Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਹਿਜ਼ 10 ਮਹੀਨਿਆਂ ਵਿੱਚ ਨੌਜਵਾਨਾਂ ਨੂੰ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੈਬਨਿਟ ਮੰਤਰੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਐਸ.ਏ.ਐਸ. ਨਗਰ , 30 Jan 2023

Last updated on: Jan 30, 2023, 00:00 IST

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਰਕਾਰ ਨੇ ਆਪਣੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਨਵ-ਨਿਯੁਕਤ ਜੇ.ਈਜ਼. ਨੂੰ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਕ ਨੁਕਾਤੀ ਏਜੰਡਾ ਹੈ। ਉਨ੍ਹਾਂ ਸਾਰਿਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਲਏ ਗਏ ਅਹਿਮ ਫੈਸਲੇ ਦਾ ਜ਼ਿਕਰ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕਰਨ ਵਾਸਤੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਕਿਉਂਕਿ ਮਾਨ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਅਪਨੀਤ ਰਿਆਤ ਵੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD