Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੌਜਵਾਨਾਂ ਨੂੰ ਹਥਿਆਰਬੰਦ ਬਲਾਂ 'ਚ ਭਰਤੀ ਹੋਣ ਦਾ ਸੁਨੇਹਾ ਦਿੰਦਿਆਂ ਪਟਿਆਲਾ ਦਾ ਪਲੇਠਾ ਮਿਲਟਰੀ ਲਿਟਰੇਚਰ ਫੈਸਟੀਵਲ ਸਮਾਪਤ

ਹਥਿਆਰਬੰਦ ਸੈਨਾਵਾਂ ਤੇ ਦੇਸ਼ ਦੀ ਰਾਖੀ ਲਈ ਪੰਜਾਬੀਆਂ ਦਾ ਯੋਗਦਾਨ ਅਹਿਮ-ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Baltej Singh Pannu, TS Shergill, DC Patiala, Deputy Commissioner Patiala, Sakshi Sawhney, Patiala, Ajit Pal Singh Kohli

Web Admin

Web Admin

5 Dariya News

ਪਟਿਆਲਾ , 29 Jan 2023

Last updated on: Jan 29, 2023, 00:00 IST

ਨੌਜਵਾਨਾਂ ਨੂੰ ਮਿਲਟਰੀ ਵੀਰ ਗਾਥਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦਾ ਹਿੱਸਾ ਬਨਣ ਲਈ ਪ੍ਰੇਰਤ ਕਰਦਾ ਹੋਇਆ ਪਟਿਆਲਾ ਦਾ ਪਲੇਠਾ ਤੇ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਅੱਜ ਇਥੇ ਖ਼ਾਲਸਾ ਕਾਲਜ ਵਿਖੇ ਸਮਾਪਤ ਹੋ ਗਿਆ।

ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਰੱਖਿਆ ਸੈਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਅਤੇ ਦੇਸ਼ ਦੀ ਰਾਖੀ ਲਈ ਪੰਜਾਬੀਆਂ ਦਾ ਯੋਗਦਾਨ ਅਹਿਮ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਲਈ ਸ਼ਹੀਦ ਹੋਣ ਵਾਲੇ ਆਪਣੇ ਫ਼ੌਜੀਆਂ ਲਈ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ।

ਜੌੜਾਮਾਜਰਾ ਨੇ ਕਿਹਾ ਕਿ ਹਥਿਆਰਬੰਦ ਬਲਾਂ ਦੀ ਬਦੌਲਤ ਹੀ ਅਸੀਂ ਰਾਤਾਂ ਨੂੰ ਚੈਨ ਦੀ ਨੀਂਦ ਸੌਂਦੇ ਹਾਂ, ਇਸੇ ਲਈ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਨੂੰ ਨਸ਼ਾ ਮੁਕਤ ਰੱਖਣ ਅਤੇ ਉਨ੍ਹਾਂ ਨੂੰ ਇਨ੍ਹਾਂ ਸੈਨਾਵਾਂ ਦਾ ਹਿੱਸਾ ਬਣਨ ਲਈ ਪ੍ਰੇਰਤ ਕਰਨ ਵਾਸਤੇ ਮਿਲਟਰੀ ਲਿਟਰੇਚਰ ਫੈਸਟੀਵਲ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮੁੱਖ ਮੰਤਰੀ ਦਫ਼ਤਰ ਤੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਜ਼ਿਲ੍ਹ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜਦੋਂਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਸਾਡੇ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਿਆ ਹੈ।

ਇਸ ਤੋਂ ਪਹਿਲਾਂ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ 'ਚ ਅਜਿਹੇ ਫੈਸਟੀਵਲ ਕਰਵਾਉਣ ਦਾ ਫੈਸਲਾ ਸ਼ਲਾਘਾਯੋਗ ਹੈ ਅਤੇ ਪਟਿਆਲਾ ਦਾ ਆਪਣਾ ਇੱਕ ਫੌਜੀ ਇਤਿਹਾਸ ਹੈ, ਇਸ ਲਈ ਇਹ ਮੇਲਾ ਸਭ ਤੋਂ ਪਹਿਲਾਂ ਪਟਿਆਲਾ ਵਿਖੇ ਕਰਵਾਇਆ ਗਿਆ ਹੈ।

ਉਨ੍ਹਾਂ ਨੇ ਨੌਜਵਾਨਾਂ ਨੂੰ ਫ਼ੌਜੀ ਜੀਵਨ ਦਾ ਹਿੱਸਾ ਬਨਣ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਸਦੀਆਂ ਤੋਂ ਧਾੜਵੀਆਂ ਦਾ ਮੁਕਾਬਲਾ ਡੱਟਕੇ ਕੀਤਾ ਹੈ ਅਤੇ ਅਸੀਂ ਅੱਜ ਵੀ ਕੁਰਬਾਨੀਆਂ ਕਰ ਰਹੇ ਹਾਂ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ, ਭਾਰਤੀ ਫ਼ੌਜ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫੈਸਟੀਵਲ ਦੇ ਦੋਵੇਂ ਦਿਨ ਹੋਏ ਵੱਖ-ਵੱਖ ਸਮਾਰੋਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਇੱਕ ਅਨੁਸ਼ਾਸਤ ਭਵਿੱਖ ਜਿਉਣ ਲਈ ਪ੍ਰੇਰਤ ਕੀਤਾ ਹੈ।ਸਮਾਪਤੀ ਸਮਾਰੋਹ ਮੌਕੇ ਯੰਗ ਹਿਸਟੋਰੀਅਨ ਸਿਮਰ ਸਿੰਘ ਦੀ ਪਟਿਆਲਾ ਰਿਆਸਤ ਬਾਰੇ ਡਾਕੂਮੈਂਟਰੀ ਵੀ ਜਾਰੀ ਕੀਤੀ ਗਈ। ਇਸ ਮੇਲੇ ਨੂੰ ਸਫ਼ਲ ਬਨਾਉਣ ਵਾਲਿਆਂ, ਤੀਰਅੰਦਾਜੀ 'ਚ ਹਿੱਸਾ ਲੈਣ ਵਾਲਿਆਂ ਸਮੇਤ ਬਰੇਵ ਹਰਟ ਰਾਈਡ ਵਾਲੇ ਬਾਈਕਰਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਬ੍ਰਿਗੇਡੀਅਰ ਅਵਦਿੱਤਿਆ ਮਦਾਨ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਸਹਾਇਕ ਕਮਿਸ਼ਨਰ ਯੂ.ਟੀ. ਡਾ. ਅਕਸ਼ਿਤਾ ਗੁਪਤਾ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਬਲੈਕ ਐਲੀਫੈਂਟ ਰੈਜਮੈਂਟ ਦੇ ਮੇਜਰ ਨਕੁਲ, ਹਰਸ਼ੇਰ ਸਿੰਘ ਗਰੇਵਾਲ ਤੇ ਟੀਨਾ ਗਰੇਵਾਲ, ਪ੍ਰੀਤ ਕੌਰ, ਰਿਤੂ ਜੈਨ, ਤਵਲੀਨ ਸੇਖੋਂ, ਨਿਕੂ ਸੰਧੂ, ਕੋਮੋਡੋਰ ਐਮ.ਐਸ. ਸ਼ੇਰਗਿਲ ਤੇ ਧਰਮਪਤਨੀ ਪਰਨੀਤ ਕੌਰ ਸ਼ੇਰਗਿਲ, ਗੀਤ ਗਰੇਵਾਲ, ਲੁਕੇਸ਼ ਕੁਮਾਰ, ਸੁਖਦੇਵ ਸੈਣੀ, ਅੰਗਦ ਸਿੰਘ, ਕਨਿਸ਼ਕ ਮਹਿਤਾ, ਇਸ਼ਾਨ ਸਿੰਘ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਦੇ ਡਿਫੈਂਸ ਸਟੱਡੀਜ  ਵਿਭਾਗ ਦੇ ਵਲੰਟੀਅਰਾਂ ਦੀ ਟੀਮ ਨੇ ਇਸ ਫੈਸਟੀਵਲ ਨੂੰ ਨੇਪਰੇ ਚਾੜਨ ਲਈ ਯੋਗਦਾਨ ਪਾਇਆ।ਇਸ ਮੌਕੇ ਵੱਡੀ ਗਿਣਤੀ ਵਿਦਿਆਰਥੀ, ਪਟਿਆਲਵੀ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Baltej Singh Pannu , TS Shergill , DC Patiala , Deputy Commissioner Patiala , Sakshi Sawhney , Patiala , Ajit Pal Singh Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD