Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਮਿਲਦਾ : ਅਮਨ ਅਰੋੜਾ

ਕਿਹਾ! ਹੁਣ ਗੈਰ ਕਾਨੂੰਨੀ ਕਲੋਨੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ, 158ਵੇਂ ਜਨਮ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਮੋਗਾ , 28 Jan 2023

Last updated on: Jan 28, 2023, 00:00 IST

ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਅਮਨ ਅਰੋੜਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। ਜਦਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲ ਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ।

ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ’ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।

ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।

ਇਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਨਾਜਾਇਜ਼ ਉਸਾਰੀਆਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਹੁਣ ਗੈਰ ਕਾਨੂੰਨੀ ਕਲੋਨੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਦੇ ਸਿਰ ਉੱਤੇ ਛੱਤ ਯਕੀਨੀ ਬਣਾਉਣ ਲਈ ਬਹੁਤ ਸੌਖੀ ਅਤੇ ਸਰਲ ਹਾਊਸਿੰਗ ਪਾਲਸੀ ਲਿਆਂਦੀ ਗਈ ਹੈ। 

ਪਿਛਲੇ ਸਮੇਂ ਦੌਰਾਨ ਸੂਬੇ ਵਿਚ ਵਿਕਸਤ ਹੋਈਆਂ 14500 ਦੇ ਕਰੀਬ ਗੈਰ-ਕਾਨੂੰਨੀ ਕਲੋਨੀਆਂ ਨੂੰ ਅਧਿਕਾਰਿਤ ਕਰਾਉਣ ਲਈ ਇਸ ਪਾਲਸੀ ਦਾ ਲਾਭ ਲੈਣਾ ਚਾਹੀਦਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਵੀ ਕਿਸਮ ਦਾ ਗੈਰ-ਕਾਨੂੰਨੀ ਕੰਮ ਅਤੇ ਭਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ।

ਇਸ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ’ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। 

ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪੁਲਿਸ ਮੋਗਾ ਵਲੋਂ ਉਹਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।ਇਸ ਤੋਂ ਬਾਅਦ ਉਹਨਾਂ ਨੇ ਪਿੰਡ ਵਿੱਚ ਚੱਲ ਰਹੇ ਖੇਡ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਦੀ ਮੰਗ ਉੱਤੇ 12 ਲੱਖ ਰੁਪਏ ਦੀ ਗ੍ਰਾਂਟ ਭੇਜਣ ਦਾ ਐਲਾਨ ਕੀਤਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD