Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਤਕਨੀਕੀ ਖੇਤਰ ‘ਚ ਲੜਕੀਆਂ ਦਾ ਵਿਕਾਸ ਸੂਬੇ ਨੂੰ ਨਵੀਂ ਦਿਸ਼ਾ ਦੇਣ ਦੇ ਸਮਰੱਥ- ਅਜੀਤਪਾਲ ਕੋਹਲੀ

ਆਈਟੀਆਈ ਲੜਕੀਆਂ ਵਿਖੇ ਬਸੰਤ ਦਾ ਤਿਉਹਾਰ ਮਨਾਇਆ

 Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 01 Feb 2023

Last updated on: Feb 01, 2023, 00:00 IST

ਅੱਜ ਇਥੇ ਸਰਕਾਰੀ ਆਈਟੀਆਈ ਲੜਕੀਆਂ ਪਟਿਆਲਾ ਵਿਖੇ ਬਸੰਤ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਉਨ੍ਹਾਂ ਵੱਲੋਂ  ਸਿਖਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਇਸ ਤਕਨੀਕੀ ਸੰਸਥਾ ਤੋਂ ਸਿੱਖਿਆ ਅਤੇ ਮੁਹਾਰਤ ਹਾਸਲ ਕਰਕੇ ਅੱਜ ਕਿਸੇ ਨਾ ਕਿਸੇ ਖੇਤਰ ਵਿਚ ਚੰਗੀ ਪੁਲਾਂਘ ਪੁਟਦਿਆਂ 20 ਤੋਂ 40 ਹਜ਼ਾਰ ਮਹੀਨਾ ਕਮਾਉਣ ਦੇ ਯੋਗ ਹੋਈਆਂ ਹਨ। 

ਵਿਧਾਇਕ ਕੋਹਲੀ ਨੇ ਕਿਹਾ ਕਿ ਤਕਨੀਕੀ ਖੇਤਰ ਵਿਚ ਮਹਿਲਾਵਾਂ ਜਾਂ ਲੜਕੀਆਂ ਦਾ ਵਿਕਾਸ ਤੇ ਮੁਹਾਰਤ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਲੜਕੀਆਂ ਨੂੰ ਉੱਚ ਸਿੱਖਿਆ ਲੈਣ ਦੀ ਲੋੜ ਹੈ, ਖਾਸ ਕਰ ਕੇ ਵਿਗਿਆਨ, ਤਕਨੀਕੀ, ਇੰਜੀਨੀਅਰਿੰਗ ਦੇ ਖੇਤਰ ਵਿਚ ਇਹ ਮੁਹਾਰਤ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇੰਜੀਨੀਅਰਿੰਗ ਤੇ ਤਕਨੀਕੀ ਸੰਸਥਾਵਾਂ ’ਚ ਔਰਤਾਂ ਦੀ ਗਿਣਤੀ ਬੇਹੱਦ ਘੱਟ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਲੜਕੀਆਂ ਨੂੰ ਤਕਨੀਕੀ ਸਿੱਖਿਆ ਲਈ ਪ੍ਰੇਰਿਤ ਕਰਨ ਦੀ ਲੋੜ ਹੈ। ਅਜੀਤਪਾਲ ਕੋਹਲੀ ਨੇ ਕਿਹਾ ਕਿ ਔਰਤਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਸੁਧਾਰਨ ਲਈ ਉਨ੍ਹਾਂ ਵਾਸਤੇ

ਰੋਜ਼ਗਾਰ, ਸਮਾਜਿਕ ਸੁਰੱਖਿਆ, ਸਿਹਤ ਸੰਭਾਲ, ਲਿੰਗਕ ਸਮਾਨਤਾ ਅਤੇ ਸਮਰੱਥਾ ਨਿਰਮਾਣ ਵਰਗੀਆਂ ਪਹਿਲ ਕਦਮੀਆਂ ਕਰਨ ਤੋਂ ਬਿਨਾਂ ਸਾਡਾ ਸਮਾਜ ਤਰੱਕੀ ਨਹੀਂ ਕਰ ਸਕਦਾ।ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਲੜਕੀਆਂ ਨੂੰ ਹਰ ਖੇਤਰ ਵਿੱਚ ਸਫਲਤਾ ਦੇ ਉੱਚੇ ਮੁਕਾਮ ਛੂਹਣ ਦੇ ਬਿਹਤਰੀਨ ਮੌਕੇ ਪ੍ਰਦਾਨ ਕਰਨ ਅਤੇ ਨਾਰੀ ਸ਼ਕਤੀ ਨੂੰ ਹੋਰ ਬਲ ਦੇਣ ਲਈ ਸਾਰਿਆਂ ਨੂੰ ਵਚਨਬੱਧ ਹੋਣ ਲਈ ਕਿਹਾ ਤਾਂ ਜੋ ਉਹ ਸਾਡੇ ਸੁਪਨਿਆਂ ਦਾ ਸੰਸਾਰ ਸਿਰਜਣ ਵਿੱਚ ਬਰਾਬਰ ਦੀਆਂ ਜ਼ਿੰਮੇਵਾਰ ਬਣ ਸਕਣ। 

ਇਸ ਮੌਕੇ  ਪ੍ਰਿੰਸੀਪਲ ਮਨਮੋਹਨ ਸਿੰਘ ਨੇ ਲੜਕੀਆਂ ਨੂੰ ਜਿੱਥੇ ਆਪਣੇ ਹੱਕਾਂ ਤੋਂ ਜਾਣੂ ਹੋਣ ਲਈ ਪ੍ਰੇਰਿਆ ਉੱਥੇ ਆਪਣੇ ਫ਼ਰਜ਼ਾਂ ਪ੍ਰਤੀ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਦੀ ਇਕ ਅਜਿਹੀ ਸੰਸਥਾ ਹੈ, ਜਿਥੇ ਕੇ 425 ਸਿਖਿਆਰਥਣਾਂ  ਵੱਖ ਵੱਖ ਕੋਰਸਾਂ ਵਿਚ ਭਾਗ ਲੈ ਕੇ ਆਪਣੇ ਭਵਿੱਖ ਨੂੰ ਹੋਰ ਵੀ ਉੱਜਵਲ ਕਰਨ ਦੇ ਸਮਰੱਥ ਬਣ ਰਹੀਆਂ ਹਨ। 

ਇਥੇ ਪਟਿਆਲਾ ਸ਼ਹਿਰ ਦੇ ਕਰੀਬ 30 ਤੋਂ 40 ਕਿਲੋਮੀਟਰ ਤੱਕ ਦੀਆਂ ਲੜਕੀਆਂ ਵੀ  ਆ ਕੇ ਤਕਨੀਕੀ ਸਿੱਖਿਆ ਹਾਸਲ ਕਰ ਰਹੀਆਂ ਹਨ। ਇਸ ਮੌਕੇ ਆਈਟੀਆਈ ਦੇ ਸਮੂਹ ਮਹਿਲਾ ਸਟਾਫ਼ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਾ ਕੇ ਇਸ ਸਮਾਗਮ ਨੂੰ ਹੋਰ ਵੀ ਚਾਰ ਚੰਨ ਲਗਾਏ ਅਤੇ ਬਸੰਤ ਰੰਗ ਵਿਚ ਸਮਾਗਮ ਨੂੰ ਰੰਗਿਆ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD