Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦਿਲਚਸਪ ਕਹਾਣੀ ਨਾਲ ਜੁੜੀ ਰੁਮਾਂਟਿਕਤਾ ਭਰੀ ਫ਼ਿਲਮ ‘ਕਲੀ ਜੋਟਾ’

Pollywood, Neeru Bajwa, Satinder Sartaaj, Kali Jotta, Wamiqa Gabbi, Prince Kanwaljit Singh , Vijay Kumar Arora, Harinder Kour, Cinema, Punjabi Films, Movie

Web Admin

Web Admin

5 Dariya News

ਚੰਡੀਗੜ੍ਹ (ਹਰਜਿੰਦਰ ਸਿੰਘ ਜਵੰਦਾ) , 27 Jan 2023

Last updated on: Jan 27, 2023, 00:00 IST

ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਹੁਣ ਆਪਣੀ ਆ ਰਹੀ ਪੰਜਾਬੀ ਫ਼ਿਲਮ ‘ ਕਲੀ ਜੋਟਾ ’ ਵਿੱਚ ਅਦਾਕਾਰਾ ਨੀਰੂ ਬਾਜਵਾ ਨਾਲ  ਰੁਮਾਟਿਕ ਕਿਰਦਾਰਾਂ ਵਿੱਚ ਨਜ਼ਰ ਆਵੇਗਾ।  ਫ਼ਿਲਮ ਦੇ ਗੀਤ ਪਹਿਲਾਂ ਹੀ ਦਰਸ਼ਕਾਂ ਦੀ ਪਸੰਦ ਬਣ ਚੁੱਕੇ ਹਨ ਤੇ ਫ਼ਿਲਮ ਦੇ ਟਰੇਲਰ ਨੂੰ ਵੀ ਦਰਸ਼ਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ। 

ਜ਼ਿਕਰਯੌਗ ਹੈ ਕਿ ਸਤਿੰਦਰ ਸਰਤਾਜ ਦੀ ਇਹ ਫ਼ਿਲਮ ਉਸਦੀਆਂ ਪਹਿਲੀਆਂ ਫ਼ਿਲਮਾਂ ਤੋਂ ਬਹੁਤ ਹਟਕੇ ਹੋਵੇਗੀ। ਹਰਿੰਦਰ ਕੌਰ ਦੀ ਲਿਖੀ ਕਹਾਣੀ ਅਧਾਰਤ ਇਹ ਫ਼ਿਲਮ ਸਮਾਜਿਕ ਮੁੱਦਿਆ ਅਧਾਰਤ ਹੈ ਜੋ ਦਰਸ਼ਕਾਂ ਦਾ ਖੂਬ ਮਨੋਰੰਜਨ ਕਰੇਗੀ। ਇਸ ਫ਼ਿਲਮ ਵਿੱਚ ਨੀਰੂ ਬਾਜਵਾ ਨੇ ਰਾਬੀਆ ਨਾਂ ਦੀ ਕੁੜੀ ਦਾ ਕਿਰਦਾਰ ਨਿਭਾਇਆ ਹੈ ਜੋ ਸਮਾਜ ਵਿੱਚ ਆਪਣੀ ਮਰਜੀ ਨਾਲ ਜਿੰਦਗੀ ਜਿਊਣਾ ਚਾਹੁੰਦੀ ਹੈ। 

ਕਾਮੇਡੀ ਵਰਗੇ ਚਾਲੂ ਵਿਸ਼ਿਆਂ ਤੋਂ ਬਿਲਕੁੱਲ ਵੱਖਰੇ ਵਿਸ਼ੇ ਦੀ ਇਸ ਫ਼ਿਲਮ ਵਿੱਚ ਸਤਿੰਦਰ ਸਰਤਾਜ ਨੇ ਦੀਦਾਰ ਨਾਂ ਦੇ ਛੈਲ ਛਬੀਲੇ ਗੱਭਰੂ ਦਾ ਕਿਰਦਾਰ ਨਿਭਾਇਆ ਹੈ। ਦਰਸ਼ਕ ਦੀਦਾਰ ਤੇ ਰਾਬੀਆ ਦੀ ਜੋੜੀ ਨੂੰ ਪਸੰਦ ਕਰਨਗੇ। ਇਸ ਫ਼ਿਲਮ ਦੇ ਗੀਤ ਵੀ ਬਹੁਤ ਵਧੀਆ ਹਨ ਜਿੰਨਾਂ ਨੂੰ ਸਤਿੰਦਰ ਸਰਤਾਰ । ਸੁਨਿੱਧੀ ਚੌਹਾਨ ਤੇ ਰਜ਼ਾ ਹੀਰ ਨੇ ਗਾਇਆ ਹੈ। ਇੰਨ੍ਹਾ ਗੀਤਾਂ ਨੂੰ ਸਤਿੰਦਰ ਸਰਤਾਜ, ਹਰਿੰਦਰ ਕੌਰ ਤੇ ਅੰਬਰ ਨੇ ਲਿਖਿਆ ਹੈ। 

ਸੰਗੀਤ ਬੀਟ ਮਨਿਸਟਰ ਨੇ ਦਿੱਤਾ ਹੈ। ਵਿਜੇ ਕੁਮਾਰ ਅਰੋੜਾ ਦੇ ਨਿਰਦੇਸ਼ਨ ਵਿੱਚ ਇਸ ਫ਼ਿਲਮ ਵਿੱਚ ਸਤਿੰਦਰ ਸਰਤਾਜ, ਨੀਰੂ ਬਾਜਵਾ, ਵਾਮਿਕਾ ਗੱਬੀ, ਪ੍ਰਿੰਸ਼ ਕੰਵਲਜੀਤ ਸਿੰਘ, ਪ੍ਰਭ ਗਰੇਵਾਲ, ਹਰਫ਼ ਚੀਮਾ, ਨਿਕਿਤਾ ਗਰੋਵਰ, ਸੁਖਵਿੰਦਰ ਚਾਹਲ, ਸੁੱਖੀ ਚਾਹਲ, ਪ੍ਰਕਾਸ਼ ਗਾਧੂ, ਸੀ ਜੇ ਸਿੰਘ ਤੇ ਸ਼ਮਿੰਦਰ ਵਿੱਕੀ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। 

ਹਰੇਕ ਕਲਾਕਾਰ ਨੇ ਆਪਣੇ ਕਿਰਦਾਰ ਨੂੰ ਪੂਰੀ ਰੂਹ ਨਾਲ ਨਿਭਾਇਆ ਹੈ। ਨਿਰਮਾਤਾ ਸੰਨੀ ਰਾਜ, ਅਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ ਥੀਟੇ ਦੀ ਯੂ ਐਂਡ ਆਈ ਫ਼ਿਲਮਜ਼ ਦੇ ਬੈਨਰ ਹੇਠ ਨੀਰੂ ਬਾਜਵਾ ਇੰਟਰਟੇਂਨਮੈਂਟ ਦੀ ਪੇਸ਼ਕਸ਼ ਇਹ ਫ਼ਿਲਮ 3 ਫਰਵਰੀ ਨੂੰ ਓਮ ਜੀ ਗਰੁੱਪ ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ।  

 

Tags: Pollywood , Neeru Bajwa , Satinder Sartaaj , Kali Jotta , Wamiqa Gabbi , Prince Kanwaljit Singh , Vijay Kumar Arora , Harinder Kour , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD