor of Punjab, Punjab Governor, Punjab Raj Bhavan, #RepublicDay, #26january, Republic Day, 74th Republic Day, 74th Republic Day of India, 26 january

Web Admin

Web Admin

5 Dariya News

ਜਲੰਧਰ , 26 Jan 2023

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇਥੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨ ਪ੍ਰਤੀ ਫਰਜ਼ਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।

ਪੰਜਾਬ ਵਾਸੀਆਂ ਨੂੰ ਸੂਬੇ ਦੇ ਸ਼ਾਸਨ-ਪ੍ਰਸ਼ਾਸਨ ਨੂੰ ਮਜ਼ਬੂਤ, ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਰੋਸਾ ਪ੍ਰਗਟਾਇਆ ਕਿ ਰਾਜ ਦੇ ਲੋਕ ਆਪਣਾ ਬਣਦਾ ਯੋਗਦਾਨ ਪਾ ਕੇ ਪੰਜਾਬ ਦੀ ਤਰੱਕੀ ਦੀ ਨਵੀਂ ਮਿਸਾਲ ਪੇਸ਼ ਕਰਨਗੇ।

ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ 26 ਜਨਵਰੀ 1950 ਨੂੰ ਲਾਗੂ ਹੋਇਆ ਸਾਡਾ ਸੰਵਿਧਾਨ ਲੋਕਤੰਤਰ ਦਾ ਇਕ ਪਵਿੱਤਰ ਗ੍ਰੰਥ ਹੈ ਜਿਹੜਾ ਸਾਡੇ ਸਾਰਿਆਂ ਲਈ ਰਾਹ ਦਸੇਰਾ ਹੈ। 

ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸੰਵਿਧਾਨ ਦਾ ਪੂਰਾ ਸਨਮਾਨ ਕਰੀਏ ਕਿਉਂਕਿ ਸੰਵਿਧਾਨ ਕਿਸੇ ਵੀ ਰਾਸ਼ਟਰ ਦੀ ਸ਼ਾਸਨ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਸੰਵਿਧਾਨ ਅਨੁਸਾਰ ਕਾਰਜ ਅਮਲ ਵਿੱਚ ਲਿਆਉਣੇ ਚਾਹੀਦੇ ਹਨ ਅਤੇ ਸੰਵਿਧਾਨ ਦਾ ਉਲੰਘਣ ਕਰਨ ਵਾਲਿਆਂ ਨਾਲ ਸਖ਼ਤੀ ਵਰਤੀ ਜਾਵੇ।

ਮਹਾਨ ਸ਼ਹੀਦਾਂ, ਆਜਾਦੀ ਘੁਲ਼ਾਟੀਆ ਤੇ ਦੇਸ਼ ਭਗਤਾਂ ਨੂੰ ਸਿਜਦਾ :

ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸੰਵਿਧਾਨ ਘੜਨ ਅਤੇ ਲਾਗੂ ਕਰਵਾਉਣ ਵਿੱਚ ਉਨ੍ਹਾਂ ਦੇ ਬਹੁਮੁੱਲੇ ਯੋਗਦਾਨ ਲਈ ਯਾਦ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਡਾ. ਅੰਬੇਡਕਰ, ਸੁਭਾਸ਼ ਚੰਦਰ ਬੋਸ, ਵੱਲਭ ਭਾਈ ਪਟੇਲ, ਪੰਡਿਤ ਜਵਾਹਰ ਲਾਲ ਨਹਿਰੂ, ਡਾ. ਰਜਿੰਦਰ ਪ੍ਰਸਾਦ ਅਤੇ ਲੱਖਾਂ ਭਾਰਤੀਆਂ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ, ਜਿਨ੍ਹਾਂ ਨੂੰ ਉਹ ਸਿਜਦਾ ਕਰਦੇ ਹਨ । 

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਚੰਦਰ ਸ਼ੇਅਰ ਆਜ਼ਾਦ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਵਰਗੇ ਅਨੇਕਾਂ ਨੌਜਵਾਨ ਆਜ਼ਾਦੀ ਦੇ ਸੰਗਰਾਮ ਦੌਰਾਨ ਸ਼ਹੀਦ ਹੋਏ ਜਿਨ੍ਹਾਂ ਦੀਆਂ ਕੁਰਬਾਨੀਆਂ ਤੋਂ ਸਾਨੂੰ ਦੇਸ਼ ਪ੍ਰੇਮ ਅਤੇ ਦੇਸ਼ ਸੇਵਾ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ ।

ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਘੋਲ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਸੂਰਬੀਰ ਯੋਧਿਆਂ ਦੀ ਧਰਤੀ ਹੈ ਜਿਸਦੀ ਬਹਾਦਰੀ ਦਾ ਆਪਣਾ ਇਕ ਵੱਖਰਾ ਸਥਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੂਬਸੂਰਤ ਧਰਤੀ ’ਤੇ ਪੰਜ ਨਹੀਂ ਛੇ ਦਰਿਆ ਵਗੇ ਜਿਨ੍ਹਾਂ ਵਿੱਚ ਇਕ ਦਰਿਆ ਕੁਰਬਾਨੀਆਂ ਦਾ ਹੈ। 

ਉਨ੍ਹਾਂ ਕਿਹਾ ਕਿ ਇਥੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਲਹਿਰਾਂ ਉਠੀਆਂ ਜਿੰਨ੍ਹਾਂ ਵਿੱਚ ਕੂਕਾ ਲਹਿਰ ਅਤੇ ਗ਼ਦਰ ਲਹਿਰ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਬਹਾਦਰੀ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲੀ ਹੈ ਅਤੇ ਸਿੱਖ ਗੁਰੂ ਸਾਹਿਬਾਨ ਵਲੋਂ ਕੁਰਬਾਨੀਆਂ ਦੀਆਂ ਅਜਿਹੀਆਂ ਮਿਸਾਲਾਂ ਦਿੱਤੀਆਂ ਗਈਆਂ ਜਿਹੜੀਆਂ ਪੂਰੇ ਸੰਸਾਰ ਵਿੱਚ ਲਾਮਿਸਾਲ ਹਨ।

ਕੌਮਾਂਤਰੀ ਸਰਹੱਦਾਂ ’ਤੇ ਏਕਤਾ ਤੇ ਅਖੰਡਤਾ ਦੀ ਰਾਖ਼ੀ ਕਰ ਰਹੇ ਬਹਾਦਰ ਸੈਨਿਕਾਂ ਦੀ ਗੱਲ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਦੇਸ਼ ਨੂੰ ਬਾਹਰੀ ਖ਼ਤਰਿਆਂ ਤੋਂ ਸੁਰੱਖਿਅਤ ਰੱਖਣ ਵਿੱਚ ਪੰਜਾਬੀਆਂ ਦੀ ਮਹੱਤਵਪੂਰਨ ਭੂਮਿਕਾ ਹੈ ਅਤੇ ਅੱਜ ਵੀ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਦੇਸ਼ ਦੀ ਸੁਰੱਖਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। 

ਉਨ੍ਹਾਂ ਆਸ ਕੀਤੀ ਕਿ ਸਾਡੇ ਸੂਬੇ ਵਿਚੋਂ ਦੇਸ਼ ਨੂੰ ਵੱਡੀ ਗਿਣਤੀ ਵਿੱਚ ਅਗਨੀਵੀਰ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਨਾ ਸਿਰਫ਼ ਕੁਰਬਾਨੀਆਂ ਦਾ ਇਤਿਹਾਸ ਰਚਿਆ ਸਗੋਂ ਇਥੋਂ ਦੇ ਸਿਰੜੀ ਕਿਸਾਨਾਂ ਨੇ ਆਪਣੀ ਅਣਥੱਕ ਮਿਹਨਤ ਸਦਕਾ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆ ਕੇ ਅੰਨ ਭੰਡਾਰ ਭਰੇ। 

ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ 35 ਕਰੋੜ ਦੀ ਆਬਾਦੀ ਲਈ ਅੰਨ ਦੀ ਘਾਟ ਸੀ ਅਤੇ ਦੇਸ਼ ਬਾਹਰੋਂ ਅਨਾਜ ਮੰਗਵਾਉਣ ਨੂੰ ਮਜਬੂਰ ਸੀ ਪਰ ਅੱਜ 135 ਕਰੋੜ ਦੀ ਆਬਾਦੀ ਲਈ ਨਾ ਸਿਰਫ਼ ਭਰਪੂਰ ਅਨਾਜ ਹੈ ਸਗੋਂ ਬਰਾਮਦ ਵੀ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ।

ਪੰਜਾਬ ਦੇ 6 ਸਰਹੱਦੀ ਜ਼ਿਲਿ੍ਹਆਂ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਅਕਸਰ ਸਰਹੱਦ ਪਾਰੋਂ ਭਾਰੀ ਮਾਤਰਾ ਵਿੱਚ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ  ਦੀਆਂ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਅਤੇ ਆਪਣੇ ਸੂਬੇ ਦੀ ਅੰਦਰੂਨੀ ਸੁਰੱਖਿਆ ਲਈ ਨਾ ਸਿਰਫ਼ ਪੁਲਿਸ ਸਗੋਂ ਸਾਨੂੰ ਸਾਰਿਆਂ ਨੂੰ ਵੀ ਚੌਕਸ ਰਹਿਣਾ ਚਾਹੀਦਾ ਹੈ।  

ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਲੋਕਤੰਤਰ, ਗਣਤੰਤਰ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ ਨੂੰ ਨੁਕਸਾਨ ਕਰਦਾ ਹੈ ਜੋ ਕਿ ਬਿਲਕੁਲ ਨਹੀਂ ਹੋਣਾ ਚਾਹੀਦਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੇ 350 ਦੇ ਕਰੀਬ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਇਨਾਤ ਆਈ.ਏ.ਐਸ. ਤੇ ਆਈ.ਪੀ.ਐਸ.ਅਧਿਕਾਰੀਆਂ ਨੂੰ ਖੁਦ ਪੱਤਰ ਲਿਖਕੇ ਸਾਫ਼-ਸੁਥਰੇ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇ ਸੰਕਲਪ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਰੂਪੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕ ਆਪ ਮੁਹਾਰੇ ਅੱਗੇ ਆਉਣ ਕਿਉਂਕਿ ਇਹ ਵੀ ਇਕ ਰਾਸ਼ਟਰ ਸੇਵਾ ਹੈ ਜਿਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਸਾਮਰਾਜ ਤੋਂ ਆਜ਼ਾਦੀ ਦਿਵਾਉਣ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੈ ਅਤੇ ਹੁਣ ਭ੍ਰਿਸ਼ਟਾਚਾਰ ਤੇ ਭ੍ਰਿਸ਼ਟਾਚਾਰੀਆਂ ਨੂੰ ਰੋਕਣ ਵਿੱਚ ਵੀ ਪੰਜਾਬ ਦੇ ਲੋਕ ਮਿਸਾਲ ਕਾਇਮ ਕਰਨ। 

ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰਿਆਂ ਨੂੰ ਹੱਕ-ਸੱਚ ਵਾਲੀ ਜੀਵਨ ਜਾਚ ਅਪਣਾਉਂਦਿਆਂ ਹਮੇਸ਼ਾ ਸੱਚ ’ਤੇ ਪੂਰਾ ਪਹਿਰਾ ਦੇਣਾ ਚਾਹੀਦਾ ਹੈ।ਰਾਜਪਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਨੁਸੂਚਿਤ ਜਾਤੀ, ਪਛੜੇ ਵਰਗਾਂ, ਘੱਟ ਗਿਣਤੀਆਂ ਅਤੇ ਖਾਸ ਤੌਰ ’ਤੇ ਔਰਤਾਂ ਦੇ ਸਮਾਜਿਕ, ਰਾਜਨੀਤਿਕ, ਆਰਥਿਕ ਅਤੇ ਵਿਦਿਅਕ ਸਸ਼ਕਤੀਕਰਨ ਨੂੰ ਇਕ ਚੁਣੌਤੀ ਵਜੋਂ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰਿਆਂ ਲਈ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਨੂੰ ਪੂਰੀ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ।

ਇਸ ਉਪਰੰਤ ਰਾਜਪਾਲ ਨੇ ਆਈ.ਪੀ.ਐਸ. ਅਧਿਕਾਰੀ ਮਨਿੰਦਰ ਸਿੰਘ ਅਤੇ ਡੀ.ਐਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ਵਿੱਚ ਨਿਕਲੇ ਮਾਰਚ ਪਾਸਟ ਤੋਂ ਸਲਾਮੀ ਲਈ। ਦੇਸ਼ ਭਗਤੀ ਦੇ ਗੀਤਾਂ ’ਤੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਕੀਤੀਆਂ ਪੇਸ਼ਕਾਰੀਆਂ ਦਾ ਆਨੰਦ ਮਾਨਣ ਉਪਰੰਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਵਰਨਰ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਰਾਜਪਾਲ ਨੇ ਲੋੜਵੰਦ ਲਾਭਪਾਤਰੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਵੀ ਤਕਸੀਮ ਕੀਤੇ।

ਰਾਜ ਸਭਾ ਮੈਂਬਰ ਅਤੇ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਬਲਕਾਰ ਸਿੰਘ, ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ. ਗੌਰਵ ਯਾਦਵ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਏ.ਡੀ.ਜੀ.ਪੀ.(ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ, ਆਈ.ਜੀ. ਗੁਰਸ਼ਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਸ. ਐਸ. ਪੀ. (ਦਿਹਾਤੀ) ਸਵਰਨਦੀਪ ਸਿੰਘ, ਮੁੱਖ ਇੰਜੀਨੀਅਰ ਉੱਤਰੀ ਜ਼ੋਨ ਪਾਵਰਕਾਮ ਰਮੇਸ਼ ਲਾਲ ਸਰੰਗਲ ਤੋਂ ਇਲਾਵਾ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , #RepublicDay , #26january , Republic Day , 74th Republic Day , 74th Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD