Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸਿਰਫ਼ 50 ਰੁਪਏ ਵਿੱਚ ਖਾਧ ਪਦਾਰਥਾਂ ਦੀ ਜਾਂਚ ਕਰੇਗੀ ਸਿਹਤ ਵਿਭਾਗ ਦੀ ਟੀਮ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 01 Feb 2023

Last updated on: Feb 01, 2023, 00:00 IST

ਲੋਕਾਂ ਨੂੰ ਮਿਲਾਵਟੀ ਤੇ ਨਿਮਨ ਦਰਜੇ ਵਾਲੇ ਖਾਧ ਪਦਾਰਥਾਂ ਤੋ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਫੂਡ ਸੇਫਟੀ ਆਨ-ਵ੍ਹੀਲਸ ਸਕੀਮ ਤਹਿਤ 7 ਮੋਬਾਇਲ ਫੂਡ ਟੈਸਟਿੰਗ ਵੈਨਾਂ ਪੂਰੇ ਰਾਜ ਵਿੱਚ ਸ਼ਰੂ ਕੀਤੀਆਂ ਗਈਆਂ ਹਨ। ਇਸੇ ਤਹਿਤ ਅੱਜ  ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਕੀਤਾ

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇਸ ਵੈਨ ਰਾਹੀਂ ਫਿਰੋਜ਼ਪੁਰ ਜ਼ੋਨ ਦੇ ਆਮ ਲੋਕ ਆਪਣੇ ਘਰਾਂ ਵਿੱਚ ਖਾਣ ਪੀਣ ਲਈ ਵਰਤੀ ਜਾਂਦੀ ਹਰ ਤਰ੍ਹਾਂ ਸਮੱਗਰੀ ਦੀ ਜਾਂਚ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਵੈਨ ਕਰੀਬ 4 ਜਿਲ੍ਹਿਆਂ ਵਿੱਚ ਜਾ ਕੇ ਆਮ ਲੋਕਾਂ ਨੂੰ ਮਿਆਰੀ ਖਾਧ ਪਦਾਰਥਾਂ ਬਾਰੇ ਜਾਗਰੂਕ ਵੀ ਕਰੇਗੀ ਅਤੇ ਖਾਣ ਪੀਣ ਵਾਲੇ ਪਦਾਰਥਾਂ ਦੀ ਜਾਂਚ ਵੀ ਕਰੇਗੀ।

ਵਿਧਾਇਕ ਸ. ਭੁੱਲਰ ਨੇ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਤੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਟੈਸਟਿੰਗ ਵੈਨ ਵੱਲੋਂ 1 ਮਹੀਨਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਵਿੱਚ ਜਾ ਕੇ ਖਾਧ ਪਦਾਰਥਾਂ ਦੇ ਟੈਸਟ ਕਰੇਗੀ ਤੇ 1 ਘੰਟੇ ਦੇ ਵਿੱਚ ਰਿਪੋਰਟ ਦੇਵੇਗੀ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਜਿੰਦਰ ਪਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋ ਚਲਾਈਆਂ ਗਈਆਂ ਇਨ੍ਹਾਂ ਸੱਤ ਫੂਡ ਸੇਫਟੀ ਵੈਨਾਂ ਵਿੱਚੋ ਇੱਕ ਵੈਨ ਅੱਜ ਜ਼ਿਲ੍ਹਾ ਫਿਰੋਜ਼ਪੁਰ ਤੋਂ ਚਲਾਈ ਗਈ ਹੈ ਅਤੇ ਇਹ ਫਿਰੋਜ਼ਪੁਰ ਦੇ ਨਾਲ-ਨਾਲ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿਖੇ ਵੀ ਜਾਏਗੀ। 

ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਸਿਰਫ਼ 50/- ਰੁਪਏ ਵਿੱਚ ਘਰੇਲੂ ਖਾਣ ਪੀਣ ਵਾਲੀਆਂ ਚੀਜਾਂ ਜਿਵੇਂ ਕਿ ਲੂਣ, ਮਸਾਲੇ, ਦੁੱਧ ਅਤੇ ਦੁੱਧ ਤੋ ਬਣੇ ਪਦਾਰਥਾਂ ਆਦਿ ਦੀ ਸ਼ੁੱਧਤਾਂ ਅਤੇ ਗੁੱਣਵਤਾ ਬਾਰੇ ਜਾਂਚ ਹੋ ਸਕੇਗੀ ਜਿਸ ਦੀ ਰਿਪੋਰਟ ਮੌਕੇ ‘ਤੇ ਦਿੱਤੀ ਜਾਵੇਗੀ।ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਹਰਕੀਰਤ ਸਿੰਘ, ਫੂਡ ਸੇਫਟੀ ਅਫਸਰ ਸ. ਹਰਵਿੰਦਰ ਸਿੰਘ, ਸੁਪਰਡੈਂਟ ਸ. ਪਰਮਵੀਰ ਸਿੰਘ ਮੋਂਗਾ, ਸ੍ਰੀ ਵਿਕਾਸ ਕਾਲੜਾ, ਸ. ਸੁਖਚੈਨ ਸਿੰਘ ਅਤੇ ਸਿਵਲ ਸਰਜਨ ਦਫਤਰ ਦੇ ਹੋਰ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD