Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪ੍ਰਸ਼ਾਸਨ ਲੋਕਾਂ ਨੂੰ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਗਰ ਸੁਧਾਰ ਟਰੱਸਟ ਅਤੇ ਬੀਡੀਪੀਓ-1 ਦੇ ਦਫ਼ਤਰ ਦਾ ਨਿਰੀਖਣ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 27 Jan 2023

Last updated on: Jan 27, 2023, 00:00 IST

 ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿੱਥੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਦਾ ਧਿਆਨ ਰੱਖਿਆ ਜਾ ਰਿਹਾ ਹੈ, ਉੱਥੇ ਹੀ ਵਿਭਾਗੀ ਪੱਧਰ 'ਤੇ ਵੀ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ।  

ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਥਾਵਾਂ ਦਾ ਨਿਰੀਖਣ ਕਰਨ ਮੌਕੇ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਲਜੀਤ ਕੌਰ ਵੀ ਮੌਜੂਦ ਸਨ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਅਤੇ ਕੰਪਲੈਕਸ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਵਿਭਾਗ ਮੁਖੀਆਂ ਨੂੰ ਸਾਫ਼-ਸਫ਼ਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੰਡਮ ਸਮਾਨ ਅਤੇ ਪੁਰਾਣੇ ਰਿਕਾਰਡ ਨੂੰ ਨਿਯਮਾਂ ਅਨੁਸਾਰ ਨਸ਼ਟ ਕੀਤਾ ਜਾਵੇ। ਉਨ੍ਹਾਂ ਦਫ਼ਤਰਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਤਰ੍ਹਾਂ ਦਾ ਕੰਮ ਸਮੇਂ ਸਿਰ ਕੀਤਾ ਜਾਵੇ ਅਤੇ ਕੋਈ ਵੀ ਕੰਮ ਪੈਂਡਿੰਗ ਨਾ ਰਹਿਣ ਦਿੱਤਾ ਜਾਵੇ।  

ਡਿਪਟੀ ਕਮਿਸ਼ਨਰ ਨੇ ਡੀ.ਸੀ.ਦਫ਼ਤਰ ਦੀਆਂ ਸ਼ਾਖਾਵਾਂ ਨੂੰ ਹਦਾਇਤ ਕੀਤੀ ਕਿ ਉਹ ਮਿੱਥੇ ਸਮੇਂ ਅੰਦਰ ਪ੍ਰਾਪਤ ਹੋਈਆਂ ਦਰਖਾਸਤਾਂ 'ਤੇ ਅਗਲੇਰੀ ਕਾਰਵਾਈ ਕਰਨ। ਕੰਟੀਨ ਦਾ ਦੌਰਾ ਕਰਦਿਆਂ ਕੋਮਲ ਮਿੱਤਲ ਨੇ ਹਦਾਇਤ ਕੀਤੀ ਕਿ ਖਾਣ-ਪੀਣ ਦੀਆਂ ਵਸਤੂਆਂ ਸਾਫ਼-ਸੁਥਰੇ ਵਾਤਾਵਰਨ ਵਿੱਚ ਤਿਆਰ ਕੀਤੀਆਂ ਜਾਣ। ਇਸ ਤੋਂ ਇਲਾਵਾ ਵਸਤੂਆਂ ਦੀ ਰੇਟ ਲਿਸਟ ਵੀ ਚਿਪਕਾਈ ਜਾਵੇ।  

ਉਨ੍ਹਾਂ ਕਿਹਾ ਕਿ ਸਿਰਫ਼ ਸਾਫ਼-ਸੁਥਰਾ ਖਾਣ-ਪੀਣ ਵਾਲੀਆਂ ਵਸਤਾਂ ਹੀ ਮੁਹੱਈਆ ਕਰਵਾਈਆਂ ਜਾਣ ਅਤੇ ਕਿਸੇ ਵੀ ਕਿਸਮ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਇਸ ਤੋਂ ਪਹਿਲਾਂ ਉਨ੍ਹਾਂ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਅਤੇ ਬੀਡੀਪੀਓ-1 ਦੇ ਦਫ਼ਤਰ ਦਾ ਨਿਰੀਖਣ ਵੀ ਕੀਤਾ।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD