Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਆਣ ਬਾਣ ਅਤੇ ਸ਼ਾਨ ਬਰਕਰਾਰ ਰੱਖਣ ਲਈ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ

ਫਾਜਿ਼ਲਕਾ ਵਿਖੇ ਸਰਹੱਦੀ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਕੀਤਾ ਸੰਵਾਦ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Vijay Kumar Janjua, Chief Secretary, Chief Secretary of Punjab, Chief Secretary Punjab, Gaurav Yadav, Punjab Police, Police, DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜਿਲ਼ਕਾ , 02 Feb 2023

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਆਣ ਬਾਣ ਅਤੇ ਸ਼ਾਨ ਬਰਕਰਾਰ ਰੱਖਣ ਲਈ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਇੱਥੇ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਹੋਰ ਪਤਵੰਤਿਆਂ ਨਾਲ ਸੰਵਾਦ ਕਰ ਰਹੇ ਸਨ।ਸੂਬੇ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਪੰਜਾਬ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਆਜਾਦੀ ਤੋਂ ਬਾਅਦ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਕਰਨ ਵਿਚ ਪੰਜਾਬ ਦੀ ਅਹਿਮ ਭੁਮਿਕਾ ਰਹੀ ਹੈ। 

ਇੱਥੋਂ ਦੀ ਵਿਰਾਸਤ ਬਹੁਤ ਅਮੀਰ ਹੈ ਅਤੇ ਇਸ ਦੀ ਮਿੱਟੀ ਦਾ ਕਣ ਕਣ ਬਲਿਦਾਨ ਦਾ ਕਹਾਣੀ ਕਹਿੰਦਾ ਹੈ ਪਰ ਸਾਡੇ ਪੜੋਸੀ ਮੁਲਕ ਵੱਲੋਂ ਨਸ਼ੇ ਰਾਹੀਂ ਸਾਡੀ ਜਵਾਨੀ ਤੇ ਹਮਲਾ ਕਰਨ ਦੀਆਂ ਕੋਸਿ਼ਸਾਂ ਹੋ ਰਹੀਆਂ ਹਨ। ਉਨ੍ਹਾਂ ਨੇ ਦੁਸ਼ਮਣ ਦੇਸ਼ ਦੀਆਂ ਇੰਨ੍ਹਾਂ ਚਾਲਾਂ ਖਿਲਾਫ ਲੋਕਾਂ ਨੂੰ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜਦ ਅਸੀਂ ਸਮਾਜ ਦੇ ਮਾੜ ਅਨਸਰਾਂ ਖਿਲਾਫ ਪੁਲਿਸ ਨੂੰ ਸੂਚਨਾ ਦੇਵਾਂਗੇ ਤਾਂ ਹੀ ਇਹ ਤਾਣਾਬਾਣਾ ਤੋੜ ਸਕਦੇ ਹਾਂ।

ਰਾਜਪਾਲ ਨੇ ਫਾਜਿ਼ਲਕਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸਿ਼ਆਂ ਦੀ ਰੋਕਥਾਮ ਲਈ ਕੀਤੇ ਉਪਰਾਲਿਆਂ ਦੀ ਜ਼ੋਰਦਾਰ ਸਲਾਘਾ ਕਰਦਿਆਂ ਆਖਿਆ ਕਿ ਜਿ਼ਲ੍ਹੇ ਵਿਚ 106 ਪਿੰਡਾਂ ਵਿਚ ਨਾਗਰਿਕ ਸੁਰੱਖਿਆ ਕਮੇਟੀਆਂ ਬਣੀਆਂ ਹਨ ਜਿੰਨ੍ਹਾਂ ਰਾਹੀਂ ਸਰਹੱਦੀ ਇਲਾਕਿਆਂ ਵਿਚ ਸੁਰੱਖਿਆ ਏਂਜਸੀਆਂ ਦੇ ਨਾਲ ਨਾਲ ਹੁਣ ਆਮ ਲੋਕ ਵੀ ਮਾੜੇ ਅਨਸਰਾਂ ਪ੍ਰਤੀ ਚੌਕਸੀ ਰੱਖ ਰਹੇ ਹਨ। ਉਨ੍ਹਾਂ ਸਰਪੰਚਾਂ ਨੂੰ ਹੋਰ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੀ ਤਸਕਰੀ, ਡ੍ਰੋਨ ਗਤੀਵਿਧੀ ਦੀ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤਾ ਰੱਖੀ ਜਾਵੇਗੀ। 

ਉਨ੍ਹਾਂ ਨੇ ਕਿਹਾ ਕਿ ਫਾਜਿਲ਼ਕਾ ਜਿ਼ਲ੍ਹੇ ਵਿਚ ਪਿੱਛਲੇ ਸਮੇਂ ਵਿਚ ਪੁਲਿਸ ਨੇ ਵੱਡੀਆਂ ਬਰਾਮਦਗੀਆਂ ਕੀਤੀਆਂ ਹਨ, ਇਸ ਨਾਲ ਨਸ਼ੇ ਦਾ ਲੱਕ ਤੋੜਨ ਵਿਚ ਸਹਾਇਤਾ ਹੋਵੇਗੀ।ਰਾਜਪਾਲ ਨੇ ਵਿਦੇਸ਼ੀ ਧਰਤੀ ਤੇ ਬੈਠ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੀਆਂ ਰਚੀਆਂ ਜਾ ਰਹੀਆਂ ਸਾਜਿਸਾਂ ਪ੍ਰਤੀ ਵੀ ਲੋਕਾਂ ਨੂੰ ਸੁਚੇਤ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਦੇਸ਼ ਭਗਤ ਲੋਕ ਅਜਿਹੇ ਲੋਕਾਂ ਦੇ ਹੁਣ ਬਹਿਕਾਵੇ ਵਿਚ ਨਹੀਂ ਆਉਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਲਈ ਹਮੇਸਾਂ ਹੀ ਰਾਸ਼ਟਰ ਹਿੱਤ ਸਰਵਉੱਚ ਰਿਹਾ ਹੈ।

ਬਾਅਦ ਵਿਚ ਪਿੰਡਾਂ ਦੇ ਸਰਪੰਚਾਂ ਵੱਲੋਂ ਮੁੱਦਾ ਉਠਾਏ ਜਾਣ ਤੇ ਉਨ੍ਹਾਂ ਨੇ ਕਿਹਾ ਕਿ ਤਾਰਬੰਦੀ ਜੀਰੋ ਲਾਇਨ ਦੇ ਨਜਦੀਕ ਲੈ ਕੇ ਜਾਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਜਦਕਿ ਕਿਸਾਨਾਂ ਦੀ ਮੰਗ ਅਨੁਸਾਰ ਬੀਐਸਐਫ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਤਾਰਬੰਦੀ ਦੇ ਪਾਰ ਖੇਤੀ ਕਰਨ ਜਾਣ ਵਾਲੇ ਕਿਸਾਨਾਂ ਦੀਆਂ ਮੁਸਕਿਲਾਂ ਦਾ ਤਰਜੀਹੀ ਅਧਾਰ ਤੇ ਹੱਲ ਕੀਤਾ ਜਾਵੇ।

ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇਸ ਮੋਕੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਖਾਸ ਕਰਕੇ ਮੋਟੇ ਅਨਾਜਾਂ ਦੀ ਖੇਤੀ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਘੱਟ ਪਾਣੀ ਵਾਲੀਆਂ ਫਸਲਾਂ ਦੀ ਕਾਸਤ ਕੀਤੇ ਜਾਣ, ਬੂੰਦ ਬੂੰਦ ਸਿੰਚਾਈ ਪ੍ਰਣਾਲੀ ਅਪਨਾਉਣ ਅਤੇ ਨਵੀਂਆਂ ਖੇਤੀ ਤਕਨੀਕਾਂ ਨਾਲ ਖੇਤੀ ਕਰਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ।

ਇਸ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ ਕਿ ਅਗਨੀਪੱਥ ਯੋਜਨਾ ਵਿਚ ਪੰਜਾਬ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਈ ਜਾਵੇ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਹੱਦੀ ਇਲਾਕਿਆਂ ਦੇ ਆਰਥਿਕ ਵਿਕਾਸ ਲਈ ਵੀ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਸਿਫਾਰਸ ਭੇਜੀ ਗਈ ਹੈ। ਉਨ੍ਹਾਂ ਨੇ ਸਾਦਕੀ ਚੌਕੀ ਤੇ ਉਚਾ ਤਿਰੰਗਾ ਲਗਾਉਣ ਦੀ ਗੱਲ ਵੀ ਇਸ ਮੌਕੇ ਆਖੀ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਇੱਥੇ ਪੁੱਜਣ ਤੇ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪੁਲਿਸ ਵਿਭਾਗ ਵਿਚ ਹਰ ਸਾਲ 2200 ਪੋਸਟਾਂ ਦੀ ਭਰਤੀ ਲਾਜਮੀ ਤੌਰ ਤੇ ਕੀਤੀ ਜਾਇਆ ਕਰੇਗੀ। ਇਸ ਨਾਲ ਨੌਜਵਾਨ ਲਗਾਤਾਰ ਆਪਣੇ ਬੌਧਿਕ ਅਤੇ ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕ ਰਹਿਣਗੇ।

ਇਸਤੋਂ ਬਿਨ੍ਹਾਂ ਬਾਕੀ ਮਹਿਕਮਿਆਂ ਵਿਚ ਵੀ ਸਰਕਾਰ ਵੱਲੋਂ ਲਗਾਤਾਰ ਭਰਤੀ ਕੀਤੀ ਜਾਵੇਗੀ ਤਾਂ ਜ਼ੋ ਸਾਡੀ ਜਵਾਨੀ ਨੂੰ ਉਸਾਰੂ ਕਾਰਜਾਂ ਵਿਚ ਲਗਾਇਆ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਸਮਾਗਮ ਵਿਚ ਪਹੁੰਚਣ ਲਈ ਜਿ਼ਲ੍ਹੇ ਵੱਲੋਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਸਮੇਤ ਸਭ ਦਾ ਧੰਨਵਾਦ ਕੀਤਾ ਅਤੇ ਵਿਸਵਾਸ਼ ਦੁਆਇਆ ਕਿ ਜਿ਼ਲ੍ਹਾ ਪ੍ਰਸ਼ਾਸਨ ਲੋਕਾਂ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦਾ ਰਹੇਗਾ।

ਇਸ ਦੌਰਾਨ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕਿਆਂ ਵਿਚ ਨਸ਼ੇ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਇਕ ਪ੍ਰਦਰਸ਼ਨੀ ਵੀ ਵੇਖੀ।ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਅਤੇ ਰਾਖੀ ਗੁਪਤਾ ਭੰਡਾਰੀ ਪ੍ਰਿੰਸੀਪਲ ਸਕੱਤਰ ਟੂ ਗਵਰਨਰ ਵੀ ਉਨ੍ਹਾਂ ਦੇ ਨਾਲ ਫਾਜਿ਼ਲਕਾ ਪਹੁੰਚੇ।ਇਸ ਮੌਕੇ  ਅਬੋਹਰ ਦੇ ਵਿਧਾਇਕ ਸ੍ਰੀ ਸੰਦੀਪ ਜਾਖੜ, ਡੀਆਈਜੀ ਸ੍ਰੀ ਰਣਜੀਤ ਸਿੰਘ, ਐਸਐਸਪੀ ਸ੍ਰੀ ਭੁਪਿੰਦਰ ਸਿੰਘ ਸਿੱਧੂ, ਏਡੀਸੀ ਸ੍ਰੀ ਸੰਦੀਪ ਕੁਮਾਰ ਅਤੇ ਮਨਦੀਪ ਕੌਰ ਵੀ ਹਾਜਰ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Vijay Kumar Janjua , Chief Secretary , Chief Secretary of Punjab , Chief Secretary Punjab , Gaurav Yadav , Punjab Police , Police , DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD