Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਮਥੁਰਾ ਕਲੋਨੀ ਤੇ ਡੀ.ਸੀ. ਸਾਕਸ਼ੀ ਸਾਹਨੀ ਨੇ ਜੁਝਾਰ ਨਗਰ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ

ਪਟਿਆਲਾ ਜ਼ਿਲ੍ਹੇ ਵਿੱਚ ਨਵੇਂ ਖੁੱਲ੍ਹੇ 35 ਨਵੇਂ ਆਮ ਆਦਮੀ ਕਲੀਨਿਕ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਲਈ ਰਾਮਬਾਣ ਸਿੱਧ ਹੋਣਗੇ-ਕੋਹਲੀ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 27 Jan 2023

Last updated on: Jan 27, 2023, 00:00 IST

ਪੰਜਾਬ ਦੇ ਲੋਕਾਂ ਦੇ ਘਰਾਂ ਦੇ ਨੇੜੇ ਹੀ ਉਨ੍ਹਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਮ੍ਰਿਤਸਰ ਸਾਹਿਬ ਤੋਂ 400 ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨ ਲਈ ਆਨਲਾਈਨ ਸਮਾਗਮ ਮੌਕੇ ਵਿਧਾਇਕ ਪਟਿਆਲਾ ਸ਼ਹਿਰੀ ਸ. ਅਜੀਤ ਪਾਲ ਸਿੰਘ ਕੋਹਲੀ ਨੇ ਮਥੁਰਾ ਕਲੋਨੀ ਵਿਖੇ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੁਝਾਰ ਨਗਰ ਵਿਖੇ ਆਮ ਆਦਮੀ ਕਲੀਨਿਕ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ।

ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 35 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਦੀ ਸਿਹਤ ਲਈ ਇਹ ਕਲੀਨਿਕ ਰਾਮਬਾਣ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਵਧਾਈ ਦੇ ਪਾਤਰ ਹਨ ਜਿਹਨਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ  ਸਿਹਤਮੰਦ ਰੱਖਣ ਲਈ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਉਪਲਭਧ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੀ ਸਥਾਪਨਾ ਕਰਵਾ ਕੇ ਲੋਕਾਂ ਨੂੰ ਸਮਰਪਿਤ ਕੀਤੇ ਹਨ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਡਰੀਮ ਪ੍ਰੌਜੈਕਟ ਹੈ ਜਿਸ ਨਾਲ ਹੁਣ ਆਮ ਬਿਮਾਰੀਆਂ ਹੋਣ ਤੇਂ ਲੋਕਾਂ ਨੂੰ ਦੂਰ ਦੁਰਾਡੇ ਦੇ ਹਸਪਤਾਲਾ ਵਿੱਚ ਜਾਣ ਦੀ ਲੋੜ ਨਹੀ ਪਵੇਗੀ।ਜਿਸ ਨਾਲ ਵੱਡੇ ਹਸਪਤਾਲਾਂ ਤੇਂ ਵੀ ਮਰੀਜਾਂ ਦਾ ਬੋਝ ਘਟੇਗਾ।ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਡਾਇਰੈਕਟਰ ਦਰਸ਼ਨ ਕੁਮਾਰ, ਸਿਵਲ ਸਰਜਨ ਡਾ. ਦਲਬੀਰ ਕੌਰ , ਜੁਆਇੰਟ ਕਮਿਸ਼ਨਰ ਨਮਨ ਮੜਕਨ ,ਸੀਨੀਅਰ ਮੈਡੀਕਲ ਅਫਸਰ ਡਾ. ਕੁਸ਼ਲਦੀਪ ਕੌਰ ਵੀ ਮੌਜੂਦ ਸਨ।ਇਸ ਮਗਰੋਂ ਵਿਧਾਇਕ ਕੋਹਲੀ ਨੇ ਏਰੀਏ ਅਧੀਨ ਆਂਉਂਦੇ ਆਮ ਆਦਮੀ ਕਲੀਨਿਕ ਰਾਜਪੂਰਾ ਕਲੋਨੀ, ਹੇਂਡਲੇ ਫੀਮੇਲ, ਸਿੱਟੀ ਬ੍ਰਾਂਚ ਅਤੇ ਦਾਰੂ ਕੁਟੀਆ ਆਦਿ ਦਾ ਵੀ ਦੌਰਾ ਕੀਤਾ ਅਤੇ ਰਿਬਨ ਕੱਟ ਕੇ ਵੀ ਇਹਨਾਂ ਕਲੀਨਿਕਾਂ ਦਾ ਉਦਘਾਟਨ ਕੀਤਾ। 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜੁਝਾਰ ਨਗਰ ਵਿਖੇ ਆਮ ਆਦਮੀ ਕਲ਼ੀਨਿਕ ਦਾ ਰਿਬਨ ਕੱਟਕੇ ਉਦਘਾਟਨ ਕਰਨ ਮੌਕੇ ਉਹਨਾਂ ਨਾਲ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਸਪੁੱਤਰ  ਐਡਵੋਕੇਟ ਰਾਹੁਲ ਸੈਣੀ ਅਤੇ  ਸਿਵਲ ਸਰਜਨ ਡਾ.ਦਲਬੀਰ ਕੌਰ ਵੀ ਮੋਜੂਦ ਸਨ। ਕਲੀਨਿਕ ਦੇ ਉਦਘਾਟਨ ਤੋਂ ਬਾਦ ਡਿਪਟੀ ਕਮਿਸ਼ਨਰ ਅਤੇ ਅਧਿਕਾਰੀਆ ਨੇਂ ਮੁੱਖ ਮੰਤਰੀ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਵਰਚੂਅਲ ਉਦਘਾਟਨ ਦਾ ਲਾਈਵ ਪ੍ਰੋਗਰਾਮ ਵੀ ਅਟੈਂਡ ਕੀਤਾ।

ਉਹਨਾਂ ਕਿਹਾ ਕਿ ਪਹਿਲਾ ਬਣਾਏ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਨੂੰ ਦੇਖਦੇ ਹੋਏ ਹੀ ਹੁਣ 400ਨਵੇਂ ਆਮ ਆਦਮੀ ਕਲੀਨਿਕਾ ਦੀ ਸਥਾਪਨਾ ਪੰਜਾਬ ਸਰਕਾਰ ਦਵਾਰਾ ਕੀਤੀ ਗਈ ਹੈ।ਉਹਨਾ ਕਿਹਾ ਕਿ ਇਹਨਾ ਕਲ਼ੀਨਿਕਾ ਵਿਚ ਮਰੀਜਾਂ ਦੀ ਰਜਿਸ਼ਟਰੇਸ਼ਨ ਤੋਂ ਦਵਾਈ ਲੈਣ ਦੀ ਪ੍ਰੀਕਿਰਿਆ ਪੇਪਰ ਰਹਿਤ ਹੋਵੇਗੀ ਅਤੇ ਇਹ ਡਾਟਾ ਬਿਮਾਰੀਆਂ ਤੇਂ ਕਾਬੂ ਪਾਉਣ ਲਈ ਨਵੀਆਂ ਖੋਜਾਂ ਲਈ ਵੀ ਸਹਾਈ ਹੋਵੇਗਾ।

ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹੇ ਵਿੱਚ 35 ਹੋਰ ਨਵੇਂ ਆਮ ਆਦਮੀ ਖੁੱਲਣ ਨਾਲ ਜਿਲ੍ਹੇ ਵਿੱਚ ਖੁੱਲੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੁਣ 40 ਹੋ ਗਈ ਹੈ।ਸਿਵਲ ਸਰਜਨ ਡਾ. ਦਲਬੀਰ ਕੌਰ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਵਿੱਚ ਜਿਥੇ ਮਰੀਜਾਂ ਦੀ ਯੋਗ ਡਾਕਟਰਾਂ ਵੱਲੋਂ ਮੁਫਤ ਸਿਹਤ ਜਾਂਚ ਹੋਵੇਗੀ ਉਥੇ ਮਰੀਜਾਂ ਦੇ 41 ਤਰਾਂ ਦੇ ਲੋੜੀਂਦੇ ਲੈਬ ਟੈਸਟ ਅਤੇ 96 ਤਰਾਂ ਦੀਆਂ ਦਵਾਈਆਂ ਵੀ ਲੋੜ ਅਨੁਸਾਰ ਮਰੀਜਾਂ ਨੂੰ ਮੁਫਤ ਦਿੱਤੀਆਂ ਜਾਣਗੀਆਂ।ਇਸ ਮੌਕੇ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਲੰਟੀਅਰਾਂ ਸਮੇਤ  ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ, ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਮੈਡੀਕਲ ਅਫਸਰ ਡਾ. ਭਾਵਨਾ ਸ਼ਰਮਾ,  ਜੁਝਾਰ ਨਗਰ ਵੈਲਫੈਅਰ ਸੁਸਾਇਟੀ ਦੇ ਪ੍ਰਧਾਨ ਪ੍ਰਿਤਪਾਲ ਸਿੰਘ, ਜੋਲ਼ੀ, ਧਰਮਵੀਰ ਸ਼ਰਮਾ, ਬਲਦੇਵ ਸਿੰਘ , ਅਨੁਪ ਕੁਮਾਰ, ਨਿਰਮਲ ਸਿੰਘ ਵੀ ਹਾਜਰ ਸਨ।

ਇਸ ਤੋਂ ਇਲਾਵ ਜਿਲ੍ਹੇ ਵਿੱਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਵੱਲੋਂ ਆਮ ਆਦਮੀ ਕਲੀਨਿਕ ਢੈਂਠਲ (ਸ਼ੁਤਰਾਣਾ), ਵਿਧਾਇਕ ਸ. ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਆਮ ਆਦਮੀ ਕਲ਼ੀਨਿਕ ਘੜਾਮ (ਦੁਧਨਸਾਂਧਾ), ਵਿਧਾਇਕ ਗੁਰਲਾਲ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਹਰਪਾਲਪੂਰ (ਹਰਪਾਲਪੂਰ),ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਆਮ ਆਦਮੀ ਕਲੀਨਿਕ ਕਕਰਾਲਾ( ਭਾਦਸੋਂ), ਵਿਧਾਇਕ ਨੀਨਾ ਮਿੱਤਲ ਵੱਲੋਂ ਆਮ ਆਦਮੀ ਕਲੀਨਿਕ ਰਾਜਪੁਰਾ (ਰਾਜਪੁਰਾ) , ਸ. ਕੁਲਵੰਤ ਸਿੰਘ ਬਾਜੀਗਰ ਵੱਲੋਂ ਆਮ ਆਦਮੀ ਕਲੀਨਿਕ ਅਰਨੋਂ (ਸ਼ੁਤਰਾਣਾ) ਦਾ ਰਿੱਬਨ ਕੱਟ ਕੇ ਉਦਘਾਟਨ ਕਰਕੇ ਇਹ ਕਲ਼ੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਫੋਟੋ ਕੈਪਸ਼ਨ:ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਆਮ ਆਦਮੀ ਕਲੀਨਿਕ ਮਥੁਰਾ ਕਲੋਨੀ ਦਾ ਰਿਬੱਨ ਕੱਟ ਕੇ ਉਦਘਾਟਨ ਕਰਦੇ ਹੋਏ ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਕਲੀਨਿਕ ਜੁਝਾਰ ਨਗਰ ਦਾ ਰਿਬੱਨ ਕੱਟ ਕੇ ਉਦਘਾਟਨ ਕਰਦੇ ਹੋਏ ਅਤੇ ਰਾਜ ਪੱਧਰੀ ਸਮਾਗਮ ਦਾ ਲਾਈਵ ਪ੍ਰੋਗਰਮਾ ਅਟੈਂਡ ਕਰਦੇ ਹੋਏ ਨਾਲ ਐਡਵੌਕੇਟ ਰਾਹੁਲ ਸੈਣੀ ਅਤੇ ਸਿਵਲ ਸਰਜਨ ਡਾ. ਦਲਬੀਰ ਕੌਰ। ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD