Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤ

ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਬ੍ਰਿਟੇਨ ਦੀ ਸੰਸਦ 'ਚ ਆਯੋਜਿਤ ਇਕ ਸਮਾਰੋਹ 'ਚ ਉਨ੍ਹਾਂ ਨੂੰ ਮਿਲਿਆ ਇਹ ਸਨਮਾਨ

 Raghav Chadha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ/ਲੰਡਨ , 28 Jan 2023

 ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 25 ਜਨਵਰੀ 2023 ਨੂੰ ਲੰਡਨ ਵਿੱਚ ਇੱਕ ਪੁਰਸਕਾਰ ਸਮਾਰੋਹ ਵਿੱਚ "ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ" ਸਨਮਾਨ ਪ੍ਰਾਪਤ ਕੀਤਾ। ਰਾਘਵ ਚੱਢਾ ਨੂੰ "ਸਰਕਾਰ ਅਤੇ ਰਾਜਨੀਤੀ" ਸ਼੍ਰੇਣੀ ਵਿੱਚ "ਉੱਤਮ ਪ੍ਰਾਪਤੀਕਰਤਾ" ਵਜੋਂ ਸਨਮਾਨਿਤ ਕੀਤਾ ਗਿਆ ਹੈ।  ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ ਅਤੇ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ।

 ਯੂਕੇ ਵਿੱਚ ਪੜ੍ਹ ਰਹੇ ਨੌਜਵਾਨ ਭਾਰਤੀਆਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਦਾ ਸਨਮਾਨ ਕਰਨ ਲਈ ਭਾਰਤ ਦੀ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਦੇ ਮੌਕੇ 'ਤੇ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਮਨਾਇਆ ਗਿਆ। ਦੱਸ ਦੇਈਏ ਕਿ ਚੱਢਾ ਨੇ ਮੰਨੇ ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ (ਐੱਲ ਐੱਸ ਈ) ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਸਨੇ ਲੰਡਨ ਵਿੱਚ ਇੱਕ 'ਵੈਲਥ ਮੈਨੇਜਮੈਂਟ ਫਰਮ' ਵੀ ਖੋਲੀ। ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ 'ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ' ਵਿੱਚ ਹਿੱਸਾ ਲਿਆ। 

ਅੰਦੋਲਨ ਜਿਸ ਤੋਂ ਆਮ ਆਦਮੀ ਪਾਰਟੀ (ਆਪ) ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ। ਸਖ਼ਤ ਮਿਹਨਤ ਅਤੇ ਸਮਰਪਣ ਦੇ ਬਲਬੂਤੇ, ਚੱਢਾ ਨੇ ਬਹੁਤ ਛੋਟੀ ਉਮਰ ਵਿੱਚ ਭਾਰਤੀ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ। 2022 ਵਿੱਚ, ਸਿਰਫ਼ 33 ਸਾਲ ਦੀ ਉਮਰ ਵਿੱਚ, ਉਹ ਭਾਰਤੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਰਾਜ ਦੀ ਨੁਮਾਇੰਦਗੀ ਕਰਦੇ ਹਨ।

ਪੁਰਸਕਾਰ ਸਮਾਰੋਹ ਲੰਡਨ ਵਿੱਚ 25 ਜਨਵਰੀ 2023 ਨੂੰ ਅੰਤਰਰਾਸ਼ਟਰੀ ਵਪਾਰ ਵਿਭਾਗ, ਇੰਗਲੈਂਡ ਸਰਕਾਰ ਦੇ ਅਤੇ ਯੂਕੇ ਉੱਚ ਸਿੱਖਿਆ ਖੇਤਰ ਦੁਆਰਾ ਸਮਰਥਤ ਇਸ ਅਵਾਰਡ ਦਾ ਆਯੋਜਨ ਐੱਨ ਆਈ ਐੱਸ ਏ ਯੂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਦੇ ਨਾਲ ਮਿਲ ਕੇ ਕੀਤਾ ਗਿਆ। ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਅੰਤਰਰਾਸ਼ਟਰੀ ਸਨਮਾਨ ਮਿਲਿਆ ਹੈ। ਪਿਛਲੇ ਸਾਲ, ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਦੁਆਰਾ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਸੀ।

 ਅਵਾਰਡ ਪ੍ਰਾਪਤ ਕਰਨ 'ਤੇ ਚੱਢਾ ਨੇ ਕਿਹਾ, "ਇਹ ਪੁਰਸਕਾਰ ਕਿਸੇ ਵਿਅਕਤੀ ਦੀ ਪ੍ਰਾਪਤੀ ਨਹੀਂ ਹੈ, ਬਲਕਿ ਇੱਕ ਆਮ ਪਿਛੋਕੜ ਵਾਲੇ ਵਿਅਕਤੀ ਦੁਆਰਾ ਪ੍ਰਾਪਤ ਕੀਤਾ ਗਿਆ ਇੱਕ ਪੁਰਸਕਾਰ ਹੈ। ਇਹ ਪੁਰਸਕਾਰ 'ਆਪ' ਨਾਮ ਦੀ ਇੱਕ ਅਸਾਧਾਰਨ ਪਾਰਟੀ ਅਤੇ ਇਸਦੇ ਅਸਾਧਾਰਨ ਨੇਤਾ ਅਤੇ ਮੇਰੇ ਗੁਰੂ ਅਰਵਿੰਦ ਕੇਜਰੀਵਾਲ ਦਾ ਹੈ। ਮੈਂ ਇਹ ਪੁਰਸਕਾਰ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਹਜ਼ਾਰਾਂ ਬੇਨਾਮ ਵਰਕਰਾਂ ਨੂੰ ਭਾਰਤ ਦੀ ਸੇਵਾ ਲਈ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਸਮਰਪਿਤ ਕਰਦਾ ਹਾਂ।

 ਚੱਢਾ ਨੇ ਆਯੋਜਕਾਂ ਦਾ ਧੰਨਵਾਦ ਕੀਤਾ ਅਤੇ ਪਿਛਲੇ ਸਾਲਾਂ ਦੌਰਾਨ ਭਾਰਤ ਅਤੇ ਯੂਕੇ ਦਰਮਿਆਨ ਸਾਂਝੇਦਾਰੀ ਦੇ ਵਾਧੇ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਦੇ ਕਈ ਸੰਸਥਾਪਕਾਂ ਜਿਵੇਂ ਮਹਾਤਮਾ ਗਾਂਧੀ, ਡਾ. ਬੀ.ਆਰ. ਅੰਬੇਦਕਰ, ਪੰਡਿਤ ਜਵਾਹਰ ਲਾਲ ਨਹਿਰੂ ਨੇ ਬਰਤਾਨੀਆ ਵਿੱਚ ਪੜ੍ਹਾਈ ਕੀਤੀ ਸੀ। "ਇਹ ਪੁਰਸਕਾਰ ਸਮਾਰੋਹ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ, ਜੋ ਕਿ ਭਾਰਤੀ ਸੰਵਿਧਾਨ ਦਾ ਜਸ਼ਨ ਮਨਾਉਂਦਾ ਹੈ, ਜਿਸ ਦੇ ਆਰਕੀਟੈਕਟ ਡਾ. ਬੀ.ਆਰ. ਅੰਬੇਦਕਰ, ਯੂਕੇ ਦੀ ਇੱਕ ਸੰਸਥਾ ਦੇ ਸਾਬਕਾ ਵਿਦਿਆਰਥੀ ਸਨ"।

"ਸਭ ਤੋਂ ਵੱਡੇ ਲੋਕਤੰਤਰ" ਦੇ ਵਿਦਿਆਰਥੀ ਵਜੋਂ ਆਪਣੇ ਸਫ਼ਰ ਨੂੰ ਬਿਆਨ ਕਰਦੇ ਹੋਏ, ਉਨ੍ਹਾਂ ਨੇ ਕਿਹਾ, "ਦੁਨੀਆਂ ਦੇ ਸਭ ਤੋਂ ਪੁਰਾਣੇ ਲੋਕਤੰਤਰ ਵਿੱਚ ਪੜ੍ਹਦੇ ਹੋਏ, ਅਸੀਂ ਦੇਖਿਆ ਕਿ ਅੱਜ ਬ੍ਰਿਟੇਨ ਵਿੱਚ ਇੱਕ ਭਾਰਤ ਹੈ। ਉਹ ਕੋਨੀਨੂਰ ਹੋਵੇ ਜਾਂ ਰਿਸ਼ੀ ਸੁਨਕ, ਇਤਿਹਾਸ ਨੇ ਆਪਣਾ ਚੱਕਰ ਪੂਰਾ ਕਰ ਲਿਆ ਹੈ। ਚੱਢਾ ਨੇ ਕਿਹਾ ਕਿ ਯੂਕੇ ਵਿੱਚ ਉਨ੍ਹਾਂ ਦੇ ਵਿਦਿਆਰਥੀ ਜੀਵਨ ਨੇ ਉਨ੍ਹਾਂ ਦੇ ਵਿਸ਼ਵ ਦ੍ਰਿਸ਼ਟੀਕੋਣ ਨੂੰ ਬਦਲਿਆ ਅਤੇ ਨਵੇਂ ਦਰਵਾਜ਼ੇ ਖੋਲ੍ਹੇ। "ਐਲਐਸਈ ਬ੍ਰਿਟਿਸ਼ ਧਰਤੀ 'ਤੇ ਇੱਕ ਭਾਰਤੀ ਯੂਨੀਵਰਸਿਟੀ ਵਾਂਗ ਹੈ", ਉਨ੍ਹਾਂ ਨੇ ਯੂਕੇ ਵਿੱਚ ਭਾਰਤੀ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਬਾਰੇ ਕਿਹਾ ਕਿ ਭਾਰਤੀ ਵਿਦਿਆਰਥੀ ਹੁਣ ਯੂਕੇ ਵਿੱਚ ਸਭ ਤੋਂ ਵੱਡਾ ਵਿਦਿਆਰਥੀ ਭਾਈਚਾਰਾ ਹਨ ਅਤੇ ਉਨ੍ਹਾਂ ਨੇ ਚੀਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD