Tuesday, 30 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

 

ਨਸ਼ਿਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਮਿਲੇ : ਬਨਵਾਰੀ ਲਾਲ ਪੁਰੋਹਿਤ

ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੋਹਤਬਰ ਨਾਲ ਰਾਜਪਾਲ ਨੇ ਕੀਤੀ ਮੀਟਿੰਗ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Vijay Kumar Janjua, Chief Secretary, Chief Secretary of Punjab, Chief Secretary Punjab, Gaurav Yadav, Punjab Police, Police

Web Admin

Web Admin

5 Dariya News

ਅੰਮ੍ਰਿਤਸਰ , 01 Feb 2023

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਾ ਤਸਕਰਾਂ ਦੇ ਦੋਸ਼ੀਆਂ ਨੂੰ ਸਖਤ ਸਜਾ ਦੇਣ ਦੀ ਵਕਾਲਤ ਕਰਦੇ ਕੇਂਦਰ ਸਰਕਾਰ ਤੋਂ ਇਸ ਬਾਰੇ ਸਹਿਯੋਗ ਦੀ ਮੰਗ ਕੀਤੀ ਹੈ। ਅੱਜ ਇਸ ਮੁੱਦੇ ਉਤੇ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੇ  ਮੋਹਤਬਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਸੱਦਾ ਦਿੱਤਾ ਹੈ ਕਿ ਇਹ ਪਾਕਿਸਤਾਨ ਵੱਲੋਂ ਭਾਰਤ ਵਿਰੁੱਧ ਲੁਕਵੇਂ ਰੂਪ ਵਿੱਚ ਲੜੀ ਜਾ ਰਹੀ ਜੰਗ ਹੈ ਅਤੇ ਇਸ ਵਿਰੁੱਧ ਲਾਮਬੱਧ ਹੋ ਕੇ ਦੁਸ਼ਮਣ ਨੂੰ ਇਸਦਾ ਮੂੰਹਤੋੜ ਜਵਾਬ ਦਿੱਤਾ ਜਾਵੇ।   

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ,ਪ੍ਰਭਾਰੀ ਸੈਕਟਰੀ ਸ੍ਰੀ ਸਰਵਜੀਤ ਸਿੰਘ ਤੇ ਸ੍ਰੀ ਰਮੇਸ਼ ਕੁਮਾਰ ਗੈਂਟਾ, ਕਮਿਸ਼ਨਰ ਸ ਜਸਕਰਨ ਸਿੰਘ, ਆਈ ਜੀ ਸ੍ਰੀ ਮੋਹਨੀਸ਼ ਚਾਵਲਾ, ਡੀ ਆਈ ਜੀ ਸ ਰਣਜੀਤ ਸਿੰਘ ਢਿਲੋਂ, ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਤਰਨਤਾਰਨ ਦੇ ਡੀ ਸੀ ਸ੍ਰੀ ਰਿਸ਼ੀਪਾਲ ਸਿੰਘ ਤੇ ਐਸ ਐਸ ਪੀ ਸ੍ਰੀ ਗੁਰਮੀਤ ਸਿੰਘ ਚੌਹਾਨ, ਅੰਮ੍ਰਿਤਸਰ ਦੇ ਐਸ ਐਸ ਪੀ ਸ੍ਰੀ ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਹੁੰਦਿਆਂ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਹੀ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਜਿਥੇ ਬੀ.ਐੱਸ.ਐੱਫ, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸ਼ਤੈਦ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਆਮ ਲੋਕ ਡੋਰਨ ਅਤੇ ਸਮਗਲਿੰਗ ਵਰਗੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਦੁਸ਼ਮਣ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਠੱਲ ਪਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਹੱਦੀ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਨਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜਿਲਿਆਂ ਬਾਰੇ ਜੋ ਮੰਗਾਂ ਮੈਨੂੰ ਦਿੱਤੀਆਂ ਸਨ ਮੈਂ ਉਨ੍ਹਾਂ ਦੀ ਪੁਰਜੋਰ ਸਿਫਾਰਸ਼ ਕੇਂਦਰ ਨੂੰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਗਨੀ ਵੀਰ ਭਰਤੀ ਵਿਚ ਪੰਜਾਬ ਦਾ ਕੋਟਾ ਵਧਾਉਣ ਦੀ ਵਕਾਲਤ ਵੀ ਉਨ੍ਹਾਂ ਕੇਂਦਰ ਕੋਲ ਕੀਤੀ ਹੈ ਅਤੇ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵੀ ਕੇਸ ਭੇਜਿਆ ਹੈ।

ਡੀ ਜੀ ਪੀ ਸ੍ਰੀ ਗੌਰਵ ਯਾਦਵ ਨੇ ਇਸ ਮੌਕੇ ਪਿਛਲੇ ਸਮੇਂ ਦੌਰਾਨ ਨਸ਼ੇ ਅਤੇ ਹਥਿਆਰਾਂ ਦੇ ਜਖੀਰੇ ਫੜਨ ਦੇ ਵੇਰਵੇ ਸਾਂਝੇ ਕੀਤੇ, ਜਿਸ ਦੀ ਸਰਾਹਨਾ ਰਾਜਪਾਲ ਪੰਜਾਬ ਨੇ ਵੀ ਕੀਤੀ। ਉਨ੍ਹਾਂ ਪੁਲਿਸ ਨੂੰ ਖੁਫੀਆ ਤੰਤਰ ਦੀ ਮਜਬੂਤੀ ਅਤੇ ਲੋਕਾਂ ਦਾ ਸਾਥ ਲੈਣ ਲਈ ਕਿਹਾ ਤਾਂ ਜੋ ਨਸ਼ੇ ਦੀ ਸਮੱਸਿਆ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Vijay Kumar Janjua , Chief Secretary , Chief Secretary of Punjab , Chief Secretary Punjab , Gaurav Yadav , Punjab Police , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD