Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸ਼ਰਨਪਾਲ ਸਿੰਘ ਮੱਕੜ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਸਮਾਗਮ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਕੀਤੀ ਸ਼ਿਰਕਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Chetan Singh Jauramajra, Chetan Singh Jormajra, Chetan Singh Jouramajra, Daljit Singh Grewal, Daljit Singh Grewal Bhola, Ludhiana, Kulwant Singh Sidhu,Rajinder Pal Kaur Chhina, Sharanpal Singh Makkar

Web Admin

Web Admin

5 Dariya News

ਲੁਧਿਆਣਾ , 30 Jan 2023

Last updated on: Jan 30, 2023, 00:00 IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਸ਼ਰਨਪਾਲ ਸਿੰਘ ਮੱਕੜ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਗਿਆ।ਅਹੁਦਾ ਸੰਭਾਲਣ ਤੋਂ ਬਾਅਦ ਸ. ਮੱਕੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਸ. ਮੱਕੜ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਦਰਸ਼ੀ, ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ ਅਤੇ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਨ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।ਇਸ ਦੌਰਾਨ ਸ੍ਰੀ ਝਿੰਪਾ ਅਤੇ ਸ. ਜੌੜਾਮਾਜਰਾ ਨੇ ਵੀ ਭਰੋਸਾ ਪ੍ਰਗਟਾਇਆ ਕਿ ਸ. ਸ਼ਰਨਪਾਲ ਸਿੰਘ ਮੱਕੜ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣਗੇ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈਕੇ ਜਾਣਗੇ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਸਰਵਜੀਤ ਕੌਰ ਮਾਣੂੰਕੇ, ਹਾਕਮ ਸਿੰਘ ਠੇਕੇਦਾਰ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਨਵਜੋਤ ਸਿੰਘ ਜਰਗ, ਜ਼ਿਲ੍ਹਾ ਯੋਜਨਾ ਕਮੇਟੀਆਂ, ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਫਤਿਹਗੜ੍ਹ ਸਾਹਿਬ ਤੋਂ ਅਜੇ ਸਿੰਘ ਲਿਬੜਾ, ਮਲੇਰਕੋਟਲਾ ਤੋਂ ਸ਼ਾਕਿਬ ਅਲੀ ਰਾਜਾ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ. ਹਰਭੁਪਿੰਦਰ ਸਿੰਘ ਧਰੌੜ 'ਆਪ' ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Chetan Singh Jauramajra , Chetan Singh Jormajra , Chetan Singh Jouramajra , Daljit Singh Grewal , Daljit Singh Grewal Bhola , Ludhiana , Kulwant Singh Sidhu , Rajinder Pal Kaur Chhina , Sharanpal Singh Makkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD