Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼; ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 31 Jan 2023

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ 'ਚੋਂ ਚੱਲ ਰਹੇ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਦੋ ਜੇਲ੍ਹ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 5.31 ਲੱਖ ਫਾਰਮਾ ਓਪੀਓਡਜ਼ ਬਰਾਮਦ ਕੀਤੀਆਂ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਨੀ ਕੁਮਾਰ ਵਾਸੀ ਲੁਧਿਆਣਾ ਅਤੇ ਰਣਜੀਤ ਸਿੰਘ ਉਰਫ਼ ਰਿੰਕੂ ਵਾਸੀ ਲੁਧਿਆਣਾ ਵਜੋਂ ਹੋਈ ਹੈ, ਜਦਕਿ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਤਹਿਗੜ੍ਹ ਪੁਲਿਸ ਨੇ 23 ਜਨਵਰੀ 2023 ਨੂੰ ਵਿਸ਼ੇਸ਼ ਨਾਕਾਬੰਦੀ ਦੌਰਾਨ ਸੰਨੀ ਕੁਮਾਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 19590 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ।

ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਦੇ ਨਿਰਦੇਸ਼ਾਂ 'ਤੇ ਗਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ, ਜੋ ਕਿ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਮੋਬਾਈਲ ਫੋਨ ਰਾਹੀਂ ਉਸ ਨਾਲ ਸੰਪਰਕ ਕਰਦੇ ਸਨ। ਇਸ ਸਬੰਧੀ ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। 

ਉਹਨਾਂ ਅੱਗੇ ਕਿਹਾ ਕਿ ਮੁਲਜ਼ਮ ਵੱਲੋਂ ਕੀਤੇ ਖੁਲਾਸੇ ਉਪਰੰਤ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ। ਪੁਲਿਸ ਨੇ ਉਹਨਾ ਕੋਲੋਂ ਇੱਕ ਸੈਮਸੰਗ ਗੁਰੂ ਮੋਬਾਈਲ ਫੋਨ ਵੀ ਬਰਾਮਦ ਕੀਤਾ, ਜਿਸ ਦੀ ਵਰਤੋਂ ਉਹ ਜੇਲ੍ਹ ਵਿੱਚ ਕਰ ਰਹੇ ਸਨ।ਡੀਆਈਜੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਰਣਜੀਤ ਰਿੰਕੂ ਰਾਹੀਂ ਸਨੀ ਨੂੰ ਫਾਰਮਾ ਡਰੱਗ ਸਪਲਾਈ ਕਰਵਾਈ ਸੀ ਅਤੇ ਪੁਲਿਸ ਵੱਲੋਂ ਸ਼ਨੀਵਾਰ ਨੂੰ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਰਣਜੀਤ ਰਿੰਕੂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਉਸ ਵੱਲੋਂ ਦੱਸੀਆਂ ਥਾਵਾਂ ਤੋਂ ਲੋਮੋਟਿਲ ਦੀਆਂ 3.60 ਲੱਖ ਗੋਲੀਆਂ ਅਤੇ ਟਰਾਮਾਡੋਲ ਦੀਆਂ 1.51 ਲੱਖ ਗੋਲੀਆਂ ਬਰਾਮਦ ਕੀਤੀਆਂ।ਐਸਐਸਪੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮ ਰਣਜੀਤ ਰਿੰਕੂ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਮੁੱਖ ਸਪਲਾਇਰ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫਆਈਆਰ ਨੰ. 15 ਮਿਤੀ 23.1.2023 ਨੂੰ ਥਾਣਾ ਗੋਬਿੰਦਗੜ੍ਹ, ਫ਼ਤਹਿਗੜ੍ਹ ਸਾਹਿਬ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 22ਸੀ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ।ਦੱਸਣਯੋਗ ਹੈ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਇਹ ਕਾਰਵਾਈ ਪੰਜਾਬ ਵਿੱਚ ਫਾਰਮਾਸਿਊਟੀਕਲ ਓਪੀਓਡਜ਼ ਦੀ ਸਪਲਾਈ ਚੇਨ ਅਤੇ ਗਠਜੋੜ ਨੂੰ ਤੋੜਨ ਦੀ ਕੋਸ਼ਿਸ਼ ਵਿੱਚ ਕੀਤੀਆਂ ਲਗਾਤਾਰ ਕਾਰਵਾਈਆਂ ਦਾ ਹਿੱਸਾ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD