Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਨੇ ਨਗਰ ਨਿਗਮ, ਖੇਡ ਵਿਭਾਗ ਅਤੇ ਵਕਫ਼ ਬੋਰਡ ਵਿਚਕਾਰ ਜ਼ਮੀਨੀ ਮਸਲੇ ਨੂੰ ਸੁਚੱਜੇ ਢੰਗ ਨਾਲ ਸੁਲਝਾਇਆ

ਡਿਪਟੀ ਕਮਸ਼ਨਰ ਵਲੋਂ ਸਬੰਧਿਤ ਧਿਰਾਂ ਨਾਲ ਮੀਟਿੰਗ, ਪਹਿਲਾਂ ਵਾਲੀ ਸਥਿਤੀ ਨੂੰ ਜਿਉਂ ਦਾ ਤਿਉਂ ਬਹਾਲ ਰੱਖਣ ਦੀਆਂ ਹਦਾਇਤਾਂ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 01 Feb 2023

Last updated on: Feb 01, 2023, 00:00 IST

ਬੀਤੇ ਦਿਨ ਸਥਾਨਕ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਨੇੜਲੇ ਜ਼ਮੀਨ ਦੇ ਇਕ ਹਿੱਸੇ ਨੂੰ ਲੈ ਕੇ ਨਗਰ ਨਿਗਮ, ਖੇਡ ਵਿਕਾਸ ਅਤੇ ਵਕਫ਼ ਬੋਰਡ ਵਿਚਾਲੇ ਪੈਦਾ ਹੋਇਆ ਮਸਲਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਦਖ਼ਲ ਦੇ ਕੇ ਸੁਚੱਜੇ ਢੰਗ ਨਾਲ ਹੱਲ ਕਰਵਾ ਦਿੱਤਾ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਬੰਧਿਤ ਧਿਰਾਂ ਨਾਲ ਮੀਟਿੰਗਾਂ ਉਪਰੰਤ ਉਨ੍ਹਾਂ ਦੀ ਸਹਿਮਤੀ ਅਨੁਸਾਰ ਵਿਵਾਦਿਤ ਰਕਬੇ ’ਤੇ ਪਹਿਲੀ ਸਥਿਤੀ ਨੂੰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ।

ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਕਮਿਸ਼ਨਰ, ਡੀ.ਸੀ.ਪੀ. (ਸਿਟੀ),  ਜ਼ਿਲ੍ਹਾ ਖੇਡ ਅਫ਼ਸਰ, ਵਕਫ਼ ਬੋਰਡ ਦੇ ਅਧਿਕਾਰੀਆਂ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਇਸ ਮਸਲੇ ’ਤੇ ਪੂਰੇ ਗਹੁ ਨਾਲ ਸਾਰਿਆਂ ਦੇ ਪੱਖ ਸੁਣੇ। ਮੀਟਿੰਗ ਦੌਰਾਨ ਇਹ ਫ਼ੈਸਲਾ ਹੋਇਆ ਕਿ ਵਿਵਾਦਿਤ ਰਕਬੇ ’ਤੇ ਮੰਗਲਵਾਰ ਤੋਂ ਪਹਿਲਾਂ ਵਾਂਗ ਉਸਾਰੀ ਯਕੀਨੀ ਬਣਾਈ  ਜਾਵੇਗੀ।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਖੇਡ ਵਿਭਾਗ ਅਤੇ ਵਕਫ਼ ਬੋਰਡ ਤੋਂ ਜ਼ਮੀਨ ਦੀ ਮਲਕੀਅਤ ਸਬੰਧੀ ਮੁਕੰਮਲ ਰਿਕਾਰਡ ਜਲਦ ਪੇਸ਼ ਕਰਨ ਦੀ ਹਦਾਇਤ ਕੀਤੀ।ਮੀਟਿੰਗ ਦੌਰਾਨ ਸਾਰੀਆਂ ਧਿਰਾਂ ਦੀ ਸਹਿਮਤੀ ਬਣਨ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੱਲ ਤੋਂ ਪਹਿਲਾਂ ਵਾਲਾ ਢਾਂਚਾ ਸਥਾਪਿਤ ਕਰਨ ਲਈ ਅਧਿਕਾਰੀਆਂ ਵਲੋਂ ਮੌਕੇ ਦਾ ਸਾਂਝਾ ਦੌਰਾ ਕੀਤਾ ਜਾਵੇ ਤਾਂ ਜੋ ਸਟੇਟਸ-ਕੋ ਨੂੰ ਸੁਚੱਜੇ ਢੰਗ ਨਾਲ ਜਲਦ ਲਾਗੂ ਕੀਤਾ ਜਾ ਸਕੇ।

ਇਸ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜ਼ਿਲ੍ਹਾ ਖੇਡ ਅਫ਼ਸਰ ਲਵਜੀਤ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਸਮੇਤ ਮੌਕੇ ਦਾ ਦੌਰਾ ਕਰਕੇ ਪਹਿਲਾਂ ਵਾਲੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD