Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਤੋਂ ਬਨਾਰਸ ਲਈ ਰੇਲਗੱਡੀ ਨੂੰ ਕਰਨਗੇ ਰਵਾਨਾ

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 01 Feb 2023

Last updated on: Feb 01, 2023, 00:00 IST

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਨੂੰ ਬਨਾਰਸ ਲਈ ਸ਼ਰਧਾਲੂਆਂ ਨਾਲ ਭਰੀ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ।ਦੋਵੇਂ ਅਧਿਕਾਰੀਆਂ ਨੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਸਮਾਗਮ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਡੇਰਾ ਬੱਲਾਂ ਦੀ ਮੈਨੇਜਮੈਂਟ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਨਾਲ ਭਰੀ ਰੇਲਗੱਡੀ ਸਿਟੀ ਸਟੇਸ਼ਨ ਤੋਂ ਬਨਾਰਸ ਲਈ ਰਵਾਨਾ ਹੋਵੇਗੀ, ਜਿਸ ਨੂੰ ਲੱਖਾਂ ਸ਼ਰਧਾਲੂਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ।ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। 

ਉਨ੍ਹਾਂ ਹਰੇਕ ਇੰਤਜ਼ਾਮ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਕਰਮਚਾਰੀ ਵੱਲੋਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਦੋਵਾਂ ਅਧਿਕਾਰੀਆਂ ਨੇ ਸਮੁੱਚੇ ਸਮਾਗਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਵਾਹਨਾਂ ਦੀ ਪਾਰਕਿੰਗ, ਸ਼ਰਧਾਲੂਆਂ ਲਈ ਸਹੂਲਤਾਂ, ਸਟੇਜ, ਪਾਣੀ ਦੀ ਸਪਲਾਈ, ਸੈਨੀਟੇਸ਼ਨ, ਮੈਡੀਕਲ ਟੀਮਾਂ,ਕਾਨੂੰਨ ਵਿਵਸਥਾ, ਸੁਰੱਖਿਆ ਆਦਿ ਦੇ ਬੰਦੋਬਸਤ ਦਾ ਵੀ ਜਾਇਜ਼ਾ ਲਿਆ। 

ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੈਗਾ ਸਮਾਗਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD