Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭੰਗੀ ਚੋਅ ਨੂੰ ਸਾਫ਼ ਕਰਨ ਅਤੇ ਕੂੜਾ ਮੁਕਤ ਕਰਨ ਲਈ 8 ਤੋਂ 24 ਫਰਵਰੀ ਤੱਕ ਚਲਾਈ ਜਾਵੇਗੀ ਸਫ਼ਾਈ ਮੁਹਿੰਮ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਸਫ਼ਾਈ ਮੁਹਿੰਮ ਨੂੰ ਸਫਲ ਬਣਾਉਣ ਸਬੰਧੀ ਅਧਿਕਾਰੀਆਂ ਅਤੇ ਐਨ. ਜੀ. ਓਜ਼ ਨਾਲ ਕੀਤੀ ਮੀਟਿੰਗ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 02 Feb 2023

Last updated on: Feb 02, 2023, 00:00 IST

ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਕਿਹਾ ਕਿ 8 ਫਰਵਰੀ ਤੋਂ 24 ਫਰਵਰੀ ਤੱਕ ਹੁਸ਼ਿਆਰਪੂਰ ਸ਼ਹਿਰ ਵਿਚੋਂ ਲੰਘਦੇ ਭੰਗੀ ਚੋਅ ਨੂੰ ਸਾਫ਼ ਕਰਨ ਅਤੇ ਕੂੜਾ ਮੁਕਤ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਨਗਰ ਨਿਗਮ, ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਐਨ. ਐਸ. ਐਸ ਵਲੰਟੀਅਰ, ਸਿਵਲ ਸੁਸਾਇਟੀਆਂ, ਐਨ. ਜੀ. ਓਜ਼ ਅਤੇ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ।

ਉਹ ਅੱਜ ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਐਨ. ਜੀ. ਓਜ਼ ਨਾਲ ਮੀਟਿੰਗ ਕਰ ਰਹੇ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਭੰਗੀ ਚੋਅ ਦੀਆਂ ਦੋਵਾਂ ਸਾਈਡਾਂ ’ਤੇ ਪਏ ਕੂੜੇ ਨੂੰ ਸਾਫ਼ ਕਰਨ ਤੋਂ ਬਾਅਦ ਉਥੇ ਪੌਦੇ ਲਗਾਏ ਜਾਣਗੇ, ਜਿਸ ਨਾਲ ਸ਼ਹਿਰ ਦੇ ਅਕਸ ਵਿਚ ਸੁਧਾਰ ਹੋਵੇਗਾ ਅਤੇ ਵਾਤਾਵਰਨ ਨੂੰ ਸਵੱਛ ਰੱਖਣ ਵਿਚ ਮਦਦ ਮਿਲੇਗੀ। 

ਉਨ੍ਹਾਂ ਡੀ. ਐਫ. ਓ ਹੁਸ਼ਿਆਰਪੁਰ ਅਮਨੀਤ ਸਿੰਘ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਮੁਹਿੰਮ ਦੇ ਨਾਲ-ਨਾਲ ਜੰਗਲਾਤ ਵਿਭਾਗ ਵੱਲੋਂ ਚੋਅ ਦੇ ਕੰਡਿਆਂ ’ਤੇ ਪੌਦੇ ਲਗਾਏ ਜਾਣ। ਉਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਨੂੰ ਇਸ ਸਫ਼ਾਈ ਮੁਹਿੰਮ ਸਬੰਧੀ ਪੂਰਾ ਖਾਕਾ ਤਿਆਰ ਕਰਨ ਅਤੇ ਲੋੜੀਂਦਾ ਸਾਜ਼ੋ-ਸਾਮਾਨ ਤਿਆਰ ਕਰਨ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਇਸ ਯਕੀਨੀ ਬਣਾਉਣ ਕਿ ਸਫ਼ਾਈ ਮੁਹਿੰਮ ਦੌਰਾਨ ਕਿਸੇ ਚੀਜ਼ ਦੀ ਕੋਈ ਕਮੀ ਨਾ ਰਹੇ। 

ਉਨ੍ਹਾਂ ਨਗਰ ਨਿਗਮ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਫ਼ਾਈ ਮੁਹਿੰਮ ਤੋਂ ਪਹਿਲਾਂ ਭੰਗੀ ਚੋਅ ਦਾ ਇਕ ਵਾਰ ਸੰਯੁਕਤ ਦੌਰਾ ਕਰ ਕੇ ਸਫ਼ਾਈ ਸਬੰਧੀ ਯੋਜਨਾ ਤਿਆਰ ਕਰਨ।ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਵਾਸੀਆਂ, ਸ਼ਹਿਰ ਦੀਆਂ ਵੱਖ-ਵੱਖ ਸੁਸਾਇਟੀਆਂ, ਐਨ. ਜੀ. ਓਜ਼, ਰੈਜ਼ੀਡੈਂਸ ਵੈਲਫੇਅਰ ਸੁਸਾਇਟੀਆਂ, ਸਕੂਲਾਂ ਅਤੇ ਕਾਲਜਾਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਫ਼ਾਈ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਅਸੀਂ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾ ਸਕੀਏ। 

ਉਨ੍ਹਾਂ ਕਿਹਾ ਕਿ ਕੌਂਸਲਰਾਂ ਦੇ ਸਹਿਯੋਗ ਤੋਂ ਬਗੈਰ ਇਸ ਮੁਹਿੰਮ ਨੂੰ ਸਫਲ ਨਹੀਂ ਬਣਾਇਆ ਜਾ ਸਕਦਾ, ਇਸ ਲਈ ਉਹ ਵੀ ਇਸ ਵਿਚ ਹਰ ਸੰਭਵ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਭਾਗ ਲੈਣ ਲਈ ਸੰਸਥਾਵਾਂ, ਐਨ. ਜੀ. ਓਜ਼ ਆਦਿ 6 ਫਰਵਰੀ ਤੱਕ ਫੋਨ ਨੰਬਰ 80549-34009 ਉੱਪਰ ਆਪਣੀ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਨ. ਜੀ. ਓਜ਼ ਦੇ ਨੁਮਾਇੰਦੇ ਹਾਜ਼ਰ ਸਨ।

ਕਿਸ ਦਿਨ ਕਿਥੇ ਚੱਲੇਗੀ ਮੁਹਿੰਮ :

8 ਫਰਵਰੀ ਨੂੰ ਊਨਾ ਰੋਡ ਤੋਂ ਨਗਰ ਨਿਗਮ ਦਫ਼ਤਰ ਤੱਕ, 9 ਤੇ 10 ਫਰਵਰੀ ਨੂੰ ਧੋਬੀ ਘਾਟ ਤੋਂ ਆਦਮਵਾਲ ਰੋਡ ਤੱਕ, 11 ਤੇ 12 ਫਰਵਰੀ ਨੂੰ ਧੋਬੀ ਘਾਟ ਚੌਕ ਤੋਂ ਸ਼ਨੀ ਦੇਵ ਮੰਦਿਰ ਤੱਕ, 13 ਤੇ 14 ਫਰਵਰੀ ਨੂੰ ਨਵੀਂ ਆਬਾਦੀ ਤੋਂ ਸੁਖੀਆਬਾਦ ਰੋਡ ਪੁਲ ਤੱਕ, 15 ਤੇ 16 ਫਰਵਰੀ ਨੂੰ ਸ਼ਨੀ ਦੇਵ ਮੰਦਿਰ ਤੋਂ ਭੰਗੀ ਪੁਲ ਤੱਕ, 17, 18 ਤੇ 19 ਫਰਵਰੀ ਨੂੰ ਸੁਖਦੇਵ ਸਿੰਘ ਚੌਕ ਤੋਂ ਆਦਮਵਾਲ ਪੁਲੀ ਤੱਕ, 20 ਤੇ 21 ਫਰਵਰੀ ਨੂੰ ਭੰਗੀ ਚੋਅ ਪੁਲ ਤੋਂ ਸਲਾਟਰ ਹਾਊਸ ਤੱਕ ਅਤੇ 22 ਤੋਂ 24 ਫਰਵਰੀ ਤੱਕ ਸਲਾਟਰ ਹਾਊਸ ਤੋਂ ਟਾਂਡਾ ਰੋਡ ਪੁਲ ਤੱਕ ਸਫ਼ਾਈ ਮੁਹਿੰਮ ਚਲਾਈ ਜਾਵੇਗੀ।  

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD