Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਹਿੱਪ-ਹੌਪ ਗਾਇਕ ਪ੍ਰੀਤ ਹਰਪਾਲ ਅਤੇ 'ਲਵਰ' ਫੇਮ ਅਦਾਕਾਰਾ ਹਰਸਿਮਰਨ ਓਬਰਾਏ ਨੇ ਨਵੀਂ ਪੰਜਾਬੀ ਫ਼ਿਲਮ "ਪਿੰਡ ਆਲਾ ਸਕੂਲ" ਦੀ ਕੀਤੀ ਘੋਸ਼ਣਾ

ਫਿਲਮ ਜਲਦੀ ਹੀ ਸਿਨੇਮਾ ਘਰਾਂ ਵਿਚ ਰਿਲੀਜ਼ ਹੋਵੇਗੀ

5 Dariya News

5 Dariya News

5 Dariya News

ਚੰਡੀਗੜ੍ਹ , 02 Feb 2023

ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਨੇ ਬੈਕ-ਟੂ-ਬੈਕ ਹਿੱਟ ਫਿਲਮਾਂ ਦਾ ਨਿਰਮਾਣ ਕੀਤਾ ਹੈ। ਇਸ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ, HF Production ਨੇ AR Beatz ਅਤੇ YT Production ਦੇ ਸਹਿਯੋਗ ਨਾਲ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਆਪਣੀ ਨਵੀਂ ਪੰਜਾਬੀ ਫੀਚਰ ਫਿਲਮ, "ਪਿੰਡ ਆਲਾ ਸਕੂਲ" ਦੀ ਘੋਸ਼ਣਾ ਕੀਤੀ। ਇਹ ਇੱਕ ਕਾਮੇਡੀ-ਡਰਾਮਾ ਫਿਲਮ ਹੋਣ ਦੇ ਨਾਲ ਇਸ ਵਿੱਚ ਇੱਕ ਸਮਾਜਿਕ ਸੰਦੇਸ਼ ਵੀ ਦਿੱਤਾ ਗਿਆ ਹੈ। ਇਹ ਫਿਲਮ ਤੇਜਿੰਦਰ ਸਿੰਘ, ਪਰਵਿੰਦਰ ਸਿੰਘ ਸੈਣੀ ਅਤੇ ਬਲਜਿੰਦਰ ਸਿੰਘ ਦੁਆਰਾ ਨਿਰਮਿਤ ਹੈ। ਫਿਲਮ ਨੂੰ ਜੁਝਾਰ ਸਿੰਘ ਅਤੇ ਸੰਜੀਵ ਕੁਮਾਰ ਵਰਮਾ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ।

ਇਸ ਫਿਲਮ 'ਚ ਹਿੱਪ-ਹੌਪ ਪੰਜਾਬੀ ਗਾਇਕ ਪ੍ਰੀਤ ਹਰਪਾਲ ਅਤੇ 'ਲਵਰ' ਫਿਲਮ ਫੇਮ ਅਦਾਕਾਰਾ ਹਰਸਿਮਰਨ ਓਬਰਾਏ ਨਜ਼ਰ ਆਉਣਗੇ। ਫਿਲਮ ਦੀ ਕਹਾਣੀ ਅਤੇ ਸਕਰੀਨਪਲੇ ਤਾਜ ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਕਿ ਮਸ਼ਹੂਰ ਲੇਖਕ ਹੈ। ਜਿਹਨਾਂ ਨੇ ਬਹੁਤ ਸਾਰੀਆਂ ਫਿਲਮਾਂ, ਟੈਲੀਵਿਜ਼ਨ, ਲਵਰ ਅਤੇ ਡਸਟਬਿਨ ਆਦਿ ਲਈ ਬੇਮਿਸਾਲ ਕੰਮ ਕੀਤਾ ਹੈ। ਇਸ ਪ੍ਰੋਜੈਕਟ ਦੀ ਦੇਖ-ਰੇਖ ਅੰਗਦਪ੍ਰੀਤ ਸਿੰਘ ਦੁਆਰਾ ਕੀਤੀ ਗਈ ਹੈ।

ਫ਼ਿਲਮ ਦੀ ਕਹਾਣੀ ਸਾਨੂੰ ਇੱਕ ਅਜਿਹੀ ਭਾਵਨਾਤਮਕ ਦ੍ਰਿਸ਼ ਪੇਸ਼ ਕਰੇਗੀ ਜੋ ਇਹ ਦਰਸਾਉਂਦੀ ਹੈ ਕਿ ਕਿਵੇਂ ਆਧੁਨਿਕ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਨ ਲਈ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਦੀ ਚੋਣ ਕਰਦੇ ਹਨ। ਕਹਾਣੀ ਦਾ ਪਲਾਟ ਦਰਸ਼ਕਾਂ ਨੂੰ ਪਿੰਡਾਂ ਦੇ ਸਕੂਲਾਂ ਨੂੰ ਉਹਨਾਂ ਦੇ ਬੱਚਿਆਂ 'ਤੇ ਚੰਗੇ ਪ੍ਰਭਾਵ ਵਜੋਂ ਦੇਖਣ ਲਈ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗਾ। ਸਕ੍ਰਿਪਟ ਦੇ ਮਾਧਿਅਮ ਨਾਲ, ਇਹ ਫਿਲਮ ਪੰਜਾਬੀ ਫਿਲਮਾਂ ਦੇ ਇੱਕ ਮਹੱਤਵਪੂਰਨ ਵਿਕਾਸ ਨੂੰ ਦਰਸਾਉਂਦੀ ਹੈ ਜੋ ਕਿ ਬੱਚਿਆਂ ਅਤੇ ਪਿੰਡਾਂ ਦੇ ਸਕੂਲਾਂ ਦੇ ਭਵਿੱਖ ਨਾਲ ਜੁੜੇ ਇੱਕ ਜ਼ਰੂਰੀ ਵਿਸ਼ੇ ਨੂੰ ਉਜਾਗਰ ਕਰਦੀ ਹੈ।

ਗਾਇਕ ਵਜੋਂ ਪੰਜਾਬੀ ਇੰਡਸਟਰੀ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਉਣ ਤੋਂ ਬਾਅਦ ਪ੍ਰੀਤ ਹਰਪਾਲ ਹੁਣ ਫਤਿਹ ਦੁਆਰਾ ਨਿਰਦੇਸ਼ਿਤ ਆਪਣੀ ਨਵੀਂ ਪੰਜਾਬੀ ਫਿਲਮ “ਪਿੰਡ ਆਲਾ ਸਕੂਲ” ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਆ ਰਹੇ ਹਨ। ਇਸ ਫਿਲਮ ਵਿੱਚ ਨਿਰਮਲ ਰਿਸ਼ੀ, ਮਲਕੀਤ ਰੌਣੀ, ਸੰਜੂ ਸੋਲੰਕੀ ਅਤੇ ਬਾਲ ਕਲਾਕਾਰ ਨੂਰ ਅਤੇ ਗੁਰੀ ਸਮੇਤ ਹੋਰ ਕਲਾਕਾਰ ਵੀ ਨਜ਼ਰ ਆਉਣਗੇ।

ਫਿਲਮ ਦੇ ਨਿਰਦੇਸ਼ਕ ਫਤਿਹ ਨੇ ਆਪਣੀ ਆਉਣ ਵਾਲੀ ਫਿਲਮ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ, "ਮੇਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਮੈਨੂੰ ਏਨੀ ਮਿਹਨਤੀ ਕਾਸਟ ਨਾਲ ਕੰਮ ਕਰਨ ਦਾ ਇੱਕ ਸ਼ਾਨਦਾਰ ਮੌਕਾ ਮਿਲਿਆ ਹੈ। ਅਜਿਹੀ ਸ਼ਾਨਦਾਰ ਅਤੇ ਦਿਲ ਨੂੰ ਛੂਹਣ ਵਾਲੀ ਕਹਾਣੀ ਦਾ ਹਿੱਸਾ ਬਣਨ 'ਤੇ ਆਪਣੀ ਖੁਸ਼ੀ ਨੂੰ ਉਚਿਤ ਰੂਪ ਵਿੱਚ ਬਿਆਨ ਕਰਨ ਲਈ ਮੇਰੇ ਕੋਲ ਸ਼ਬਦਾਂ ਦੀ ਘਾਟ ਹੈ। ਇਹ ਫਿਲਮ ਇੱਕ ਨੇਕ ਇਰਾਦੇ ਨਾਲ ਬਣਾਈ ਗਈ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਇਹ ਦਰਸ਼ਕਾਂ ਨੂੰ ਪੇਸ਼ ਕੀਤੀ ਜਾਵੇਗੀ ਤਾਂ ਦਰਸ਼ਕ ਸਾਡੀ ਇਸ ਵਿਸ਼ੇਸ਼ ਕਹਾਣੀ ਨੂੰ ਪੂਰਾ ਪਿਆਰ ਦੇਣਗੇ।"

ਫਿਲਮ ਦੇ ਲੀਡ ਐਕਟਰ ਪ੍ਰੀਤ ਹਰਪਾਲ ਨੇ ਕਿਹਾ, "ਮੈਂ ਪਹਿਲਾਂ ਵੀ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ, ਪਰ ਮੈਂ ਇਸ ਫਿਲਮ ਦੀ ਕਹਾਣੀ ਤੋਂ ਬਹੁਤ ਜਿਆਦਾ ਪ੍ਰਭਾਵਿਤ ਹੋਇਆ ਹੈ ਅਤੇ ਇਸ ਫਿਲਮ ਲਈ ਕੰਮ ਕਰਨਾ ਮੈਂ ਇੱਕ ਸੁਨਹਿਰੀ ਮੌਕਾ ਸਮਝਦਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਇਸ ਫਿਲਮ ਵਿੱਚ ਮੇਰੇ ਕਿਰਦਾਰ ਨੂੰ ਪਸੰਦ ਕਰਨਗੇ।" ਫਿਲਮ ਦੇ ਲੇਖਕ, ਤਾਜ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ, "ਸਮਾਜਿਕ ਮੁੱਦੇ ਉੱਤੇ ਬਣੀ ਇਸ ਫਿਲਮ ਦੀ ਕਹਾਣੀ ਮੇਰੇ ਲਈ ਇੱਕ ਮਹੱਤਵਪੂਰਨ ਵਿਸ਼ਾ ਹੈ ਜਿਸਨੂੰ ਮੈਂ ਦਰਸ਼ਕਾਂ ਤੱਕ ਪਹੁੰਚਾਉਣਾ ਚਾਹੁੰਦਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਫਿਲਮ ਦੀ ਸਾਰੀ ਸਟਾਰ ਕਾਸਟ ਦੀ ਮਿਹਨਤ ਰੰਗ ਲਿਆਏਗੀ।"

 

Tags: Pind Aala School , Pollywood , Preet Harpal , Harsimran Oberoi , Entertainment , Actress , Cinema , Punjabi Films , Movie , HF Production , AR Beatz , YT Production , Fateh , Nirmal Rishi , Malkit Rauni , Sanju Solanki , Noor , Guri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD