Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੀ ਸੀ ਰੰਧਾਵਾ ਵੱਲੋਂ ਆਟਾ-ਦਾਲ ਲਾਭਪਾਤਰੀਆਂ ਦੀ ਪੜਤਾਲ ਜਲਦ ਮੁਕੰਮਲ ਕਰਨ ਦੇ ਆਦੇਸ਼

5 ਲੱਖ ਜਾਂ ਉੱਪਰ ਵਾਲੇ ਜੇ-ਫ਼ਾਰਮ ਵਾਲੇ ਤੇ ਵਪਾਰਕ ਬਿਜਲੀ ਕੁਨੈਕਸ਼ਨ ਵਾਲੇ ਵੀ ਰੱਖੇ ਜਾਣ ਪੜਤਾਲ ਮੌਕੇ ਧਿਆਨ ’ਚ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 30 Jan 2023

Last updated on: Jan 30, 2023, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹੇ ’ਚ ਚੱਲ ਰਹੀ ਸਮਾਰਟ ਰਾਸ਼ਨ ਕਾਰਡ ਪੜਤਾਲ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਆਖਿਆ ਕਿ 5 ਲੱਖ ਜਾਂ ਇਸ ਤੋਂ ਉੱਪਰ ਵਾਲੇ ਜੇ-ਫ਼ਾਰਮ ਧਾਰਕਾਂ ਅਤੇ ਵਪਾਰਕ ਬਿਜਲੀ ਕੁਨੈਕਸ਼ਨ ਧਾਰਕਾਂ ਨੂੰ ਵੀ ਸਮਾਰਟ ਰਾਸ਼ਨ ਕਾਰਡ ਧਾਰਕਾਂ ਦੀ ਪੜਤਾਲ ਮੌਕੇ ਧਿਆਨ ’ਚ ਰੱਖਿਆ ਜਾਵੇ ਕਿ ਕਿਧਰੇ ਉਹ ਵੀ  ਸਰਕਾਰ ਵੱਲੋਂ ਨਿਰਧਾਰਿਤ ਆਮਦਨੀ ਵਾਲੇ ਮਾਪਦੰਡ ਦੀ ਉਲੰਘਣਾ ’ਚ ਤਾਂ ਨਹੀਂ ਆਉੁਂਦੇ।

ਜ਼ਿਲ੍ਹੇ ਦੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਪਲਾਈ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਪਾਸੋਂ ਪੜਤਾਲ ਮੁਹਿੰਮ ਦੀ ਪ੍ਰਗਤੀ ਦਾ ਵੇਰਵਾ ਲੈਂਦਿਆਂ, ਉਨ੍ਹਾਂ ਕਿਹਾ ਕਿ ਜੇ-ਫ਼ਾਰਮ ਧਾਰਕਾਂ ਅਤੇ ਵਪਾਰਕ ਬਿਜਲੀ ਕੁਨੈਕਸ਼ਨ ਧਾਰਕਾਂ ਸਬੰਧੀ ਪ੍ਰਾਪਤ ਸੂਚੀਆਂ ਦੇ ਆਧਾਰ ’ਤੇ ਇਸ ਪੜਤਾਲ ਨੂੰ ਜਲਦ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਨੇ ਇਸ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੇਨੂੰ ਬਾਲਾ ਵਰਮਾ ਨੂੰ ਜ਼ਿਲ੍ਹਾ ਲੈਂਡ ਰਿਕਾਰਡ ਸੁਸਾਇਟੀ ਨਾਲ ਸਬੰਧਤ ਸਟਾਫ਼ ਦੀ ਮੱਦਦ ਲੈਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡ ਪੂਰੇ ਕਰਦੇ ਲਾਭਪਾਤਰੀ ਹੀ ਸਮਾਰਟ ਰਾਸ਼ਨ ਕਾਰਡ ਧਾਰਕਾਂ ਦੀ ਸੂਚੀ ’ਚ ਰੱਖੇ ਜਾਣ ਅਤੇ ਜੋ ਸ਼ਰਤਾਂ ਪੂਰੀਆਂ ਨਹੀਂ ਕਰਦੇ ਜਾਂ ਜਿਨ੍ਹਾਂ ਦੇ ਪਤੇ ਸਪੱਸ਼ਟ ਨਹੀਂ, ਉਨ੍ਹਾਂ ਨੂੰ ਸਕੀਮ ’ਚੋਂ ਬਾਹਰ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟਾਂ ਦੀ ਨਿਗਰਾਨੀ ਹੇਠ ਚੱਲ ਰਹੀ ਇਸ ਪੜਤਾਲ ਦੌਰਾਨ ਪੇਂਡੂ ਇਲਾਕਿਆਂ ’ਚ ਸਬੰਧਤ ਪਟਵਾਰੀ ਵੱਲੋਂ ਮਾਲ ਰਿਕਾਰਡ ਦੀ ਤਸਦੀਕ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਹੋਰਨਾਂ ਸ਼ਰਤਾਂ ਦੀ ਪਾਲਣਾ ਦੀ ਪੜਤਾਲ ਤਹਿਤ ਚੱਲ ਰਹੀ ਹੈ ਜਦਕਿ ਸ਼ਹਿਰਾਂ ’ਚ ਕਾਰਜ ਸਾਧਕ ਅਫ਼ਸਰਾਂ/ਸਥਾਨਕ ਸਰਕਾਰ ਸੰਸਥਾਂਵਾਂ ਨੂੰ ਇਹ ਜ਼ਿੰਮੇਂਵਾਰੀ ਸੌਂਪੀ ਗਈ ਹੈ।

ਉਨ੍ਹਾਂ ਕਿਹਾ ਕਿ ਹਰ ਵਿਭਾਗ ਸਰਕਾਰ ਵੱਲੋਂ ਸੌਂਪੇ ਇਸ ਕਾਰਜ ਨੂੰ ਮਿੱਥੇ ਸਮੇਂ ’ਚ ਮੁਕੰਮਲ ਕਰੇ ਅਤੇ ਹਰ ਦੋ ਹਫ਼ਤੇ ਬਾਅਦ ਹੋਣ ਵਾਲੀ ਜਾਇਜ਼ਾ ਮੀਟਿੰਗ ’ਚ ਆਪਣੀ ਪ੍ਰਗਤੀ ਦੱਸੇ।ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੇਨੂੰ ਬਾਲਾ ਵਰਮਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਸਮਾਰਟ ਕਾਰਡ ਰਾਸ਼ਨ ਕਾਰਡ ਸਕੀਮ ਤਹਿਤ 90982 ਪਰਿਵਾਰ ਰਜਿਸਟ੍ਰਡ ਹਨ, ਜਿਨ੍ਹਾਂ ਦੀ ਪੜਤਾਲ ਪ੍ਰਗਤੀ ਅਧੀਨ ਹੈ। 

ਪੜਤਾਲ ਦੌਰਾਨ ਇਹ ਯਕੀਨੀ ਬਣਾਇਆ ਜਾਣਾ ਹੈ ਕਿ ਸਬੰਧਤ ਜਨਰਲ/ਐਸ ਸੀ/ਬੀ ਸੀ ਪਰਿਵਾਰ ਦੀ ਸਲਾਨਾ ਆਮਦਨ ਸ੍ਰੇਣੀਵਾਰ 30 ਹਜ਼ਾਰ ਅਤੇ 60 ਹਜ਼ਾਰ ਤੋਂ ਵੱਧ ਨਾ ਹੋਵੇ, ਰਾਸ਼ਨ ਕਾਰਡ ਧਾਰਕ ਜਾਂ ਪਰਿਵਾਰ ਦਾ ਕੋਈ ਮੈਂਬਰ ਸਰਕਾਰੀ ਨੌਕਰੀ ਨਾ ਕਰਦਾ ਹੋਵੇ, ਉਸ ਦੇ ਪਰਿਵਾਰ ਕੋਲ ਢਾਈ ਏਕੜ ਨਹਿਰੀ/ਚਾਹੀ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਨਾ ਹੋਵੇ, ਕਿਸੇ ਕਾਰੋਬਾਰ ਜਾਂ ਕਿਰਾਏ ਜਾਂ ਵਿਆਜ ਤੋਂ 60 ਹਜ਼ਾਰ ਤੋਂ ਵਧੇਰੇ ਸਲਾਨਾ ਆਮਦਨ ਦੀ ਰਿਪੋਰਟ, ਸ਼ਹਿਰੀ ਖੇਤਰ ’ਚ 100 ਵਰਗ ਗਜ਼ ਤੋਂ ਵੱਧ ਦਾ ਰਿਹਾਇਸ਼ੀ ਮਕਾਨ /750 ਵਰਗ ਫੁੱਟ ਤੋਂ ਵੱਧ ਦਾ ਫਲੈਟ ਨਾ ਹੋਵੇ, ਕਾਰਡ ਧਾਰਕ ਜਾਂ ਪਰਿਵਾਰ ਦਾ ਕੋਈ ਮੈਂਬਰ ਆਮਦਨ ਕਰ ਦਾਤਾ/ਵੈਟ ਐਕਟ 2005/ਜੀ ਐਸ ਟੀ ਅਧੀਨ ਰਜਿਸਟ੍ਰਡ ਹੈ ਤਾਂ ਉਸ ਸਬੰਧੀ ਰਿਪੋਰਟ, ਰਾਸ਼ਨ ਕਾਰਡ ਧਾਰਕ ਜਾਂ ਉਸ ਦੇ ਪਰਿਵਾਰ ਕੋਲ ਚਾਰ ਪਹੀਆ ਗੱਡੀ, ਏ ਸੀ ਹੋਣ ਸਬੰਧੀ ਰਿਪੋਰਟ ਕੀਤੀ ਜਾਣੀ ਹੈ।

ਉਨ੍ਹਾਂ ਦੱਸਿਆ ਕਿ ਐਚ ਆਈ ਵੀ/ਏਡਜ਼ ਪ੍ਰਭਾਵਿਤ, ਫੀਮੇਲ ਸੈਕਸ ਵਰਕਰ ਅਤੇ ਕੋਵਿਡ ਦੌਰਾਨ ਜਿਹੜੇ ਬੱਚਿਆਂ ਦੇ ਮਾਤਾ/ਪਿਤਾ ਜਾਂ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ ਸੀ, ਨਾਲ ਸਬੰਧਤ ਸ੍ਰੇਣੀਆਂ ਦੇ ਲਾਭਪਾਤਰੀਆਂ ਨੂੰ ਵੈਰੀਫ਼ਿਕੇਸ਼ਨ ਤੋਂ ਛੋਟ ਦਿੱਤੀ ਗਈ ਹੈ।ਮੀਟਿੰਗ ’ਚ ਐਸ ਡੀ ਐਮ ਨਵਾਂਸ਼ਹਿਰ (ਵਾਧੂ ਚਾਰਜ ਬੰਗਾ) ਮੇਜਰ ਸ਼ਿਵਰਾਜ ਸਿੰਘ ਬੱਲ, ਬੀ ਡੀ ਪੀ ਓਜ਼ ਰਾਜਵਿੰਦਰ ਕੌਰ ਨਵਾਂਸ਼ਹਿਰ, ਹੇਮਰਾਜ ਔੜ, ਈ ਓ ਸੁਖਦੇਵ ਸਿੰਘ ਬੰਗਾ, ਰਾਮ ਪ੍ਰਕਾਸ਼ ਨਵਾਂਸ਼ਹਿਰ ਤੇ ਭਜਨ ਚੰਦ ਬਲਾਚੌਰ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD