Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

ਛੇ ਜਿੰਦਾ ਕਾਰਤੂਸਾਂ ਸਮੇਤ .30 ਬੋਰ ਦਾ ਚਾਈਨਾ-ਮੇਡ ਪਿਸਤੌਲ ਵੀ ਬਰਾਮਦ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ , 27 Jan 2023

Last updated on: Jan 27, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਵਾਸੀ ਪਿੰਡ ਰਾਜਗੜ੍ਹ ਜ਼ਿਲ੍ਹਾ ਖੰਨਾ ਵਜੋਂ ਹੋਈ ਹੈ। ਇਹ ਦੋਸ਼ੀ ਪਿਛਲੇ 13-14 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ 'ਚ ਸੀ ਅਤੇ ਉਨ੍ਹਾਂ ਦੇ ਇਸ਼ਾਰੇ 'ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੰਦਾ ਦੇ ਰਿਹਾ ਸੀ। ਉਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਨੇ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਦੀਪਿਕਾ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਭੇਜੀ ਅਤੇ ਟੀਮ ਨੇ ਰਵੀ ਰਾਜਗੜ੍ਹ ਨੂੰ ਐਸ.ਏ.ਐਸ. ਨਗਰ ਦੇ ਸੈਕਟਰ 79 ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਜਦੋਂ ਉਹ ਇਕ ਮਹਿੰਗੀ ਕਾਰ ਚਲਾ ਰਿਹਾ ਸੀ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਵੀ ਰਾਜਗੜ੍ਹ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਛੁਪਣਗਾਹਾਂ, ਲੌਜਿਸਟਿਕ ਸਹਾਇਤਾ, ਹਥਿਆਰ ਅਤੇ ਵਾਹਨ ਮੁਹੱਈਆ ਕਰਵਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀਆਂ ਨੂੰ ਵਿਦੇਸ਼ ਭੱਜਣ ਲਈ ਜਾਅਲੀ ਵੇਰਵਿਆਂ ਨਾਲ ਪਾਸਪੋਰਟ ਹਾਸਲ ਕਰਨ ਵਿੱਚ ਵੀ ਮਦਦ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਮੁਲਜ਼ਮ ਰਵੀ ਰਾਜਗੜ੍ਹ ਤੋਂ ਪੁੱਛਗਿੱਛ ਅਤੇ ਇਸ ਮਾਮਲੇ ਦੀ ਵਿਸਥਾਰਤ ਜਾਂਚ ਨਾਲ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਵੱਲੋਂ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਵਿੱਚ ਹੋਰ ਮਦਦ ਮਿਲੇਗੀ।

ਜ਼ਿਕਰਯੋਗ ਹੈ ਕਿ ਮੁਲਜ਼ਮ ਰਵੀ ਰਾਜਗੜ੍ਹ ਨੂੰ 20 ਜੂਨ 2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 384, 392, 465, 466, 467, 468, 471 ਅਤੇ 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਕ੍ਰਾਈਮ, ਮੋਹਾਲੀ ਵਿਖੇ ਦਰਜ ਮਾਮਲੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਅਪਰੈਲ 2022 ਵਿੱਚ ਦੋਰਾਹਾ ਪੁਲਿਸ ਸਟੇਸ਼ਨ ਵਿਖੇ ਦਰਜ ਅਸਲਾ ਐਕਟ ਮਾਮਲੇ ਵਿੱਚ ਵੀ ਲੋੜੀਂਦਾ ਸੀ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD