Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਕਰ ਚੋਰੀ ਦੇ ਮਾਮਲੇ ਵਿੱਚ 4 ਗ੍ਰਿਫਤਾਰ

Crime News Punjab, Punjab Police, Police, Crime News,Excise and Taxation,Taxation Department Punjab, Input Tax Credit,GST fraud

Web Admin

Web Admin

5 Dariya News

ਚੰਡੀਗੜ੍ਹ , 30 Jan 2023

Last updated on: Jan 30, 2023, 00:00 IST

ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ। 

ਇਹ ਵਿਅਕਤੀ ਕਥਿਤ ਤੌਰ 'ਤੇ ਲੋਹੇ ਦੇ ਸਕਰੈਪ ਨਾਲ ਸਬੰਧਤ ਫਰਜ਼ੀ ਫਰਮਾਂ ਚਲਾ ਰਹੇ ਸਨ ਅਤੇ ਇੰਨ੍ਹਾ ਅਸਲ ਮਾਲ ਦੀ ਸਪਲਾਈ ਤੋਂ ਬਿਨਾਂ ਹੀ ਸਿਰਫ ਇਨਵਾਇਸ ਜਾਰੀ ਕਰਕੇ ਧੋਖੇ ਨਾਲ ਇਨਪੁਟ ਟੈਕਸ ਕ੍ਰੈਡਿਟ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾ ਦਾਅਵਾ ਕਰਨ ਲਈ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਪ੍ਰਾਪਤ ਕੀਤੀਆਂ ਹੋਈਆਂ ਸਨ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਕਜ ਕੁਮਾਰ ਉਰਫ਼ ਪੰਕਜ ਆਨੰਦ ਨੂੰ ਕਥਿਤ ਤੌਰ 'ਤੇ ਮੈਸਰਜ਼ ਪੀਕੇ ਟਰੇਡਿੰਗ ਕੰਪਨੀ, ਮੈਸਰਜ਼ ਗਗਨ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਟਰੇਡਿੰਗ ਕੰਪਨੀ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਇੰਟਰਪ੍ਰਾਈਜਿਜ਼ ਅਤੇ ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਰਵਿੰਦਰ ਸਿੰਘ ਨੂੰ ਮੈਸਰਜ਼ ਗੁਰੂ ਹਰਿਰਾਇ ਟਰੇਡਿੰਗ ਕੰਪਨੀ, ਗੁਰਵਿੰਦਰ ਸਿੰਘ ਨੂੰ ਮੈਸਰਜ਼ ਸ਼ਿਵ ਸ਼ਕਤੀ ਇੰਟਰਪ੍ਰਾਈਜ਼ਜ਼, ਅਤੇ ਅੰਮ੍ਰਿਤਪਾਲ ਸਿੰਘ ਨੂੰ ਕਥਿਤ ਤੌਰ 'ਤੇ ਮੈਸਰਜ਼ ਨੌਰਥ ਵੋਗ ਚਲਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਸ ਉਪਰੰਤ ਇੰਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਚਾਰੋਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਮੈਸਰਜ਼ ਪੀ.ਵੀ. ਇੰਟੀਰੀਅਰ ਡੇਕੋਰ, ਜਲੰਧਰ ਬਾਰੇ ਮੁਢਲੀ ਜਾਂਚ ਕੀਤੀ ਗਈ ਸੀ, ਜਿਸ ਤੋਂ ਜਾਂਚ ਨੂੰ ਅੱਗੇ ਵਧਾਉਂਦਿਆਂ ਮੈਸਰਜ਼ ਦਸਮੇਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਗੁਰ ਹਰਿਰਾਇ ਟਰੇਡਿੰਗ ਕੰਪਨੀ, ਜਲੰਧਰ, ਕ੍ਰਿਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼, ਜਲੰਧਰ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਜਲੰਧਰ, ਗਗਨ ਟ੍ਰੇਡਿੰਗ ਕੰਪਨੀ ਅਤੇ ਮੈਸਰਜ਼ ਨਾਰਥ ਵੋਗ ਕੰਪਨੀ, ਜਲੰਧਰ ਦੀ ਜਾਂਚ ਕੀਤੀ ਗਈ।

 ਉਨ੍ਹਾਂ ਕਿਹਾ ਕਿ ਇਹ ਸਾਰੀਆਂ ਫਰਮਾਂ ਜਾਅਲੀ ਗੈਰ-ਕਾਰਜਸ਼ੀਲ ਫਰਮਾਂ ਦੇ ਗਠਜੋੜ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ ਧੋਖਾਧੜੀ ਨਾਲ ਆਈ.ਟੀ.ਸੀ ਦਾ ਲਾਭ ਉਠਾਇਆ।ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਵਿਅਕਤੀ ਸਿਰਫ ਲੋਹੇ ਅਤੇ ਪਲਾਸਟਿਕ ਦੇ ਸਕਰੈਪ ਦਾ ਵਪਾਰ ਦਿਖਾ ਰਹੇ ਸਨ ਅਤੇ ਇਸ ਦੇ ਬਦਲੇ ਉਹ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ, ਵੈਨਾਂ, ਟਰੈਕਟਰਾਂ ਅਤੇ ਬਿਨਾਂ ਰਿਕਾਰਡ ਵਾਲੇ ਫਰਜੀ ਵਾਹਨਾਂ ਲਈ ਜਾਅਲੀ ਇਨਵਾਇਸ ਅਤੇ ਜਾਅਲੀ ਈ-ਵੇਅ ਬਿੱਲ ਤਿਆਰ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਜਾਅਲੀ ਆਈ.ਟੀ.ਸੀ. ਬਣਾ ਕੇ, ਇਹ ਵਿਅਕਤੀ ਉਸੇ ਬੋਗਸ ਆਈ.ਟੀ.ਸੀ ਨੂੰ ਅੰਤਮ ਕਰਦਾਤਾ ਦੀ ਜਗ੍ਹਾ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੇ ਸਨ ਜੋ ਆਪਣੀਆਂ ਕਰ ਅਦਾਇਗੀਆਂ ਤੇ ਦੇਣਦਾਰੀਆਂ ਨੂੰ ਅਦਾ ਕਰਨ ਦੀ ਬਜਾਏ ਇਸ ਬੋਗਸ ਆਈ.ਟੀ.ਸੀ. ਨਾਲ ਐਡਜਸਟ ਕਰਵਾਕੇ ਸਰਕਾਰੀ ਖਜ਼ਾਨੇ ਦੀ ਚੋਰੀ ਕਰ ਰਹੇ ਸਨ।ਬੁਲਾਰੇ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਵਿੱਤ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਤੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ (ਆਡਿਟ) ਸ੍ਰੀ ਰਵਨੀਤ ਖੁਰਾਣਾ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ-1 (ਇਨਵੈਸਟੀਗੇਸ਼ਨ) ਸ੍ਰੀ ਵਿਰਾਜ ਐਸ. ਤਿਡਕੇ ਦੀ ਨਿਗਰਾਨੀ ਹੇਠ ਕੀਤਾ ਗਿਆ।

 

Tags: Crime News Punjab , Punjab Police , Police , Crime News , Excise and Taxation , Taxation Department Punjab , Input Tax Credit , GST fraud

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD