Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਪੁਲਿਸ ਵੱਲੋਂ ਸਾਂਝ-ਦਿਲਾਸਾ ਪਹਿਲਕਦਮੀ ਦੀ ਸ਼ੁਰੂਆਤ- ਪੁਲਿਸ ਸਟੇਸ਼ਨ ਨਾਲ ਜੋੜਿਆ ਗਿਆ ਹੈ ਓਡੀਆਰ ਪਲੇਟਫਾਰਮ

Punjab Police,Saanjh, DILASA, Police Station, Police, Community Affairs Division, Gurpreet Kaur Deo

Web Admin

Web Admin

5 Dariya News

ਮੋਗਾ , 01 Feb 2023

Last updated on: Feb 01, 2023, 00:00 IST

ਪੰਜਾਬ ਪੁਲਿਸ ਕਮਿਊਨਿਟੀ ਅਫੇਅਰ ਡਿਵੀਜ਼ਨ (ਸੀਏਡੀ) ਦੇ ਸਹਿਯੋਗ ਨਾਲ ਸਮਾਜ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਸਾਂਝ-ਦਿਲਾਸਾ ਸ਼ੁਰੂ ਕੀਤੀ ਹੈ। ਪੰਜਾਬ ਨੂੰ 'ਖੁਸ਼ਹਾਲ ਪੰਜਾਬ' ਬਣਾਉਣ ਦੇ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੀ ਇਹ ਪਹਿਲਕਦਮੀ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਹੈ। 

ਦਿਲਾਸਾ ਜੋ ਸਮਾਜਿਕ ਸਾਂਝ ਰਾਹੀਂ ਵਿਵਾਦ ਦਖ਼ਲ ਅਤੇ ਕਾਨੂੰਨੀ ਜਾਗਰੂਕਤਾ ਦਾ ਸੰਖੇਪ ਰੂਪ ਹੈ, ਸ਼ਿਕਾਇਤ-ਕਰਤਾਵਾਂ ਨੂੰ ਆਪਸੀ ਸਮਝਦਾਰੀ ਰਾਹੀਂ ਆਪਣੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਉਤਸ਼ਾਹਿਤ ਕਰੇਗਾ। ਇਸ ਪਹਿਲਕਦਮੀ ਦਾ ਪਾਇਲਟ ਪ੍ਰੋਜੈਕਟ ਮੋਗਾ ਜ਼ਿਲ੍ਹੇ ਵਿੱਚ ਸ਼ੁਰੂ ਕੀਤਾ ਗਿਆ ਹੈ।

ਇਹ ਪਹਿਲਕਦਮੀ ਪੰਜਾਬ ਪੁਲਿਸ ਦੇ ਕਮਿਊਨਿਟੀ ਪੁਲਿਸਿੰਗ ਪ੍ਰੋਗਰਾਮ, ਸਾਂਝ ਦੇ ਦਾਇਰੇ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਕਰੇਗੀ। ਇਸ ਪਹਿਲਕਦਮੀ ਤਹਿਤ ਨਾਗਰਿਕਾਂ ਨੂੰ ਆਊਟਰੀਚਿੰਗ, ਕਾਉਂਸਲਿੰਗ, ਵਿਵਾਦ ਦੇ ਨਿਪਟਾਰੇ ਅਤੇ ਕਾਨੂੰਨੀ ਜਾਗਰੂਕਤਾ ਸਮੇਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਭਾਰਤ ਵਿੱਚ ਆਨਲਾਈਨ ਡਿਸਪਿਊਟ ਰੈਜ਼ੋਲਿਊਸ਼ਨ (ਓ.ਡੀ.ਆਰ) ਪਲੇਟਫਾਰਮਾਂ ਅਤੇ ਸੇਵਾਵਾਂ ਦੀ ਵਧਦੀ ਪ੍ਰਸਿੱਧੀ ਦਰਮਿਆਨ, ਸਾਂਝ-ਦਿਲਾਸਾ ਸ਼ਿਕਾਇਤ-ਕਰਤਾਵਾਂ ਨੂੰ ਉਨ੍ਹਾਂ ਦੀਆਂ ਨਿਆਂ ਸਬੰਧੀ ਲੋੜਾਂ ਦੀ ਪੂਰਤੀ ਲਈ ਪੁਲਿਸ ਸਟੇਸ਼ਨਾਂ ਨਾਲ ਜੁੜਿਆ ਐਂਡ-ਟੂ-ਐਂਡ ਓਡੀਆਰ ਪਲੇਟਫਾਰਮ ਪ੍ਰਦਾਨ ਕਰੇਗਾ। 

ਇਹ ਓਡੀਆਰ ਪਲੇਟਫਾਰਮ ਇੱਕ ਸਥਾਨਕ ਕੰਪਨੀ ਜੂਪੀਟਿਸ ਵੱਲੋਂ ਡਿਜ਼ਾਈਨ ਅਤੇ ਵਿਕਸਤ ਕੀਤਾ ਗਿਆ ਹੈ ਜਿਸਦਾ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਹੈ। ਇਸ ਪਲੇਟਫਾਰਮ ਨੂੰ ਵਿਸ਼ੇਸ਼ ਤੌਰ 'ਤੇ ਸਾਂਝ-ਦਿਲਾਸਾ ਲਈ ਬਣਾਇਆ ਗਿਆ ਹੈ। ਇਸ ਪਹਿਲਕਦਮੀ ਤਹਿਤ, ਜੇਕਰ ਸ਼ਿਕਾਇਤਕਰਤਾ ਵੱਲੋਂ ਦਾਇਰ ਕੇਸ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ, ਤਾਂ ਪੰਜਾਬ ਪੁਲਿਸ ਸ਼ਿਕਾਇਤਕਰਤਾਵਾਂ ਨੂੰ ਆਪਣੇ ਝਗੜੇ ਨੂੰ ਉਨ੍ਹਾਂ ਦੇ ਪੁਲਿਸ ਸਟੇਸ਼ਨ ਨਾਲ ਜੁੜੇ ਐਂਡ-ਟੂ ਐਂਡ ਓਆਰਡੀ ਪਲੇਟਫਾਰਮ 'ਤੇ ਭੇਜਣ ਦਾ ਸੁਝਾਅ ਦੇ ਸਕਦੀ ਹੈ। 

ਆਪਣਾ ਕੇਸ ਦਰਜ ਕਰਨ ਜਾਂ ਸਾਂਝ ਦਿਲਾਸਾ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ, ਮੋਗਾ ਦੇ ਵਸਨੀਕ ਟੋਲ-ਫ੍ਰੀ ਹੈਲਪਲਾਈਨ, 1800-3098666 'ਤੇ ਕਾਲ ਕਰ ਸਕਦੇ ਹਨ ਜਾਂ www.saanjh.jupitice.com 'ਤੇ ਜਾ ਸਕਦੇ ਹਨ। ਇਸ ਤੋਂ ਇਲਾਵਾ, ਲਾਭਪਾਤਰੀ ਇਸ ਪਹਿਲਕਦਮੀ ਬਾਰੇ ਵਧੇਰੇ ਜਾਣਕਾਰੀ ਲਈ ਜਾਂ ਸਾਂਝ-ਦਿਲਾਸਾ ਦੇ ਪ੍ਰਤੀਨਿਧੀਆਂ ਨਾਲ ਜੁੜਨ ਲਈ ਮੋਗਾ ਵਿੱਚ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਵਿਖੇ ਜਾ ਸਕਦੇ ਹਨ ਜਾਂ ਕਾਲ ਕਰ ਸਕਦੇ ਹਨ।

ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈਪੀਐਸ, ਡੀਜੀਪੀ-ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ), ਪੰਜਾਬ ਪੁਲਿਸ ਨੇ ਕਿਹਾ ਕਿ ਸਾਂਝ-ਦਿਲਾਸਾ ਨਾਲ ਪੰਜਾਬ ਪੁਲਿਸ ਦੀ ਸਾਂਝ ਪਹਿਲਕਦਮੀ ਵਿੱਚ ਮਹੱਤਵਪੂਰਨ ਵਾਧਾ ਕੀਤਾ ਗਿਆ ਹੈ, ਜੋ ਵਿਅਕਤੀਆਂ ਅਤੇ ਸੰਸਥਾਵਾਂ ਵਿਚਲੇ ਵਿਵਾਦ ਦਾ ਨਿਪਟਾਰਾ ਕਰਨ ਲਈ ਸਮਾਰਟ ਤਰੀਕਾ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰੇਗਾ। 

ਕਮਿਊਨਿਟੀ ਅਫੇਅਰਜ਼ ਡਿਵੀਜ਼ਨ, ਪੰਜਾਬ ਵਿਖੇ ਅਸੀਂ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਸਾਂਝ ਨੂੰ ਪ੍ਰਭਾਵਿਤ ਕਰਨ ਵਾਲੇ ਵਿਵਾਦਾਂ ਨੂੰ ਸੁਲਝਾਉਣ ਲਈ ਹੱਲ ਲੱਭਣ ਲਈ ਹਮੇਸ਼ਾ ਵਚਨਬੱਧ ਰਹੇ ਹਾਂ। ਅਸੀਂ ਓਡੀਆਰ ਦੀ ਧਾਰਨਾ ਪੇਸ਼ ਕਰਨ ਅਤੇ ਵਿਵਾਦਾਂ ਨੂੰ ਘੱਟ ਕਰਨ ਵਿੱਚ ਪੁਲਿਸ ਕਿਸ ਤਰ੍ਹਾਂ ਭੂਮਿਕਾ ਨਿਭਾ ਸਕਦੀ ਹੈ ਇਸ ਦਾ ਪਤਾ ਲਗਾਉਣ ਲਈ ਸਾਡੇ ਨਾਲ ਭਾਈਵਾਲੀ ਕਰਨ ਲਈ ਜੁਪੀਟਿਸ ਦਾ ਧੰਨਵਾਦ ਕਰਦੇ ਹਾਂ। ''

ਵਿਆਹ ਸਬੰਧੀ ਕੇਸਾਂ ਤੋਂ ਲੈ ਕੇ ਕਿਰਤ ਸਬੰਧੀ ਵਿਵਾਦਾਂ ਤੱਕ, ਸਾਂਝ-ਦਿਲਾਸਾ ਨੂੰ ਉਹਨਾਂ ਸਾਰੇ ਵਿਵਾਦਾਂ ਦੇ ਹੱਲ ਲਈ ਡਿਜ਼ਾਇਨ ਅਤੇ ਵਿਕਸਤ ਕੀਤਾ ਗਿਆ ਹੈ ਜਿਹਨਾਂ ਦਾ ਲੋਕਾਂ ਨੂੰ ਉਹਨਾਂ ਦੇ ਰੋਜ਼ਾਨਾ ਜੀਵਨ ਵਿੱਚ ਸਾਹਮਣਾ ਕਰਨਾ ਪੈ ਸਕਦਾ ਹੈ। ਝਗੜਿਆਂ ਨੂੰ ਸੁਲਝਾਉਣ ਤੋਂ ਲੈ ਕੇ ਆਪਸੀ ਸਮਝੌਤੇ ਤੱਕ ਪਹੁੰਚਣ ਵਿੱਚ ਪਾਰਟੀਆਂ ਦੀ ਮਦਦ ਕਰਨ ਤੱਕ, ਸਾਂਝ-ਦਿਲਾਸਾ ਓਡੀਆਰ ਪਲੇਟਫਾਰਮ 'ਤੇ ਵਿਵਾਦ ਦੇ ਹੱਲ ਲਈ ਧਿਰਾਂ ਦਾ ਮਾਰਗਦਰਸ਼ਨ ਕਰੇਗਾ।

ਇਸ ਤੋਂ ਇਲਾਵਾ, ਸਾਂਝ-ਦਿਲਾਸਾ 'ਤੇ ਕੀਤੇ ਗਏ ਨਿਪਟਾਰੇ ਦਾ ਫੈਸਲਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਅਦਾਲਤ ਵੱਲੋਂ ਲਾਗੂ ਕੀਤਾ ਜਾ ਸਕਦਾ ਹੈ।ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਐਸ.ਐਸ.ਪੀ ਮੋਗਾ ਸ. ਗੁਲਨੀਤ ਸਿੰਘ ਖੁਰਾਣਾ, ਆਈਪੀਐਸ ਨੇ ਕਿਹਾ, ''ਸਾਂਝ-ਦਿਲਾਸਾ ਨਾਲ, ਪੰਜਾਬ ਪੁਲਿਸ ਨੇ ਪੁਲਿਸ ਦੀ ਮਦਦ ਨਾਲ ਨਾਗਰਿਕਾਂ ਨੂੰ ਸਸ਼ਕਤ ਕਰਕੇ ਪੁਲਿਸ-ਜਨਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਇੱਕ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ । 

ਸਾਂਝ-ਦਿਲਾਸਾ ਸ਼ੁਰੂ ਕਰਨ ਵਾਲਾ ਮੋਗਾ ਪਹਿਲਾ ਜ਼ਿਲ੍ਹਾ ਹੋਵੇਗਾ, ਇਸ ਲਈ ਮੋਗਾ ਪੁਲਿਸ ਇਸ ਸਬੰਧੀ ਸਾਰੇ ਨਾਗਰਿਕਾਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਏਗੀ। ਮੋਗਾ ਪੁਲਿਸ ਅਜਿਹੀ ਅਤਿ-ਆਧੁਨਿਕ ਤਕਨਾਲੋਜੀ ਪੇਸ਼ ਕਰਨ ਜੋ ਜਨਤਾ ਦੀ ਸੇਵਾ ਵਿੱਚ ਪੁਲਿਸ ਦੀ ਭੂਮਿਕਾ ਵਿੱਚ ਕ੍ਰਾਂਤੀ ਲਿਆਵੇਗੀ, ਲਈ ਜੁਪੀਟੀਸ ਦਾ ਤਹਿ ਦਿਲੋਂ ਧੰਨਵਾਦ ਕਰਨਾ ਚਾਹੇਗੀ।''

ਸਾਂਝ-ਦਿਲਾਸਾ ਦੇ ਲਾਂਚ ਮੌਕੇ ਬੋਲਦਿਆਂ ਜੂਪੀਟਿਸ ਜਸਟਿਸ ਟੈਕਨੋਲੋਜੀਜ਼ ਦੇ ਸੰਸਥਾਪਕ ਅਤੇ ਸੀਈਓ ਸ ਰਮਨ ਅਗਰਵਾਲ ਨੇ ਕਿਹਾ, ''ਪੰਜਾਬ ਸਰਕਾਰ ਨੇ ਭਾਗੀਦਾਰੀ ਵਾਲੀ ਨਿਆਂ ਪ੍ਰਣਾਲੀ ਰਾਹੀਂ ਨਿਆਂ ਤੱਕ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਇੱਕ ਸੁਧਾਰਾਤਮਕ ਪਹਿਲਕਦਮੀ ਕੀਤੀ ਹੈ। 

ਇਹ ਪਹਿਲਕਦਮੀ ਕਮਿਊਨਿਟੀ ਨਿਆਂ ਪ੍ਰਣਾਲੀ ਨੂੰ ਵਿਕਸਤ ਕਰਨ ਅਤੇ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਉਹਨਾਂ ਦੇ ਘਰ ਹੀ ਨਿਆਂ ਪ੍ਰਦਾਨ ਕਰਨ ਲਈ ਤਕਨਾਲੋਜੀ ਦੀ ਵਰਤੋਂ ਕਰਨ ਲਈ ਸਹਾਇਕ ਹੋਵੇਗੀ। ਇਸ ਤੋਂ ਇਲਾਵਾ, ਇਹ ਪਹਿਲਕਦਮੀ ਮਹਿਲਾਵਾਂ ਅਤੇ ਹੋਰ ਪਛੜੇ ਭਾਈਚਾਰਿਆਂ ਲਈ ਨਿਆਂ ਤੱਕ ਪਹੁੰਚ ਨੂੰ ਆਸਾਨ ਬਣਾਏਗੀ।

ਸਾਂਝ-ਦਿਲਾਸਾ ਬਾਰੇ ਜਾਣਕਾਰੀ

ਸਾਂਝ-ਦਿਲਾਸਾ ਸਮਾਜ ਵਿੱਚ ਸ਼ਾਂਤੀ ਫੈਲਾਉਣ ਲਈ ਪੰਜਾਬ ਪੁਲਿਸ ਸਾਂਝ ਅਤੇ ਜੁਪੀਟਿਸ ਵੱਲੋਂ ਕੀਤੀ ਸਾਂਝੀ ਪਹਿਲਕਦਮੀ ਹੈ। ਦਿਲਾਸਾ, ਸਮਾਜਿਕ ਸਾਂਝ ਰਾਹੀਂ ਵਿਵਾਦ ਦਖ਼ਲ ਅਤੇ ਕਾਨੂੰਨੀ ਜਾਗਰੂਕਤਾ ਦਾ ਸੰਖੇਪ ਰੂਪ ਹੈ। ਇਹ ਪਹਿਲਕਦਮੀ ਸ਼ਕਿਾਇਤਕਰਤਾਵਾਂ ਨੂੰ ਅਦਾਲਤਾਂ ਦੇ ਬਾਹਰ ਵਿਵਾਦਾਂ ਨੂੰ ਸੁਲਝਾਉਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਸੁਧਾਰਾਤਮਕ ਕਦਮ ਹੈ। 

ਸ਼ਾਮਲ ਧਿਰਾਂ ਦੀ ਸਹਿਮਤੀ 'ਤੇ ਵਿਵਾਦਾਂ ਦਾ ਨਿਪਟਾਰਾ ਕਰਨ ਦਾ ਵਿਕਲਪ ਪੁਲਿਸ ਸਟੇਸ਼ਨਾਂ ਨਾਲ ਜੁੜੇ ਐਂਡ-ਟੂ-ਐਂਡ ਓਡੀਆਰ ਪਲੇਟਫਾਰਮ 'ਤੇ ਭੇਜੇ ਜਾਣ ਵਾਲੇ ਕੇਸਾਂ ਲਈ ਮਹੱਤਵਪੂਰਨ ਵਿਕਲਪ ਹੈ। ਝਗੜੇ ਵਿੱਚ ਸ਼ਾਮਲ ਧਿਰਾਂ ਨੂੰ ਸਾਂਝ-ਦਿਲਾਸਾ ਕੋਲ ਆਪਣਾ ਕੇਸ ਦਾਇਰ ਕਰਨ ਲਈ ਸਿਰਫ਼ 100 ਰੁਪਏ ਅਦਾ ਕਰਨੇ ਪੈਣਗੇ।

ਸਾਂਝ-ਦਿਲਾਸਾ ਵਿਖੇ ਦਿੱਤੀਆਂ ਜਾਂਦੀਆਂ ਸੇਵਾਵਾਂ

ਆਊਟਰੀਚਿੰਗ ਅਤੇ ਕਾਉਂਸਲਿੰਗ ਸੇਵਾਵਾਂ

ਵਿਵਾਦ ਦੇ ਨਿਪਟਾਰੇ ਸਬੰਧੀ ਸੇਵਾਵਾਂ

ਕਾਨੂੰਨੀ ਜਾਗਰੂਕਤਾ ਸਬੰਧੀ ਸੇਵਾਵਾਂ

 

Tags: Punjab Police , Saanjh , DILASA , Police Station , Police , Community Affairs Division , Gurpreet Kaur Deo

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD