Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਜ਼ਿਲ੍ਹਾ ਦੂਜੇ ਨੰਬਰ ਤੇ : ਪਰਨੀਤ ਸ਼ੇਰਗਿੱਲ

ਸਵੈ ਰੋਜ਼ਗਾਰ ਲਈ ਕਰਜ਼ਾ ਮੁਹੱਈਆ ਕਰਵਾਉਣ ਲਈ 5 ਦਿਵਿਆਂਗਜ਼ਨਾਂ ਦੇ ਕੇਸ ਹੋਏ ਮਨਜੂਰ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 01 Feb 2023

Last updated on: Feb 01, 2023, 00:00 IST

ਸਰਕਾਰ ਵੱਲੋਂ ਦਿਵਿਆਂਗਜ਼ਨਾਂ ਦੇ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਸਬੰਧੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਦੂਜੇ ਨੰਬਰ ਤੇ ਹੈ ਜਿਥੇ ਕਿ ਦਿਵਿਆਂਗਜਨਾਂ ਦੇ ਹੋਰਨਾਂ ਜ਼ਿਲ੍ਹਿਆਂ ਨਾਲੋਂ ਵੱਧ ਯੂ.ਡੀ.ਆਈ.ਡੀ. ਕਾਰਡ ਬਣਾਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਈਟਸ ਆਫ ਪਰਸਨਜ ਵਿੱਦ ਡਿਸਏਬਿਲਟੀ ਐਕਟ -2016 ਅਤੇ ਨੈਸ਼ਨਲ ਟਰੱਸਟ ਐਕਟ-1999 ਅਧੀਨ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 8009 ਯੂ.ਡੀ.ਆਈ.ਡੀ. ਕਾਰਡ ਬਣਾਏ ਗਏ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ 100 ਫੀਸਦੀ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਨੈਸ਼ਨਲ ਫਰੀਦਾਬਾਦ ਫਾਇਨਾਂਸ ਕਾਰਪੋਰੇਸ਼ਨ ਵੱਲੋਂ 40 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਦਿਵਿਆਂਗਜ਼ਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ 5 ਲੱਖ ਰੁਪਏ ਤੱਕ ਦਾ ਕਰਜ਼ਾ ਘੱਟ ਵਿਆਜ ਦਰ ਤੇ ਦਿੱਤਾ ਜਾਂਦਾ ਹੈ ਇਹ ਕਰਜ਼ਾ ਲੈ ਕੇ ਦਿਵਿਆਂਗਜ਼ਨ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 5 ਦਿਵਿਆਂਗਜ਼ਨਾਂ ਨੇ ਡੇਅਰੀ ਦਾ ਧੰਦਾ ਸ਼ੁਰੂ ਕਰਨ ਲਈ ਕਰਜ਼ੇ ਲਈ ਅਪਲਾਈ ਕੀਤਾ ਸੀ ਜਿਨ੍ਹਾਂ ਦੇ ਕੇਸ ਮਨਜੂਰ ਹੋ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਦਿਵਿਆਂਗਜ਼ਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਯੋਗ ਦਿਵਿਆਂਗਜ਼ਨ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਣ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਇਮਾਰਤਾਂ ਵਿੱਚ ਦਿਵਿਆਂਗ ਵਿਅਕਤੀਆਂ ਲਈ ਅੜਚਣ ਫਰੀ ਮਾਹੌਲ ਬਣਾਉਣ ਵਾਸਤੇ ਰੈਂਪ ਤੇ ਰੇਲਿੰਗ ਆਦਿ ਬਣਾਈਆਂ ਜਾਣ ਤਾਂ ਜੋ ਦਿਵਿਆਂਗਜ਼ਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪੜ੍ਹ ਰਹੇ 102 ਦਿਵਿਆਂਗ ਵਿਦਆਰਥੀਆਂ ਨੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਅਪਲਾਈ ਕੀਤਾ ਸੀ ਜਿਨ੍ਹਾਂ ਵਿੱਚੋਂ 51 ਵਿਦਿਆਰਥੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾ ਚੁੱਕੇ ਹਨ।

ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਹਿਤੇਨ ਕਪਿਲਾ, ਜ਼ਿਲ੍ਹਾ ਸਿਹਤ ਅਫਸਰ ਡਾ: ਨਵਜੋਤ ਕੌਰ,, ਜ਼ਿਲ੍ਹਾ ਅਟਾਰਨੀ ਕੁਲਵਿੰਦਰ ਸਿੰਘ ਬਾਜਵਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀ ਸਮਸ਼ੇਰ ਸਿੰਘ, ਕਮੇਟੀ ਮੈਂਬਰ ਮਨਮੋਹਨ ਜਰਗਰ, ਗੁਰਵਿੰਦਰ ਸਿੰਘ ਸੋਨੀ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD