Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਹਾਤਮਾ ਗਾਂਧੀ ਦੇ 76ਵੇਂ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ : ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 30 Jan 2023

Last updated on: Jan 30, 2023, 00:00 IST

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 76ਵੇਂ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ 'ਤੇ ਸਥਿਤ ਰਜਿੰਦਰਾ ਲੇਕ ਵਿਖੇ ਮਹਾਤਮਾਂ ਗਾਂਧੀ ਜੀ ਦੇ ਸਮਾਰਕ 'ਤੇ ਸ਼ਰਧਾਂਜਲੀ ਸਮਾਰੋਹ ਹੋਇਆ। ਇਸ ਮੌਕੇ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਥੇ ਮੌਜੂਦ ਸਭਨਾਂ ਵੱਲੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਸਮੇਤ ਹੋਰਨਾਂ ਸ਼ਖ਼ਸੀਅਤਾਂ ਵੱਲੋਂਮਹਾਤਮਾਂ ਗਾਂਧੀ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੇ ਜਿਥੇ ਅਹਿੰਸਾ ਦਾ ਸੁਨੇਹਾ ਦਿੱਤਾ ਉਥੇ ਹੀ ਜ਼ਿੰਦਗੀ ਵਿਚ ਆਪਣੇ ਟੀਚੇ ਪੂਰੇ ਕਰਨ ਲਈ ਵਰਤੇ ਜਾਣ ਵਾਲੇ ਰਸਤੇ ਦੀ ਚੋਣ ਠੀਕ ਕਰਨ ਲਈ ਵੀ ਪ੍ਰੇਰਿਤ ਕੀਤਾ ਹੈ। 

ਉਨ੍ਹਾਂ ਕਿਹਾ ਕਿ ਸਹੀ ਰਸਤਾ ਭਾਵੇਂ ਜਿਨ੍ਹਾਂ ਮਰਜ਼ੀ ਔਕੜਾਂ ਵਾਲਾ ਹੋਵੇ ਪਰ ਸਾਨੂੰ ਹਮੇਸ਼ਾ ਸਹੀ ਰਸਤੇ ਉਤੇ ਚੱਲਕੇ ਹੀ ਆਪਣੇ ਟੀਚੇ ਪੂਰੇ ਕਰਨੇ ਚਾਹੀਦੇ ਹਨ।ਉਨ੍ਹਾਂ ਬਲੀਦਾਨ ਦਿਵਸ ਮੌਕੇ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ 'ਚ ਹਿੱਸਾ ਲੈ ਕੇ ਆਪਣਾ ਬਲੀਦਾਨ ਦੇਣ ਵਾਲੇ ਮਹਾਨ ਸੂਰਬੀਰ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਕੇ ਸਾਨੂੰ ਆਪਣੇ ਦੇਸ਼ ਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਉਸਾਰੂ ਯੋਗਦਾਨ ਪਾਉਣਾ ਚਾਹੀਦਾ ਹੈ। 

ਸਾਕਸ਼ੀ ਸਾਹਨੀ ਨੇ ਕਿਹਾ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰੇਕ ਵਰਗ ਦਾ ਸਹਿਯੋਗ ਜਰੂਰੀ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸਿਟੀ ਮੁਹੰਮਦ ਸਰਫਰਾਜ ਆਲਮ, ਸੰਯੁਕਤ ਕਮਿਸ਼ਨਰ ਨਮਨ ਮੜਕਨ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ (ਜ) ਕ੍ਰਿਪਾਲਵੀਰ ਸਿੰਘ, ਡੀ.ਐਸ.ਪੀ. ਹਰਦੀਪ ਸਿੰਘ ਤੇ ਐਕਸੀਅਨ ਦਲੀਪ ਕੁਮਾਰ ਸਮੇਤ ਵੱਡੀ ਗਿਣਤੀ ਪਟਿਆਲਾ ਵਾਸੀ ਮੌਜੂਦ ਸਨ।

ਕੈਪਸ਼ਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਮਾਲ ਰੋਡ 'ਤੇ ਮਹਾਤਮਾਂ ਗਾਂਧੀ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD