Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ ਭਗਤ ਸਿੰਘ ਇੱਕ ਹੀਰੋ,1947 ਦੀ ਜੰਗ 'ਚ ਪਟਿਆਲਾ ਰਿਆਸਤੀ ਫ਼ੌਜ ਦਾ ਯੋਗਦਾਨ ਅਤੇ ਪਾਕਿਸਤਾਨ-ਚੀਨ-ਯੂਕਰੇਨ ਜੰਗ ਤੇ ਭਾਰਤ ਬਾਰੇ ਵਿਸਥਾਰਤ ਚਰਚਾ

ਬੁੱਧੀਜੀਵੀਆਂ ਤੇ ਰੱਖਿਆ ਮਾਹਰਾਂ ਵਲੋਂ ਚਲੰਤ ਮਸਲਿਆਂ 'ਤੇ ਚਰਚਾ ਨੇ ਹਾਜਰੀਨ ਦਾ ਵਧਾਇਆ ਗਿਆਨ

ਸ਼ਹੀਦ ਭਗਤ ਸਿੰਘ ਇੱਕ ਹੀਰੋ,1947 ਦੀ ਜੰਗ

Web Admin

Web Admin

5 Dariya News

ਪਟਿਆਲਾ , 28 Jan 2023

Last updated on: Jan 28, 2023, 00:00 IST

ਪਟਿਆਲਾ ਹਹੈਰੀਟੇਜ ਫੈਸਟੀਵਲ ਤਹਿਤ ਕਰਵਾਏ ਗਏ ਦੋ ਰੋਜਾ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਪਹਿਲੇ ਦਿਨ ਤਿੰਨ ਸਮਕਾਲੀ ਵਿਸ਼ਿਆਂ 'ਤੇ ਪੈਨਲ ਵਿਚਾਰ ਵਟਾਂਦਰਾ ਕਰਵਾਇਆ ਗਿਆ।ਇਸ ਚਰਚਾ ਨੇ ਮਿਲਟਰੀ ਲਿਟਰੇਚਰ ਫੈਸਟੀਵਲ 'ਚ ਸ਼ਿਰਕਤ ਕਰਨ ਪੁੱਜੇ ਨੌਜਵਾਨ ਵਿਦਿਆਰਥੀਆਂ ਵਿੱਚ ਫ਼ੌਜ ਪ੍ਰਤੀ ਭਾਰੀ ਦਿਲਚਸਪੀ ਪੈਦਾ ਕੀਤੀ।ਇਸ ਮੌਕੇ ਸ਼ਹੀਦ ਭਗਤ ਸਿੰਘ ਇਕ ਹੀਰੋ, ਪਕਿਸਤਾਨ, ਚੀਨ ਅਤੇ ਯੂਕਰੇਨ ਦੇ ਭਾਰਤ ਲਈ ਪ੍ਰਭਾਵ ਸਮੇਤ 1947 ਦੀ ਜੰਗ ਵਿੱਚ ਪਟਿਆਲਾ ਰਿਆਸਤੀ ਫ਼ੌਜ ਦੇ ਯੋਗਦਾਨ ਅਤੇ ਭੂਮਿਕਾ ਬਾਰੇ ਚਰਚਾ ਨੇ ਹਾਜ਼ਰੀਨ ਨੂੰ ਬੰਨ੍ਹ ਕੇ ਬਿਠਾਈ ਰੱਖਿਆ।

ਪੈਨਲ ਚਰਚਾ ਵਿਚ ਸ਼ਾਮਲ, ਉੱਘੇ ਬੁਲਾਰਿਆਂ ਜਿਵੇਂ ਡਾ: ਮਨਪ੍ਰੀਤ ਮਹਿਨਾਜ਼, ਆਈਏਐਸ ਅਫ਼ਸਰ ਆਰ.ਕੇ. ਕੌਸ਼ਿਕ, ਡਾ: ਹਰਜੇਸ਼ਵਰ ਸਿੰਘ, ਜਸਵੰਤ ਜਫ਼ਰ, ਲੈਫਟੀਨੈਂਟ ਜਨਰਲ ਕੇ ਡਾਵਰ, ਲੈਫਟੀਨੈਂਟ ਜਨਰਲ ਕੇਜੇ ਸਿੰਘ, ਲੈਫਟੀਨੈਂਟ ਜਨਰਲ ਅਨਿਲ ਆਹੂਜਾ, ਮੇਜਰ ਜਨਰਲ ਏ.ਪੀ. ਸਿੰਘ, ਮੇਜਰ ਜਨਰਲ ਹਰਵਿਜੇ ਸਿੰਘ, ਡਾ: ਕਮਲ ਕਿੰਗਰ, ਲੈਫ਼.  ਜਨਰਲ ਐਚ.ਐਸ. ਪਨਾਗ, ਡਾ. ਏ.ਐਸ. ਸੇਖੋਂ, ਅਤੇ ਬ੍ਰਿਗੇਡੀਅਰ ਅਦਿਵਿਤਯ ਮਦਾਨ ਨੇ ਆਪਣੇ ਡੂੰਘੇ ਗਿਆਨ ਨਾਲ ਹਾਜ਼ਰੀਨ ਨੂੰ ਲੁਕੇ ਤੱਥਾਂ ਤੋਂ ਜਾਣੂ ਕਰਵਾਇਆ।

ਪਟਿਆਲਾ ਰਿਆਸਤ ਦੀ ਫ਼ੌਜ, ਜਿਸਨੂੰ ਕਿ  'ਰਜਿੰਦਰਾ ਸਿੱਖਸ' ਵਜੋਂ ਜਾਣਿਆ ਜਾਂਦਾ ਸੀ ਤੇ ਹੁਣ ਇਹ ਭਾਰਤੀ ਫੌਜ ਦੇ ਬਹਾਦਰੀ ਦੇ ਇਤਿਹਾਸ ਨੂੰ ਹੁਣ 15 ਪੰਜਾਬ ਵਜੋਂ ਜਾਣਿਆ ਜਾਂਦਾ ਹੈ, ਨੂੰ ਖੂਬ ਸਰਾਹਨਾ ਪ੍ਰਾਪਤ ਹੋਈ ਕਿਉਂਕਿ ਇਸ ਫ਼ੌਜ ਨੇ ਪਹਿਲੇ ਵਿਸ਼ਵ ਯੁੱਧ, ਦੂਜੇ ਵਿਸ਼ਵ ਯੁੱਧ ਅਤੇ ਆਜ਼ਾਦੀ ਤੋਂ ਤੁਰੰਤ ਬਾਅਦ ਪਹਿਲੀ ਭਾਰਤ ਪਾਕਿਸਤਾਨ ਜੰਗ ਦੌਰਾਨ ਆਪਣੀ ਬਹਾਦਰੀ ਦੇ ਜੌਹਰ ਦਿਖਾਏ ਸਨ।

ਇਸ ਮੌਕੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ,  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ ਯੂ.ਟੀ. ਡਾ. ਅਕਸ਼ਿਤਾ ਗੁਪਤਾ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਡੀ.ਡੀ.ਐਫ ਪ੍ਰਿਆ ਸਿੰਘ ਹਾਜ਼ਰ ਸਨ।

 

Tags: DC Patiala , Deputy Commissioner Patiala , Sakshi Sawhney , Patiala , TS Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD