Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅਕਾਲੀ ਸਰਕਾਰ ਸਮੇਂ ਬਣੇ ਸੇਵਾ ਕੇਂਦਰਾਂ 'ਚ ਮੁਹੱਲਾ ਕਲੀਨਿਕ ਖੋਲ ਕੇ ਮਾਨ ਸਰਕਾਰ ਨੇ ਕੀਤਾ ਵੱਡਾ ਧੋਖਾ : ਜਗਦੀਪ ਚੀਮਾ

Jagdeep Singh Cheema, Shiromani Akali Dal, SAD, Akali Dal

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 30 Jan 2023

Last updated on: Jan 30, 2023, 00:00 IST

ਆਮ ਆਦਮੀ ਪਾਰਟੀ ਵਲੋਂ ਸਿਹਤ ਸਹੂਲਤਾਂ ਦੇਣ ਦੇ ਨਾਮ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਤੋਂ ਚਲਦੇ ਸੇਵਾ ਕੇਂਦਰਾਂ ਨੂੰ ਬੰਦ ਕਰਕੇ ਲੋਕਾਂ ਨੂੰ ਮੁੜ ਤੋਂ ਆਪਣੇ ਕੰਮ ਕਰਵਾਉਣ ਲਈ ਧੱਕੇ ਖਾਣ ਲਈ ਮਜਬੂਰ ਕਰਕੇ ਰੱਖ ਦਿੱਤਾ ਗਿਆ ਹੈ। 

ਅਕਾਲੀ ਸਰਕਾਰ ਸਮੇਂ ਰਹੇ ਰਾਈਟ ਟੂ ਸਰਵਿਸਜ਼ ਕਮਿਸ਼ਨ ਦੇ ਕਾਰਜਕਾਰੀ ਚੀਫ ਕਮਿਸ਼ਨਰ ਤੇ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਫਤਿਹਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਨੂੰ ਘਰੋ ਘਰ ਸਹੂਲਤਾਂ ਪ੍ਰਦਾਨ ਕਰਨ ਦੇ ਮਨੋਰਥ ਨਾਲ ਪੰਜਾਬ ਭਰ ਵਿੱਚ ਵੱਖ ਵੱਖ ਥਾਵਾਂ ਤੇ 2000 ਦੇ ਲਗਭਗ ਸੇਵਾ ਕੇਂਦਰ ਖੋਲ੍ਹੇ ਗਏ ਸਨ।

ਜਿਨ੍ਹਾਂ ਵਿੱਚ ਵੱਖ ਵੱਖ ਮਹਿਕਮਿਆ ਨਾਲ ਸਬੰਧਤ 351 ਦੇ ਲਗਭਗ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ ਤੇ ਖਾਸ ਤੌਰ ਤੇ ਇਨ੍ਹਾਂ ਸੁਵਿਧਾ ਕੇਂਦਰਾਂ ਨੂੰ ਪਿੰਡਾਂ ਵਿੱਚ ਖੋਲ੍ਹਿਆ ਗਿਆ ਸੀ, ਤਾਂ ਜੋ ਪਿੰਡ ਦੇ ਲੋਕਾਂ ਦੇ ਸਰਕਾਰੀ ਕੰਮ-ਕਾਰ ਉੱਥੇ ਹੀ ਹੋ ਸਕਣ ਤੇ ਸ਼ਹਿਰਾਂ ਵਿਚ ਨਾ ਆਉਣਾ ਪਵੇ।

ਜਥੇਦਾਰ ਚੀਮਾ ਨੇ ਕਿਹਾ ਕਿ ਹੈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਵੀ ਪੰਜਾਬ ਸਰਕਾਰ ਵੱਲੋਂ 16 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਤੇ ਇਹ ਕਲੀਨਿਕ ਸੇਵਾ ਕੇਂਦਰਾਂ ਤੇ ਪਹਿਲਾਂ ਤੋਂ ਚਲ ਰਹੀਆਂ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਕੇ ਖੋਲ੍ਹੇ ਗਏ ਹਨ ਜਿੱਥੇ ਪਿੰਡ ਦੇ ਲੋਕਾਂ ਨੂੰ ਘਰਾਂ ਵਿੱਚ ਬੈਠਿਆਂ ਨੂੰ ਵੀ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਸਨ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨਿਵਾਸੀਆਂ ਨੂੰ ਨਿਰਪੱਖ ਸ਼ਾਸਨ ਮੁਹਈਆ ਕਰਨ ਵਿੱਚ ਮੁਕੰਮਲ ਫੇਲ੍ਹ ਹੋਈ ਹੈ, ਕਿਉਕਿ ਪਹਿਲਾਂ ਤੋਂ ਹੀ ਲੋਕਾਂ ਦੀ ਸਹੂਲਤ ਲਈ ਬਣੇ ਸੇਵਾ ਕੇਂਦਰਾਂ ਦੇ ਨਾਮ ਬਦਲ ਕੇ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਬਣਾਏ ਜਾਣੇ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹਨ। 

ਕਿਉਕਿ ਬੰਦ ਕੀਤੇ ਗਏ ਇਹਨਾਂ ਸੇਵਾ ਕੇਂਦਰਾਂ ਵਿੱਚ ਜੋ ਪਿੰਡਾਂ ਅਤੇ ਸ਼ਹਿਰ ਨਿਵਾਸੀਆਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਸਨ ਉਹ ਟਾਈਮ ਬਾਊਂਡ ਸਨ ਅਤੇ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਸਮੇਂ ਅੰਦਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਾਉਣਾ ਆਪਣੇ ਆਪ ਵਿੱਚ ਇੱਕ ਵੱਡੀ ਮਿਸਾਲ ਸੀ।

ਜਥੇਦਾਰ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸੁਵਿਧਾ ਵਿੱਚ ਨਹੀਂ, ਬਲਕਿ ਦੁਬਿਧਾ ਵਿੱਚ ਪਾਇਆ ਜਾ ਰਿਹਾ ਹੈ, ਕਿਉਂਕਿ ਇਨਾਂ ਮਹੱਲਾ ਕਲੀਨਿਕਾਂ ਨੂੰ ਖੋਲਣ ਦੀ ਬਜਾਏ ਪਹਿਲਾਂ ਤੋਂ ਹੀ ਚੱਲ ਰਹੇ ਸਿਵਲ ਹਸਪਤਾਲਾਂ, ਡਿਸਪੈਂਸਰੀਆਂ ਅਤੇ ਵੱਖ-ਵੱਖ ਥਾਵਾਂ ਤੇ ਚੱਲ ਰਹੇ ਮਿਨੀ ਹੈਲਥ ਸੈਂਟਰਾਂ ਨੂੰ ਅਪਗ੍ਰੇਡ ਕਰਕੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕਦਾ ਸੀ ।

ਪਰੰਤੂ ਸੇਵਾ ਕੇਂਦਰਾਂ ਤੇ ਡਿਸਪੈਂਸਰੀਆਂ ਨੂੰ ਬੰਦ ਕਰਕੇ ਇਸ ਸਰਕਾਰ ਨੇ ਲੋਕਾਂ ਤੇ ਜਿੱਥੇ ਵਾਧੂ ਵਿੱਤੀ ਬੋਝ ਪਾਇਆ ਹੈ ਉਥੇ ਹੀ ਸਰਕਾਰੀ ਦਫ਼ਤਰ ਵਿੱਚ ਆਪਣੇ ਕੰਮ ਕਾਰ ਕਰਵਾਉਣ ਲਈ ਧੱਕੇ ਖਾਣ ਲਈ ਮਜਬੂਰ ਕਰ ਕੇ ਰੱਖ ਦਿੱਤਾ ਹੈ। ਕਿਉਂਕਿ ਸੇਵਾ ਕੇਂਦਰਾਂ ਵਿੱਚ ਜੋ 351 ਦੇ ਲਗਭਗ ਸਹੂਲਤਾਂ ਮੁਹਈਆ ਕਰਵਾਈਆਂ ਜਾਂਦੀਆਂ ਸਨ।

ਉਹਨਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਕੇਵਲ ਇੱਕ ਦਰਖ਼ਾਸਤ ਦੇ ਕੇ ਅਪਲਾਈ ਕਰਨਾ ਹੁੰਦਾ ਸੀ ਬਾਕੀ ਸਬੰਧਤ ਦਫ਼ਤਰੀ ਕੰਮਕਾਰ ਆਪਣੇ ਆਪ ਹੋ ਜਾਂਦੇ ਹੋ ਜਾਂਦੇ ਸਨ ਤੇ ਨਿਰਧਾਰਤ ਸਮੇਂ ਵਿੱਚ ਕੰਮ ਨਾ ਹੋਣ ਤੇ ਸਬੰਧਤ ਅਫਸਰ ਨੂੰ ਜਵਾਬਦੇਹ ਹੋਣਾ ਪੈਂਦਾ ਸੀ। ਜਥੇਦਾਰ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਆਕਾ ਨੂੰ ਖੁਸ਼ ਕਰਨ ਲਈ ਜੋ ਦਿੱਲੀ ਦੀ ਤਰਜ਼ ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਖੋਲੇ ਗਏ ਹਨ।

ਇਹ ਦਿੱਲੀ ਵਾਂਗ ਪੰਜਾਬ ਵਿੱਚ ਵੀ ਫੇਲ ਹੋ ਕੇ ਰਹਿਣਗੇ, ਕਿਉਂਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਹੀ ਲੋੜੀਂਦਾ ਡਾਕਟਰ ਤੇ ਸਟਾਫ਼ ਮੌਜੂਦ ਨਹੀਂ ਹੈ ਉਲਟਾ ਇਨ੍ਹਾਂ ਮੁਹੱਲਾ ਕਲੀਨਿਕ ਵਿਚ ਜਬਰੀ ਡਾਕਟਰਾਂ ਨੂੰ ਭੇਜਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਿਸਦਾ ਡਾਕਟਰਾਂ ਵੱਲੋਂ ਵੀ ਵਿਰੋਧ ਜਤਾਇਆ ਜਾ ਰਿਹਾ ਹੈ।

 ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਅੱਜ ਸਰਕਾਰੀ ਪ੍ਰੈਸ਼ਰ ਨਾ ਝੱਲਣ ਕਾਰਨ ਪੰਜਾਬ ਵਿੱਚ ਕਈ ਸਰਪੰਚ ਖੁਦਕੁਸ਼ੀਆਂ ਕਰ ਚੁੱਕੇ ਹਨ, ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਕੋਲੋਂ ਉਨ੍ਹਾਂ ਦੇ ਵਰਕਰਾਂ ਨੂੰ ਸ਼ਰੇਆਮ ਜ਼ਲੀਲ ਹੋਣਾ ਪੈ ਰਿਹਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਮਨਮੋਹਣ ਸਿੰਘ ਮਕਾਰੋਪੁਰ, ਹਰਵਿੰਦਰ ਸਿੰਘ ਬੱਬਲ, ਗੁਰਦੀਪ ਸਿੰਘ ਨੌਂਲੱਖਾ, ਮਲਕੀਤ ਸਿੰਘ ਮਠਾੜੂ, ਕਸ਼ਮੀਰਾ ਸਿੰਘ ਬਿਲਾਸਪੁਰ ਵੀ ਹਾਜ਼ਰ ਸਨ।

 

Tags: Jagdeep Singh Cheema , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD