Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਕਟਾਰੂਚੱਕ ਵੱਲੋਂ ਬਟਾਲਾ ਸਥਿਤ ਪਨਗਰੇਨ ਤੇ ਵੇਅਰਹਾਊਸ ਦੇ ਗੁਦਾਮਾਂ ’ਚ ਅਚਨਚੇਤ ਛਾਪੇਮਾਰੀ

ਪਨਗਰੇਨ ਦੇ ਗੁਦਾਮ ਵਿੱਚ ਕਣਕ ਦੀ ਸੰਭਾਲ ਵਿੱਚ ਕਈ ਬੇਨਿਯਮੀਆਂ ਦੇਖਣ ਨੂੰ ਮਿਲੀਆਂ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਬਟਾਲਾ/ਗੁਰਦਾਸਪੁਰ , 28 Jan 2023

Last updated on: Jan 28, 2023, 00:00 IST

ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਬਟਾਲਾ ਸਥਿਤ ਪਨਗਰੇਨ ਅਤੇ ਵੇਅਰਹਾਊਸ ਦੇ ਗੁਦਾਮਾਂ ’ਤੇ ਅਚਨਚੇਤ ਛਾਪੇਮਾਰੀ ਕਰਕੇ ਓਥੇ ਕਣਕ ਦੇ ਸਟਾਕ ਦਾ ਜਾਇਜਾ ਲਿਆ ਗਿਆ। ਇਸ ਮੌਕੇ ਪਨਗਰੇਨ ਦੇ ਗੁਦਾਮ ਅੰਦਰ ਕਣਕ ਦੀ ਸੰਭਾਲ ਤੇ ਸਟਾਕ ਨੂੰ ਲੈ ਕੇ ਕਾਫੀ ਬੇਨਿਯਮੀਆਂ ਦੇਖਣ ਨੂੰ ਮਿਲੀਆਂ ਅਤੇ ਗੁਦਾਮ ਅੰਦਰ ਕਣਕ ਦੀਆਂ ਬੋਰੀਆਂ ਫਟੀਆਂ ਹੋਈਆਂ ਸਨ ਅਤੇ ਖੁੱਲੀ ਕਣਕ ਦੇ ਕਈ ਵੱਡੇ ਢੇਰ ਲੱਗੇ ਹੋਏ ਸਨ।

ਇਨ੍ਹਾਂ ਬੇਨਿਯਮੀਆਂ ਅਤੇ ਬਦ-ਇੰਤਜ਼ਾਮੀ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਵਿਭਾਗੀ ਜਾਂਚ ਦੇ ਹੁਕਮ ਦਿੰਦਿਆਂ ਮੌਕੇ ’ਤੇ ਹਾਜ਼ਰ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਗੁਰਦਾਸਪੁਰ ਮੈਡਮ ਨਵਨੀਤ ਕੌਰ ਨੂੰ ਨਿਰਦੇਸ਼ ਦਿੱਤੇ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਇਸਦੀ ਪੜਤਾਲ ਕਰਕੇ ਰੀਪੋਰਟ ਉਨ੍ਹਾਂ ਨੂੰ ਸੌਂਪੀ ਜਾਵੇ ਤਾਂ ਜੋ ਇਸ ਬਦ-ਇੰਤਜ਼ਾਮੀ ਲਈ ਜਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ।  

ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਖੂਨ-ਪਸੀਨਾ ਵਹਾ ਕੇ ਪੈਦਾ ਕੀਤੀ ਫਸਲ ਦੀ ਸੰਭਾਲ ਅਤੇ ਇਸਨੂੰ ਗਰੀਬ ਤੇ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣਾ ਲਈ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਵਿੱਚ ਕੋਈ ਹੇਰਾ-ਫੇਰੀ ਜਾਂ ਲੁੱਟ-ਖਸੁੱਟ ਕਰੇਗਾ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਇਹ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਸਰਕਾਰੀ ਮਹਿਕਮੇ ਵਿੱਚ ਕਿਸੇ ਤਰਾਂ ਦੀ ਕੋਈ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਲੁੱਟ-ਖਸੁੱਟ ਦਾ ਸਮਾਂ ਹੁਣ ਲੰਘ ਗਿਆ ਹੈ ਅਤੇ ਸੂਬੇ ਦੇ ਲੋਕਾਂ ਨੇ ਬਦਲਾਅ ਲਿਆ ਕੇ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਇਮਾਨਦਾਰ ਸਰਕਾਰ ਚੁਣੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਛਾਪੇਮਾਰੀ ਦੀਆਂ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD