Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਏ.ਆਈ.ਜੀ. ਗੁਰਜੋਤ ਸਿੰਘ ਕਲੇਰ ਨੂੰ ਮਿਲਿਆ 'ਇੰਡੀਆ ਯੂ.ਕੇ. ਆਊਟ ਸਟੈਂਡਿੰਗ ਅਚੀਵਰਜ਼' ਸਨਮਾਨ

Gurjot Singh Kler, Police, Punjab Police, Award, India UK Outstanding Achievers Award

Web Admin

Web Admin

5 Dariya News

ਪਟਿਆਲਾ , 31 Jan 2023

Last updated on: Jan 31, 2023, 00:00 IST

ਆਬਕਾਰੀ ਤੇ ਕਰ ਵਿਭਾਗ ਪੰਜਾਬ 'ਚ ਤਾਇਨਾਤ ਏ.ਆਈ.ਜੀ. ਗੁਰਜੋਤ ਸਿੰਘ ਕਲੇਰ ਨੂੰ 'ਇੰਡੀਆ ਯੂ.ਕੇ. ਆਊਟ ਸਟੈਂਡਿੰਗ ਅਚੀਵਰਜ਼' ਸਨਮਾਨ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਦੀ 75ਵੀਂ ਸੁਤੰਤਰਤਾ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਹੋਏ ਸਮਾਗਮ ਦੌਰਾਨ 25 ਜਨਵਰੀ ਨੂੰ ਲੰਡਨ ਵਿਖੇ ਗੁਰਜੋਤ ਸਿੰਘ ਕਲੇਰ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।  

ਗੁਰਜੋਤ ਸਿੰਘ ਕਲੇਰ ਨੂੰ ਯੂ.ਕੇ. ਦੀ ਪਾਰਲੀਮੈਂਟ ਵੱਲੋਂ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਵੱਲੋਂ ਕੀਤੇ ਗਏ ਸਮਾਜਿਕ ਕੰਮਾਂ ਅਤੇ ਭਾਰਤ ਅਤੇ ਯੂ.ਕੇ. ਦੇ ਆਪਸੀ ਸਬੰਧਾਂ ਲਈ ਕੀਤੇ ਗਏ ਬਿਹਤਰੀਨ ਕੰਮ ਲਈ ਪ੍ਰਦਾਨ ਕੀਤਾ ਗਿਆ ਹੈ।

ਯੂ.ਕੇ. ਦੀ ਯੂਨੀਵਰਸਿਟੀ ਆਫ਼ ਬ੍ਰਿਸਟਲ ਤੋਂ ਮਾਸਟਰ ਆਫ਼ ਸਾਇੰਸ ਇੰਨ ਇੰਟਰਨੈਸ਼ਨਲ ਡਿਵੈਲਪਮੈਂਟ ਐਂਡ ਸਕਿਉਰਿਟੀ ਅਤੇ ਆਕਸਫੋਰਡ ਯੂਨੀਵਰਸਿਟੀ ਤੋਂ ਆਰਗੇਨਾਈਜ਼ੇਸ਼ਨਲ ਲੀਡਰਸ਼ਿਪ ਐਂਡ ਇਮੋਸ਼ਨਲ ਇੰਟੈਲੀਜੈਂਸ ਵਿਸ਼ੇ 'ਚ ਉੱਚ ਸਿੱਖਿਆ ਹਾਸਲ ਗੁਰਜੋਤ ਸਿੰਘ ਏਵਨ ਅਤੇ ਸਮਰੈਸਟ ਪੁਲਿਸ ਤੇ ਯੂ.ਕੇ. ਪੁਲਿਸ ਨਾਲ ਵੀ ਕੰਮ ਕਰ ਚੁੱਕੇ ਹਨ।

ਏ.ਆਈ.ਜੀ. ਗੁਰਜੋਤ ਸਿੰਘ ਕਲੇਰ ਨੇ ਕਰੋਨਾ ਯੋਧਿਆਂ ਨੂੰ ਸਲਾਮ ਕਰਦਿਆਂ ਯੂ.ਕੇ. ਵਿਖੇ 15 ਹਜ਼ਾਰ ਫੁੱਟ ਦੀ ਉਚਾਈ ਤੋਂ ਬਹਾਦਰੀ ਭਰੀ ਛਾਲ ਲਗਾ ਕੇ ਕਰੋਨਾ ਯੋਧਿਆਂ ਨੂੰ ਵੱਖਰੇ ਢੰਗ ਨਾਲ ਸਲਾਮ ਕੀਤਾ। 2012 ਬੈਚ ਦੇ ਪੁਲਿਸ ਅਧਿਕਾਰੀ ਗੁਰਜੋਤ ਸਿੰਘ ਕਲੇਰ ਇੱਕ ਉਘੇ ਲਿਖਾਰੀ ਵੀ ਹਨ ਜਿਨ੍ਹਾਂ ਵੱਲੋਂ 'ਨਿਊ ਇੰਡੀਆ- ਦ ਰਿਐਲਿਟੀ ਰੀਲੋਡੇਡ' ਨਾਮ ਦੀ ਇੱਕ ਕਿਤਾਬ ਵੀ ਲਿਖੀ ਹੈ।

ਜ਼ਿਕਰਯੋਗ ਹੈ ਕਿ ਗੁਰਜੋਤ ਸਿੰਘ ਕਲੇਰ ਨੂੰ ਬਠਿੰਡਾ ਵਿਖੇ ਗਣਤੰਤਰ ਦਿਵਸ 2023 ਦੀ ਪੂਰਵ ਸੰਧਿਆ 'ਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

 

Tags: Gurjot Singh Kler , Police , Punjab Police , Award , India UK Outstanding Achievers Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD